ਬਰਨਾਲਾ, 6 ਜਨਵਰੀ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਬਰਨਾਲਾ ‘ਚ ਇੱਕ ਕਿਸਾਨ ਵੱਲੋਂ ਘਰ ਦੀ ਛੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਮੇਜਰ ਸਿੰਘ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਮੇਜਰ ਸਿੰਘ ਦਾ ਆਪਣੇ ਭਤੀਜੇ ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਦੇ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ।ਇਸੇ ਪਰੇਸ਼ਾਨੀ ਦੇ ਚਲਦਿਆਂ ਮੇਜਰ ਸਿੰਘ ਨੇ ਮੌਤ ਨੂੰ ਗਲੇ ਲਗਾ ਲਿਆ।
ਮੇਜਰ ਸਿੰਘ ਦੇ ਪਰਿਵਾਰ ਵਾਲਿਆਂ ਦੇ ਦੱਸਣ ਮੁਤਾਬਕ ਕਰੀਬ 12 ਏਕੜ ਜ਼ਮੀਨ ਦੇ ਫਰਜ਼ੀ ਕਾਗਜ਼ਾਤ ਉਸ ਦੇ ਭਤੀਜੇ ਵੱਲੋਂ ਬਣਵਾਏ ਗਏ ਸਨ ਅਤੇ ਕਥਿਤ ਤੌਰ ‘ਤੇ ਫਰਜ਼ੀ ਰਜਿਸਟਰੀ ਵੀ ਕਰਵਾ ਲਈ ਸੀ।ਜਿਸ ਕਾਰਨ ਮੇਜਰ ਸਿੰਘ ਨੇ ਘਰ ਦੀ ਛੱਤ ਨਾਲ ਫਾਹਾ ਲੈ ਲਿਆ ਅਤੇ ਉਸਦੀ ਮੌਤ ਹੋ ਗਈ। ਜਾਣਕਾਰੀ ਦੇ ਮੁਤਾਬਕ, ਮੇਜਰ ਸਿੰਘ ਆਪਣੀ ਦਿਵਿਆਂਗ ਧੀ ਅਤੇ ਜਵਾਈ ਨਾਲ ਰਹਿ ਰਿਹਾ ਸੀ।
ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਤਿੰਨ ਲੋਕਾਂ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।












