ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਵੱਡਾ ਝਟਕਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 7 ਜਨਵਰੀ,ਬੋਲੇ ਪੰਜਾਬ ਬਿਊਰੋ;

ਬਠਿੰਡਾ ਦੀ ਅਦਾਲਤ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਮਾਣਹਾਨੀ ਮਾਮਲੇ ਵਿੱਚ ਕੰਗਨਾ ਰਣੌਤ ਦੀ ਨਿੱਜੀ ਪੇਸ਼ੀ ਤੋਂ ਛੋਟ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹੁਣ ਉਸਨੂੰ 15 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਅਜਿਹਾ ਨਾ ਕਰਨ ‘ਤੇ ਉਸਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕੀਤਾ ਜਾਵੇਗਾ।

ਦੱਸ ਦਈਏ ਕਿ ਇਹ ਮਾਮਲਾ 2021 ਹੈ, ਜਦੋਂ ਕਿਸਾਨੀ ਅੰਦੋਲਨ ਚੱਲ ਰਿਹਾ ਸੀ। ਉਸ ਸਮੇਂ ਦੌਰਾਨ, ਕੰਗਨਾ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਇੱਕ ਬਜ਼ੁਰਗ ਕਿਸਾਨ ਮਹਿੰਦਰ ਕੌਰ ਬਾਰੇ ਵਿਵਾਦਿਤ ਟਵੀਟ ਕੀਤਾ ਸੀ, ਜੋ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ ਸੀ। ਮਹਿੰਦਰ ਕੌਰ ਨੇ ਇਸ ਵਿਰੁੱਧ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।