ਵਾਸ਼ਿੰਗਟਨ, 24 ਜਨਵਰੀ, ਬੋਲੇ ਪੰਜਾਬ ਬਿਊਰੋ :
ਅਮਰੀਕਾ ਦੇ ਜਾਰਜੀਆ ਵਿੱਚ ਇੱਕ ਭਾਰਤੀ ਵਿਅਕਤੀ ਨੇ ਮਾਮੂਲੀ ਝਗੜੇ ਤੋਂ ਬਾਅਦ ਆਪਣੀ ਪਤਨੀ ਅਤੇ ਤਿੰਨ ਰਿਸ਼ਤੇਦਾਰਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਪੁਲਿਸ ਨੇ ਦੱਸਿਆ ਕਿ ਇਹ ਘਟਨਾ ਘਰੇਲੂ ਝਗੜੇ ਨਾਲ ਸਬੰਧਤ ਸੀ ਅਤੇ ਮੁਲਜ਼ਮ 51 ਸਾਲਾ ਵਿਜੇ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਸਮੇਂ ਤਿੰਨ ਬੱਚੇ ਘਰ ਦੇ ਅੰਦਰ ਸਨ। ਉਹ ਆਪਣੇ ਆਪ ਨੂੰ ਬਚਾਉਣ ਲਈ ਇੱਕ ਅਲਮਾਰੀ ਵਿੱਚ ਲੁਕ ਗਏ ਸਨ। ਉਨ੍ਹਾਂ ਨੇ ਹੀ ਪੁਲਿਸ ਨੂੰ ਫ਼ੋਨ ਕੀਤਾ ਅਤੇ ਘਟਨਾ ਦੀ ਜਾਣਕਾਰੀ ਦਿੱਤੀ।
ਅਟਲਾਂਟਾ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਦੂਤਾਵਾਸ ਨੇ ਟਵੀਟ ਕੀਤਾ, “ਅਸੀਂ ਪਰਿਵਾਰਕ ਝਗੜੇ ਨਾਲ ਸਬੰਧਤ ਇਸ ਗੋਲੀਬਾਰੀ ਦੀ ਘਟਨਾ ਤੋਂ ਬਹੁਤ ਦੁਖੀ ਹਾਂ।”
ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ, ਤਾਂ ਉਨ੍ਹਾਂ ਨੂੰ ਘਰ ਦੇ ਅੰਦਰ ਚਾਰ ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਪੁਲਿਸ ਨੇ ਪੀੜਤਾਂ ਦੀ ਪਛਾਣ ਵਿਜੇ ਕੁਮਾਰ ਦੀ ਪਤਨੀ 43 ਸਾਲਾ ਮੀਮੂ ਡੋਗਰਾ, 33 ਸਾਲਾ ਗੌਰਵ ਕੁਮਾਰ, ਲਾਰੈਂਸਵਿਲ, 37 ਸਾਲਾ ਨਿਧੀ ਚੰਦਰ ਅਤੇ 38 ਸਾਲਾ ਹਰੀਸ਼ ਚੰਦਰ ਵਜੋਂ ਕੀਤੀ।












