ਮੋਹਾਲੀ 13 ਜਨਵਰੀ ,ਬੋਲੇ ਪੰਜਾਬ ਬਿਊਰੋ;
ਇਕ ਪਾਸੇ ਜਿੱਥੇ ਅੱਜ ਪੰਜਾਬ ਭਰ ‘ਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਘਰ ਸੱਥਰ ਵਿਛ ਗਏ ਹਨ। ਦਰਅਸਲ, ਖ਼ਬਰਾਂ ਆ ਰਹੀਆਂ ਹਨ ਕਿ ਗਾਇਕ ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ।
ਦੱਸ ਦਈਏ ਕਿ ਗਾਇਕ ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ (70 ਸਾਲਾ) ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚਲ ਰਹੇ ਸੀ। ਸੂਤਰਾਂ ਅਨੁਸਾਰ ਅਰਜਨ ਢਿੱਲੋਂ ਦੇ ਪਿਤਾ ਨੂੰ ਕੁਝ ਸਮੇਂ ਤੋਂ ਬਿਮਾਰੀ ਕਾਰਨ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।












