ਚੰਡੀਗੜ੍ਹ ਮੇਅਰ ਚੋਣ ਦੀ ਤਰੀਕ ਦਾ ਐਲਾਨ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 2 ਜਨਵਰੀ, ਬੋਲੇ ਪੰਜਾਬ ਬਿਊਰੋ :

ਚੰਡੀਗੜ੍ਹ ਨਗਰ ਨਿਗਮ ਵਿੱਚ ਸਾਲ 2026 ਲਈ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਅੱਜ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਇਹ ਖੁਲਾਸਾ ਕੀਤਾ। ਇਹ ਚੋਣ 29 ਜਨਵਰੀ ਨੂੰ ਹੋਵੇਗੀ। ਮੌਜੂਦਾ ਮੇਅਰ ਦਾ ਕਾਰਜਕਾਲ ਉਸੇ ਦਿਨ ਖਤਮ ਹੋ ਰਿਹਾ ਹੈ। ਨਤੀਜੇ ਉਸੇ ਦਿਨ ਐਲਾਨੇ ਜਾਣਗੇ।

ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਤਿਆਰੀਆਂ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ। ਇਸ ਵਾਰ ਚੋਣ ਹੱਥ ਖੜੇ ਕਰ ਕੇ ਕਰਵਾਈ ਜਾਵੇਗੀ। ਪਹਿਲਾਂ ਚੋਣਾਂ ਗੁਪਤ ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾਂਦੀਆਂ ਸਨ। ਡੀਸੀ ਯਾਦਵ ਨੇ ਕਿਹਾ ਕਿ ਮੇਅਰ ਦੀ ਚੋਣ ਦੀਆਂ ਤਰੀਕਾਂ ਬਾਰੇ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ।

ਭਾਜਪਾ ਦੀ ਨੁਮਾਇੰਦਗੀ ਕਰ ਰਹੀ ਹਰਪ੍ਰੀਤ ਕੌਰ ਬਬਲਾ ਇਸ ਸਮੇਂ ਮੇਅਰ ਹੈ। ਦਿਲਚਸਪ ਗੱਲ ਇਹ ਹੈ ਕਿ ‘ਆਪ’ ਦੇ ਦੋ ਕੌਂਸਲਰ ਪੂਨਮ ਅਤੇ ਸੁਮਨ, ਕੁਝ ਦਿਨ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ। ਇਸ ਨਾਲ ਭਾਜਪਾ ਤੇ ਕਾਂਗਰਸ+’ਆਪ’ ਕੋਲ ਮੇਅਰ ਦੀ ਚੋਣ ਲਈ 18-18 ਵੋਟਾਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।