ਕੋਹੀਮਾ, 23 ਜਨਵਰੀ, ਬੋਲੇ ਪੰਜਾਬ ਬਿਊਰੋ :
ਅੱਜ ਸ਼ੁੱਕਰਵਾਰ ਸਵੇਰੇ ਨਾਗਾਲੈਂਡ ਦੇ ਕਿਫਾਇਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 90 ਕਿਲੋਮੀਟਰ ਹੇਠਾਂ ਸੀ।ਇਹ ਭੂਚਾਲ 4 ਤੀਬਰਤਾ ਦਾ ਦੱਸਿਆ ਜਾ ਰਿਹਾ ਹੈ।
ਐਨਸੀਐਸ ਨੇ ਐਕਸ ‘ਤੇ ਇੱਕ ਪੋਸਟ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ।ਇਸ ਦੌਰਾਨ ਹੁਣ ਤੱਕ ਕਿਸੇ ਦੇ ਜ਼ਖਮੀ ਹੋਣ ਜਾਂ ਨੁਕਸਾਨ ਦੀ ਰਿਪੋਰਟ ਨਹੀਂ ਹੈ।












