ਹੱਡ ਚੀਰਵੀ ਠੰਡ ਵਿੱਚ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਪੰਜਾਬ

ਬੱਚਿਆਂ ਦੀ ਸਿਹਤ ਨਾਲ ਕੀਤਾ ਜਾ ਰਿਹਾ ਖਿਲਵਾੜ -ਜਸਵਿੰਦਰ ਸਿੰਘ ਸਮਾਣਾ

ਮੁਹਾਲੀ 15 ਜਨਵਰੀ ,ਬੋਲੇ ਪੰਜਾਬ ਬਿਊਰੋ;
ਹੱਡ ਚੀਰਵੀ ਠੰਡ ਤੇ ਲਗਾਤਾਰ ਪੈ ਰਹੀ ਧੁੰਦ ਕਰਕੇ ਸਕੂਲਾਂ ਦਾ ਸਮਾਂ ਤੋਂ ਸਵੇਰੇ 10 ਵਜੇ ਤੋਂ ਦੁਪਹਿਰ 2.00 ਵਜੇ ਤੱਕ ਦਾ ਰੱਖਿਆ ਜਾਣਾ ਚਾਹੀਦਾ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਤੇ ਸਕੱਤਰ ਮਨਪ੍ਰੀਤ ਸਿੰਘ ਗੋਸਲ਼ਾਂ ਨੇ ਕਿਹਾ ਕਿ ਪੰਜਾਬ ਭਰ ਅੰਦਰ ਲਗਾਤਾਰ ਪੈ ਰਹੀ ਗੰਭੀਰ ਠੰਡ ਤੇ ਧੁੰਦ ਕਰਕੇ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਦੀ ਬਜਾਏ 10 ਵਜੇ ਕੀਤਾ ਜਾਣਾ ਚਾਹੀਦਾ ਹੈ। ਜਥੇਬੰਦੀ ਵੱਲੋਂ ਪਹਿਲਾਂ ਵੀ ਡੀਐਸਈ ਜੀ ਨੂੰ ਲਿਖਤੀ ਰੂਪ ਵਿੱਚ ਦਿੱਤਾ ਹੈ ਕੇ ਹਰ ਸਾਲ ਛੁੱਟੀਆਂ 1 ਜਨਵਰੀ ਤੋਂ 15 ਜਨਵਰੀ ਤੱਕ ਕੀਤੀਆਂ ਜਾਣ ਉਦਾਹਰਨ ਦੀ ਤੌਰ ਤੇ ਹਰਿਆਣਾ ਤੇ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਵੱਲੋਂ 1 ਜਨਵਰੀ ਤੋਂ 15 ਜਨਵਰੀ ਤੱਕ ।ਉਹਨਾਂ ਕਿਹਾ ਕਿ ਇਸ ਗੰਭੀਰ ਠੰਡ ਵਿੱਚ ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਕਰ ਰਹੀ। ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਪਾਸੇ ਜਲਦੀ ਤੋਂ ਜਲਦੀ ਧਿਆਨ ਦੇਣਾ ਚਾਹੀਦਾ ਹੈ ਤੇ ਤੁਰੰਤ ਪ੍ਰਭਾਵ ਨਾਲ ਸਕੂਲਾਂ ਦਾ ਸਮਾਂ ਬਦਲਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਵੀ ਦੁਖਦਾਈ ਘਟਨਾ ਨਾ ਵਾਪਰ ਸਕੇ। । ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਅਹੁਦੇਦਾਰ ਮੁੱਖ ਅਧਿਆਪਕ ਵਿਸ਼ਾਲ ਕੁਮਾਰ, ਗੁਲਜੀਤ ਸਿੰਘ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ ਕੁਰਾਲੀ, ਅਨਿਲ ਪਰਾਸ਼ਰ, ਵੇਦ ਪ੍ਰਕਾਸ਼, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਸਿੰਘ ਅਰਵਿੰਦਰ ਸਿੰਘ,ਮਨਜੀਤ ਸਿੰਘ,ਗੁਰਪ੍ਰੀਤ ਸਿੰਘ,ਬਲਜੀਤ ਸਿੰਘ,ਗੁਰਪ੍ਰੀਤਪਾਲ ਸਿੰਘ ,ਸਮਸੇਰ ਸਿੰਘ ,ਰਵੀ ਕੁਮਾਰ , ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।