ਲੁਧਿਆਣਾ, 25 ਜਨਵਰੀ, ਬੋਲੇ ਪੰਜਾਬ ਬਿਊਰੋ :
ਲੁਧਿਆਣਾ ਵਿੱਚ ਇੱਕ ਵਿਦਿਆਰਥੀ ਦੀ ਚਾਈਨਾ ਡੋਰ ਨਾਲ ਗਲਾ ਕਟਣ ਕਾਰਨ ਮੌਤ ਹੋ ਗਈ। ਉਹ ਆਪਣੇ ਚਾਚੇ ਦੇ ਪੁੱਤਰ ਨਾਲ ਮੋਟਰਸਾਈਕਲ ‘ਤੇ ਸਕੂਲ ਤੋਂ ਘਰ ਵਾਪਸ ਆ ਰਿਹਾ ਸੀ ਕਿ ਅਚਾਨਕ ਉਨ੍ਹਾਂ ਦੇ ਸਾਹਮਣੇ ਇੱਕ ਚਾਈਨਾ ਡੋਰ ਆ ਗਈ।
ਲਹੂ ਨਾਲ ਲੱਥਪੱਥ ਵਿਦਿਆਰਥੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦਾ ਨਾਮ ਤਰਨਜੋਤ ਸਿੰਘ (15) ਹੈ, ਜੋ ਕਿ ਰਾਉਲੇ ਪਿੰਡ ਦਾ ਰਹਿਣ ਵਾਲਾ ਸੀ।
ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਗੁੱਸੇ ਵਿੱਚ ਆ ਗਏ। ਉਨ੍ਹਾਂ ਨੇ ਪਤੰਗ ਉਡਾਉਣ ਅਤੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਲੁਧਿਆਣਾ-ਚੰਡੀਗੜ੍ਹ ਹਾਈਵੇਅ ‘ਤੇ ਧਰਨਾ ਦਿੱਤਾ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਲੋਕਾਂ ਨੂੰ ਚਾਈਨਾ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਲਗਭਗ ਇੱਕ ਘੰਟੇ ਬਾਅਦ ਵਿਰੋਧ ਪ੍ਰਦਰਸ਼ਨ ਖਤਮ ਕੀਤਾ।












