ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਰਜਿ਼ ਨੰ 36) ਪੰਜਾਬ ਵੱਲੋਂ ਕੈਲੰਡਰ ਕੀਤਾ ਜਾਰੀ

ਪੰਜਾਬ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਨੌਕਰੀ ਦੌਰਾਨ ਫੌਤ ਹੋ ਚੁੱਕੇ ਮੁਲਾਜ਼ਮਾਂ ਨੂੰ ਸਮਰਪਿਤ ਕੀਤਾ ਸਾਲ 2026 ਦਾ ਕੈਲੰਡਰ


ਫ਼ਤਹਿਗੜ੍ਹ ਸਾਹਿਬ,14, ਜਨਵਰੀ ,ਬੋਲੇ ਪੰਜਾਬ ਬਿਊਰੋ;

ਪੀ ਡਬਲਿਊ ਡੀ ਭਵਨ ਤੇ ਮਾਰਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਜਿ ਸ੍ਰੀ ਫਤਿਹਗੜ ਸਾਹਿਬ ਦੀ ਮੀਟਿੰਗ ਪ੍ਰਧਾਨ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਕਾਲੇਵਾਲ ਵਿਖੇ ਹੋਈ, ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਦੀਦਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਥੇਬੰਦੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਲਾਗਰ ਸਿੰਘ ਖਮਾਣੋ ਨੇ ਸਾਲ 2026 ਦਾ ਕੈਲੰਡਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮ ਜਿਨ੍ਹਾਂ ਨੇ ਕਰੋਨਾ ਮਹਾਮਾਰੀ ਦੌਰਾਨ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦਿਆਂ ਲੋਕਾਂ ਨੂੰ ਪੀਣ ਪਾਣੀ ਦੀ ਨਿਰਵਿਘਨ ਸਪਲਾਈ ਕੀਤੀ ਅਤੇ ਜਿਨ੍ਹਾਂ ਦੀ ਨੌਕਰੀ ਦੌਰਾਨ ਦੀ ਮੌਤ ਹੋ ਚੁੱਕੀ ਹੈ ਨੂੰ ਸਮਰਪਿਤ ਕੀਤਾ ਗਿਆ, ਇਹਨਾਂ ਦੱਸਿਆ ਕਿ ਜਥੇਬੰਦੀ ਵੱਲੋਂ ਵਿਭਾਗ ਦੀਆਂ ਵੱਖ-ਵੱਖ ਰੈਗੂਲਰ ਤੇ ਠੇਕਾ ਆਧਾਰਤ ਕਾਮਿਆਂ ਦੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਬਣਾ ਕੇ ਮੌਤ ਹੋ ਚੁੱਕੇ ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ਤੇ ਨੌਕਰੀਆਂ ਦੇਣ ਦੀ ਮੁੱਖ ਮੰਗ ਨੂੰ ਲੈ ਕੇ ਸੰਘਰਸ਼ ਲਾਮਬੰਦ ਕੀਤਾ ਗਿਆ,ਅਤੇ ਅੱਜ ਵੀ ਸਾਂਝੀ ਸੰਘਰਸ਼ ਕਮੇਟੀ ਇਸ ਮੰਗ ਨੂੰ ਪਹਿਲ ਦੇ ਅਧਾਰ ਤੇ ਲੈ ਕੇ ਸਰਕਾਰ ਤੇ ਅਧਿਕਾਰੀਆਂ ਨਾਲ ਜਦੋਜਹਿਦ ਕਰ ਰਹੀ ਹੈ। ਇਹਨਾਂ ਦੱਸਿਆ ਕਿ ਇਹਨਾਂ ਫੀਲਡ ਮੁਲਾਜ਼ਮਾਂ ਦੀ ਮਿਹਨਤ ਸਦਕਾ ਹੀ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ‘ਹਰ ਘਰ ਜਲ ,ਮਿਸ਼ਨ ਕਾਮਯਾਬ ਹੋਇਆ ,ਅੱਜ ਪੀਣ ਵਾਲੇ ਸਾਫ ਪਾਣੀ ਲਈ ਪੰਜਾਬ ਸੂਬਾ ਭਾਰਤ ਵਿੱਚ ਮੋਹਰੀ ਰੋਲ ਅਦਾ ਕਰ ਰਿਹਾ ਹੈ। ਇਹਨਾਂ ਦੱਸਿਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਫੀਲਡ ਮੁਲਾਜ਼ਮਾਂ ਨੂੰ ਉਹਨਾਂ ਦਾ ਮਿਹਨਤਾਨਾ ਦੇਣ ਦੀ ਬਜਾਏ, ਪੇਂਡੂ ਭੱਤਾ ਤੇ ਹੋਰ ਭੱਤੇ ਕੱਟੇ ਗਏ ਹਨ, ਜਿਸ ਦੀ ਬਹਾਲੀ ਲਈ ਜਥੇਬੰਦੀ ਦੀ ਅਗਵਾਈ ਚ ਫੀਲਡ ਮੁਲਾਜ਼ਮ ਸਾਂਝੀ ਮੁਲਾਜ਼ਮ ਲਹਿਰ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਮੀਟਿੰਗ ਦੌਰਾਨ ਜਥੇਬੰਦੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਜਲੀ ਬਿੱਲ 2025, ਲੇਬਰ ਕੋਡ, ਮਨਰੇਗਾ, ਬੀਜ ਕਾਨੂੰਨ ਅਤੇ ਹੋਰ ਮੰਗਾਂ ਸਬੰਧੀ 16 ਜਨਵਰੀ ਜ਼ਿਲ੍ਹਾ ਪੱਧਰੀ ਰੋਸ ਧਰਨਿਆਂ ਵਿੱਚ ਸਮੁੱਚੇ ਫੀਲਡ ਮੁਲਾਜ਼ਮ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਪਾਵਰਕਾਮ ਆਉਟਸੋਰਸਿੰਗ ਸਪੋਰਟ ਬਿਲਿੰਗ ਮੀਟਰ ਰੀਡਰ ਯੂਨੀਅਨ ਦੀ 19 ਜਨਵਰੀ ਅਤੇ ਅਧਿਆਪਕ ਇਨਸਾਫ ਕਮੇਟੀ ਦੇ ਸੰਘਰਸ਼ਾਂ ਦੀ ਡਟਵੀਂ ਹਮਾਇਤ ਕਰਨ ਦਾ ਫੈਸਲਾ ਕੀਤਾ। ਮੀਟਿੰਗ ਦੌਰਾਨ ਮਤਾ ਪਾਸ ਕਰਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੋਂ ਮੰਗ ਕੀਤੀ ਕਿ ਤਾਲਮੇਲ ਸੰਘਰਸ਼ ਕਮੇਟੀ ਨਾਲ ਦਰਜਾ ਚਾਰ ਮੁਲਾਜ਼ਮਾਂ ਦੇ ਪ੍ਰਮੋਸ਼ਨਾਂ ਸੰਬੰਧੀ, ਤੁਰੰਤ ਕਾਰਵਾਈ ਕਰਕੇ ਮੁਲਾਜ਼ਮਾਂ ਨੂੰ ਪ੍ਰਮੋਟ ਕੀਤਾ ਜਾਵੇ, ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦੀ ਨੀਤੀ ਬੰਦ ਕੀਤਾ ਜਾਵੇ। ਮੀਟਿੰਗ ਵਿੱਚ ਬਲਜੀਤ ਸਿੰਘ ਹਿੰਦੂਪੁਰ, ਸੂਖ ਰਾਮ ਕਾਲੇਵਾਲ, ਕਰਮ ਸਿੰਘ, ਜਸਬੀਰ ਸਿੰਘ ਧਿਆਨੂੰ ਮਾਜਰਾ, ਲਖਬੀਰ ਸਿੰਘ ਆਦੀ ਹਾਜਰ ਸਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।