ਨਵੀਂ ਦਿੱਲੀ, 7 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-
ਅਨੌਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ 27 ਜਨਵਰੀ ਨੂੰ ਸਵੇਰੇ 8 ਵਜੇ ਤੋਂ 11 ਵਜੇ ਤੱਕ ਪਿੰਡ ਅਤਲਾ ਖੁਰਦ ਵੱਡਾ ਗੁਰੂਦਵਾਰਾ ਸਾਹਿਬ ਵਿਖੇ ਮਨਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ (ਪੰਜਾਬ) ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮਿਤੀ 27 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਸ਼੍ਰੀ ਸਹਿਜ ਪਾਠ ਜੀ ਭੋਗ ਪੈਣ ਉਪਰੰਤ ਬਾਬਾ ਅੰਮ੍ਰਿਤਪਾਲ ਸਿੰਘ ਭੀਖੀ ਵਾਲੇ ਧਾਰਮਿਕ ਦੀਵਾਨ ਸਜਾਉਣਗੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਜੀ, ਬਾਬਾ ਬਲਵੀਰ ਸਿੰਘ ਜੀ ਮੁਖੀ ਬੁੱਢਾ ਦਲ, ਬਾਬਾ ਹਰਬੰਸ ਦਾਸ ਜੀ ਭੀਖੀ ਵਿਸ਼ੇਸ਼ ਤੌਰ ਤੇ ਪਹੁੰਚਣਗੇ ਅਤੇ ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ । ਸੰਗਤਾਂ ਨੂੰ ਬੇਨਤੀ ਹੈ ਕਿ ਵਡੀ ਗਿਣਤੀ ਅੰਦਰ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ।












