ਚੰਡੀਗੜ੍ਹ 6 ਜਨਵਰੀ,ਬੋਲੇ ਪੰਜਾਬ ਬਿਊਰੋ;
ਸਿੱਖਿਆ ਵਿਭਾਗ ਵੱਲੋਂ ਤਰੱਕੀਆਂ ਮੌਕੇ ਟੈਟ (ਟੀਚਰ ਇਲਿਜੀਬਿਲਟੀ ਟੈਸਟ) ਦੀ ਸ਼ਰਤ ਲਾਉਣ ਦੀ ਨਿਖੇਧੀ ਕਰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਜਗਪਾਲ ਸਿੰਘ ਬੰਗੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਕਾਡਰ (ਸੈਂਟਰ ਹੈਡ ਟੀਚਰ, ਹੈਡ ਟੀਚਰ ਅਤੇ ਈਟੀਟੀ ਅਧਿਆਪਕਾਂ) ਤੋਂ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ਿਆਂ ਵਿੱਚ ਜੋ ਤਰੱਕੀਆਂ ਕੀਤੀਆਂ ਗਈਆਂ ਹਨ, ਉਹਨਾਂ ਵਿੱਚ ਵਿਭਾਗ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਉੱਪਰ ਟੈਟ ਪਾਸ ਕਰਨ ਦੀ ਸ਼ਰਤ ਥੋਪ ਕੇ ਟੈਟ ਨਾ ਪਾਸ ਵਾਲੇ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰਾਂ ਨੂੰ ਤਰੱਕੀ ਦੇ ਲਈ ਯੋਗ ਨਾ ਮੰਨ ਕੇ ਉਨ੍ਹਾਂ ਨੂੰ ਤਰੱਕੀਆਂ ਲਈ ਨਹੀਂ ਵਿਚਾਰਿਆ ਗਿਆ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਦੋਹਰੇ ਮਾਪਦੰਡ ਅਪਣਾਉਂਦਿਆਂ ਜਿਹੜੇ ਈਟੀਟੀ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ, ਉਨਾਂ ਉੱਪਰ ਇਹ ਸ਼ਰਤ ਲਗਾਈ ਗਈ ਹੈ ਕਿ ਉਹਨਾਂ ਵੱਲੋਂ ਦੋ ਸਾਲਾਂ ਦੇ ਅੰਦਰ ਅੰਦਰ ਟੈਟ ਪਾਸ ਕਰਨਾ ਲਾਜ਼ਮੀ ਹੋਵੇਗਾ।












