ਲੁਧਿਆਣਾ, 5 ਜਨਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ AAP ਵਿਧਾਇਕਾ ਦੇ ਭਤੀਜੇ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਹ ਇੱਕ ਕਬੱਡੀ ਖਿਡਾਰੀ ਦੀ ਮਦਦ ਕਰਦਾ ਸੀ ਅਤੇ ਇਸ ਕਾਰਨ ਪਿੰਡ ਦੇ ਕੁਝ ਨੌਜਵਾਨ ਉਸ ਨਾਲ ਰੰਜਿਸ਼ ਰੱਖਦੇ ਸਨ।
ਲੁਧਿਆਣਾ ਦੇ ਜਗਰਾਉਂ ਤੋਂ ‘ਆਪ’ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੇ ਭਤੀਜੇ ਦਾ ਕਤਲ ਕਰ ਦਿੱਤਾ ਗਿਆ। ਅੱਜ ਸੋਮਵਾਰ ਨੂੰ, ਮਾਣੂੰਕੇ ਪਿੰਡ ਦੀ ਅਨਾਜ ਮੰਡੀ ਵਿੱਚ ਦੋਵਾਂ ਗੁੱਟਾਂ ਵਿੱਚ ਝੜਪ ਹੋਣ ਦੀ ਖ਼ਬਰ ਹੈ।
ਕਤਲ ਤੋਂ ਬਾਅਦ, ਮੁਲਜ਼ਮ ਬਾਊਂਸਰ ਦੇ ਘਰ ਦੇ ਬਾਹਰ ਪਹੁੰਚੇ ਅਤੇ ਲਲਕਾਰੇ ਮਾਰੇ, “ਤੁਹਾਡੇ ਮੁੰਡੇ ਨੂੰ ਮਾਰ ਦਿੱਤਾ ਹੈ, ਉਸਦੀ ਲਾਸ਼ ਖੇਤਾਂ ਵਿੱਚ ਪਈ ਹੈ, ਜਾ ਕੇ ਚੁੱਕ ਲਿਆਓ।”
ਮ੍ਰਿਤਕ ਦੀ ਪਛਾਣ 32 ਸਾਲਾ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਤਿੰਨ ਬੱਚਿਆਂ (ਦੋ ਧੀਆਂ ਅਤੇ ਇੱਕ ਪੁੱਤਰ) ਦਾ ਪਿਤਾ ਸੀ। ਉਹ ਬਾਊਂਸਰ ਸੀ।
ਸੂਚਨਾ ਮਿਲਣ ‘ਤੇ ਹਠੂਰ ਥਾਣਾ ਇੰਚਾਰਜ ਕੁਲਦੀਪ ਸਿੰਘ ਪੁਲਿਸ ਨਾਲ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੀੜਤ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕਬੱਡੀ ਖਿਡਾਰੀ ਨਾਲ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ।












