ਪ੍ਰਸਿੱਧ ਸਾਹਿਤਕਾਰ ਸੁਰਜੀਤ ਕੌਰ ਬੈਂਸ ਜੀ ਦੇ ਅਚਾਨਕ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

ਸਾਹਿਤ ਚੰਡੀਗੜ੍ਹ ਪੰਜਾਬ

ਮੋਹਾਲੀ 6 ਜਨਵਰੀ ,ਬੋਲੇ ਪੰਜਾਬ ਬਿਊਰੋ;

ਪੰਜਾਬੀ ਦੀ ਉੱਘੀ ਬਹੁ-ਵਿਧਾਵੀ ਲੇਖਿਕਾ ਸੁਰਜੀਤ ਕੌਰ ਬੈਂਸ ਅੱਜ ਸੰਖੇਪ ਬਿਮਾਰੀ ਤੋਂ ਬਾਅਦ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ। ਸਾਹਿਤਕ ਹਲਕਿਆਂ ਵਿਚ ਉਹਨਾਂ ਨੂੰ ਬਹੁਤ ਹੀ ਮਿਲਣਸਾਰ, ਪਿਆਰ ਕਰਨ ਵਾਲੀ ਅਤੇ ਦਲੇਰੀ ਨਾਲ ਲਿਖਣ ਵਾਲੀ ਔਰਤ ਵਜੋਂ ਜਾਣਿਆ ਜਾਂਦਾ ਰਹੇਗਾ।ਉਹਨਾਂ ਨੇ ਲਗਭਗ 10 ਕਿਤਾਬਾਂ ਨੂੰ ਵੱਖ ਵੱਖ ਵਿਧਾਵਾਂ ਵਿਚ ਲਿਖੀਆਂ ਹਨ।ਉਹਨਾਂ ਦੀਆਂ ਲਿਖਤਾਂ ਵਿਚ ਔਰਤਾਂ ਦੇ ਸੰਘਰਸ਼ ਅਤੇ ਸਮਾਜਿਕ ਹਕੀਕਤਾਂ ਨੂੰ ਦਰਸਾਇਆ ਗਿਆ ਹੈ।ਉਹਨਾਂ ਨੇ ਜਿੰਦਗੀ ਵਿਚ ਹੌਸਲੇ ਨਾਲ ਹਰ ਮੁਸ਼ਕਿਲ ਦਾ ਸਾਹਮਣਾ ਕੀਤਾ। ਉਹਨਾਂ ਦੇ ਸਦੀਵੀ ਵਿਛੋੜੇ ਤੇ ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ, ਦਵਿੰਦਰ ਕੌਰ ਢਿਲੋਂ, ਪਰਮਜੀਤ ਪਰਮ, ਡਾ: ਅਵਤਾਰ ਸਿੰਘ ਪਤੰਗ, ਬਲਵਿੰਦਰ ਸਿੰਘ ਢਿੱਲੋਂ, ਦਰਸ਼ਨ ਸਿੰਘ ਸਿੱਧੂ, ਭਰਪੂਰ ਸਿੰਘ, ਲਾਭ ਸਿੰਘ ਲਹਿਲੀ,ਹਰਜੀਤ ਸਿੰਘ, ਦਰਸ਼ਨ ਤਿਊਣਾ,ਸਿਮਰਜੀਤ ਕੌਰ ਗਰੇਵਾਲ, ਮਲਕੀਤ ਬਸਰਾ,ਪ੍ਰਤਾਪ ਪਾਰਸ ਗੁਰਦਾਸਪੁਰੀ,ਸਰਬਜੀਤ ਸਿੰਘ ਪੱਡਾ, ਪ੍ਰਲਾਦ ਸਿੰਘ ਆਦਿ ਨੇ ਸੁਰਜੀਤ ਬੈਂਸ ਦੇ ਦੇਹਾਂਤ ਤੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਉਹਨਾਂ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।