ਬੰਗਾ, 20 ਜਨਵਰੀ ,ਬੋਲੇ ਪੰਜਾਬ ਬਿਊਰੋ;
ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਚੌਧਰੀ ਰਾਮ ਕਿਸ਼ਨ ਜੀ ਦਾ ਦੇਹਾਂਤ ਹੋ ਗਿਆ। ਚੌਧਰੀ ਰਾਮ ਕਿਸ਼ਨ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ।ਚੌਧਰੀ ਰਾਮ ਕਿਸ਼ਨ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਇੱਕ ਨੇਕ ਦਿਲ ਅਤੇ ਸਮਾਜ ਸੇਵੀ ਸਖ਼ਸ਼ੀਅਤ ਵਜੋਂ ਜਾਣੇ ਜਾਂਦੇ ਸਨ। ਇਸ ਦੁਖਦਾਈ ਘੜੀ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਿਕ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਡਾ. ਸੁਖਵਿੰਦਰ ਸੁੱਖੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਜਾ ਰਹੀ ਹੈ।












