ਮੋਹਾਲੀ, 4 ਜਨਵਰੀ, ਬੋਲੇ ਪੰਜਾਬ ਬਿਊਰੋ :
ਮੋਹਾਲੀ ਵਿੱਚ ਢਾਈ ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਬੱਚੀ ਨੂੰ ਚਾਕਲੇਟ ਦੇਣ ਦੇ ਬਹਾਨੇ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਬੱਚੀ ਦੀ ਤਰਸਯੋਗ ਹਾਲਤ ਕਾਰਨ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਮੁਲਜ਼ਮ ਅਰਜੁਨ ਰਾਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਇੱਕ ਪ੍ਰਾਈਵੇਟ ਨੌਕਰੀ ਕਰਦਾ ਹੈ। ਇਸ ਸਬੰਧੀ ਬਲੌਂਗੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਥਾਣਾ ਮੁਖੀ ਪੈਰੀ ਵਿੰਕਲ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਖ਼ਿਲਾਫ਼ ਬਲਾਤਕਾਰ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਮੁਲਜ਼ਮ ਬਾਰੇ ਹੋਰ ਜਾਂਚ ਵੀ ਕੀਤੀ ਜਾ ਰਹੀ ਹੈ।












