ਮਾਮਲਾ ਲੰਮੇ ਸਮੇਂ ਤੋਂ ਕੰਮ ਕਰਦੇ ਕਾਮਿਆਂ ਨੂੰ ਰੈਗੂਲਰ ਕਰਨ ਦਾ
ਪਟਿਆਲਾ 14 ਜਨਵਰੀ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ );
ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26ਦੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਦਰਸਵੀਰ ਸਿੰਘ ਰਾਣਾ ਅਤੇ ਆਊਟ ਸੋਰਸ ਵਰਕਰ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਤੇ ਇਨਲਿਸਟਮੈਟ ਅਤੇ ਆਊਟਸੋਰਸਿੰਗ ਕਾਮਿਆ ਦੀਆਂ ਸੇਵਾਵਾਂ ਵਿਭਾਗ ਵਿੱਚ ਪੱਕੇ ਕਰਨ, ਜਲ ਸਕੀਮਾਂ ਦੇ ਪੰਚਾਇਤੀਕਰਨ ਰੱਦ ਕਰਨ ਆਦਿ ਮੰਗਾਂ ਸਬੰਧੀ ਵਿਚਾਰ ਹੋਏ ਅਤੇ ਵਰਕਰਾਂ ਦੀ ਲਾਮਬੰਦੀ ਅਤੇ ਸੰਘਰਸ਼ ਸੰਬੰਧੀ ਫੈਸਲੇ ਹੋਏ ਜਿਸ ਦੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ ਨੇ ਪ੍ਰੈਸ ਨੂੰ ਦੱਸਿਆ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਲੰਮੇ ਸਮੇਂ ਤੋਂ ਜਲ ਸਪਲਾਈ ਵਿਭਾਗ ਵਿੱਚ ਇਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮੇ ਜੋ ਬਹੁਤ ਹੀ ਨਿਗੂਣੀਆਂ ਤਨਖਾਹਾਂ ਤੇ ਸੰਤਾਪ ਭੋਗ ਰਹੇ ਹਨ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਉਹਨਾਂ ਨੂੰ ਹੁਣ ਤੱਕ ਕੋਈ ਇਨਸਾਫ ਨਹੀਂ ਦਿੱਤਾ ਸਮੇਂ ਸਮੇਂ ਤੇ ਜਲ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ;ਪੰਜਾਬ ਸਰਕਾਰ ਦੇ ਮੰਤਰੀਆਂ ;ਮੁਲਾਜ਼ਮਾਂ ਨੂੰ ਪੱਕੇ ਕਰਨ ਕਮੇਟੀ ਨੂੰ ਮੰਗ ਪੱਤਰ ਭੇਜੇ ਗਏ ਪਰ ਹੁਣ ਤੱਕ ਸਰਕਾਰ ਵੱਲੋਂ ਕਮੇਟੀਆਂ ਬਣਾ ਕੇ ਅਤੇ ਪ੍ਰਪੋਜਲਾਂ ਬਣਾਉਣ ਦੇ ਬਹਾਨੇ ਸਿਰਫ ਸਮਾਂ ਹੀ ਲੰਘਾਇਆ ਜਾ ਰਿਹਾ ਹੈ ਜਥੇਬੰਦੀ ਨੂੰ ਕੋਈ ਠੋਸ ਕਾਰਵਾਈ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਜਿਸ ਤੋਂ ਮਜਬੂਰ ਹੋ ਕੇ ਵਰਕਰਾਂ ਦੇ ਹਿੱਤ ਲਈ ਜਥੇਬੰਦੀ ਵੱਲੋਂ ਮਿਤੀ 21 ਜਨਵਰੀ 2026 ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ ਵਿਖੇ ਵਿਸ਼ਾਲ ਰੋਸਮਈ ਧਰਨਾ ਮੁਜਾਹਰਾ ਕੀਤਾ ਜਾਵੇਗਾ ਤਾਂ ਜੋ ਸਰਕਾਰ ਦੀ ਕਹਿਣੀ ਤੇ ਕਰਨੀ ਦੀ ਸੱਚਾਈ ਲੋਕਾਂ ਵਿੱਚ ਲਿਆਂਦੀ ਜਾ ਸਕੇ ਉਹਨਾਂ ਨੇ ਰੋਸ ਜਾਹਿਰ ਕਰਦਿਆਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਸਰਕਾਰ ਨੇ ਵਾਅਦੇ ਕੀਤੇ ਸਨ ਕਿ ਇਹਨਾਂ ਸਮੂਹ ਕੱਚੇ ਕਾਮਿਆਂ ਨੂੰ ਵਿਭਾਗਾਂ ਵਿੱਚ ਪੱਕੇ ਕੀਤਾ ਜਾਵੇਗਾ। ਪਰ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਦੇ ਹੁਣ ਤੱਕ ਸਿਰਫ ਲਾਰੇ ਹੀ ਨਜ਼ਰ ਆ ਰਹੇ ਹਨ ਇਸ ਸਮੇਂ ਉਹਨਾਂ ਕਿਹਾ ਕਿ ਸਮੂਹ ਜਿਲਿਆਂ ਤੋਂ ਵਰਕਰਾਂ ਵਿੱਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਜੋ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਾਮਿਲ ਹੋਣਗੇ ਇਸ ਸਮੇਂ ਉਹਨਾਂ ਨੇ ਪੀ.ਡਬਲਯੂ.ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਸਮੇਤ ਸਮੂਹ ਜਨਤਕ ਜਥੇਬੰਦੀਆਂ ਨੂੰ ਉਹਨਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਇਸ ਮੌਕੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਹੁਸ਼ਿਆਰਪੁਰ ਸੂਬਾ ਖਜਾਨਚੀ ਬਲਜਿੰਦਰ ਸਿੰਘ ਸਮਾਣਾ ਸੂਬਾ ਆਗੂਆਂ ਬਲਬੀਰ ਸਿੰਘ ਹਿਰਦਾਪੁਰ ਲਾਲ ਸਿੰਘ ਗੁਰਦਾਸਪੁਰ ਇੰਦਰਜੀਤ ਸਿੰਘ ਕਪੂਰਥਲਾ ਜਰਨੈਲ ਸਿੰਘ ਫਤਿਹਗੜ੍ਹ ਸਾਹਿਬ ਜਸਵੀਰ ਸਿੰਘ ਮਾਨਸਾ ਪਵਿੱਤਰ ਸਿੰਘ ਮੋਗਾ ਅੰਮ੍ਰਿਤ ਪਾਲ ਸਿੰਘ ਬਠਿੰਡਾ ਹਰਜਿੰਦਰ ਸਿੰਘ ਨਾਭਾ ਆਦਿ ਆਗੂਆਂ ਸਮੇਤ ਵਰਕਰ ਹਾਜ਼ਰ ਸਨ।












