ਚੰਡੀਗੜ੍ਹ, 26 ਜਨਵਰੀ, ਬੋਲੇ ਪੰਜਾਬ ਬਿਊਰੋ :
77ਵੇਂ ਗਣਤੰਤਰ ਦਿਵਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਇਆ। ਫਿਰ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ। ਪਰੇਡ ਦੌਰਾਨ ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਦੌਰਾਨ ਪੰਜਾਬ ਨੇ ਸਭ ਤੋਂ ਵੱਧ ਦੁੱਖ ਝੱਲੇ। ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਭਲਕੇ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ।












