ਗੁਰਦਾਸਪੁਰ 17 ਜਨਵਰੀ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਗੁਰਦਾਸਪੁਰ ਵਿੱਚ ਅਧਿਆਪਕਾਂ ਦੀ ਵੈਨ ਦੇ ਨਾਲ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ।ਜਾਣਕਾਰੀ ਅਨੁਸਾਰ, ਅਧਿਆਪਕ ਅੱਜ ਸਵੇਰੇ ਇੱਕ ਵੈਨ ਵਿੱਚ ਸਵਾਰ ਹੋ ਕੇ ਸਕੂਲ ਜਾ ਰਹੇ ਸਨ। ਸੰਘਣੀ ਧੁੰਦ ਦੇ ਕਾਰਨ ਅਧਿਆਪਕਾਂ ਦੇ ਨਾਲ ਭਰੀ ਵੈਨ ਇੱਕ ਟਰੱਕ ਦੇ ਨਾਲ ਟਕਰਾ ਗਈ, ਜਿਸ ਕਾਰਨ ਕਈ ਅਧਿਆਪਕ ਜ਼ਖ਼ਮੀ ਹੋ ਗਏ।
ਮੀਡੀਆ ਰਿਪੋਰਟਾਂ ਮੁਤਾਬਿਕ, ਅਧਿਆਪਕ ਜਿਹੜੇ ਜ਼ਖ਼ਮੀ ਹੋਏ ਹਨ, ਉਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਪੁਲਿਸ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ, ਹਾਈਵੇਅ ‘ਤੇ ਗੱਡੀ ਚਲਾਉਂਦੇ ਸਮੇਂ ਰਫ਼ਤਾਰ ਘੱਟ ਰੱਖੀ ਜਾਵੇ ਅਤੇ ਫੌਗ ਲਾਈਟਾਂ ਦਾ ਇਸਤੇਮਾਲ ਕੀਤਾ ਜਾਵੇ ਤਾਂ ਜੋ ਅਜਿਹੇ ਦਰਦਨਾਕ ਹਾਦਸਿਆਂ ਤੋਂ ਬਚਿਆ ਜਾ ਸਕੇ।












