ਪੰਜਾਬ ‘ਚ ਗਣਤੰਤਰ ਦਿਵਸ ਮੌਕੇ ਪਰੇਡ ਵਿੱਚ ਹਿੱਸਾ ਲੈ ਰਹੀਆਂ NCC ਵਿਦਿਆਰਥਣਾਂ ਬੇਹੋਸ਼

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 26 ਜਨਵਰੀ, ਬੋਲੇ ਪੰਜਾਬ ਬਿਊਰੋ :

ਪੰਜਾਬ ‘ਚ ਅੱਜ ਗਣਤੰਤਰ ਦਿਵਸ ਦੀਆਂ ਰੌਣਕਾਂ ਹਨ।ਵੱਖ-ਵੱਖ ਜ਼ਿਲ੍ਹਿਆਂ ‘ਚ ਸਮਾਗਮ ਕਰਵਾਏ ਜਾ ਰਹੇ ਹਨ।ਇਸ ਦੌਰਾਨ ਪਰੇਡ ਵਿੱਚ ਹਿੱਸਾ ਲੈ ਰਹੀਆਂ ਐਨਸੀਸੀ ਵਿੰਗ ਦੀਆਂ ਵਿਦਿਆਰਥਣਾਂ ਬੇਹੋਸ਼ ਹੋ ਗਈਆਂ।

ਮੋਗਾ ਦੀ ਅਨਾਜ ਮੰਡੀ ਵਿੱਚ ਪਰੇਡ ਵਿੱਚ ਹਿੱਸਾ ਲੈ ਰਹੀਆਂ ਐਨਸੀਸੀ ਵਿੰਗ ਦੀਆਂ ਦੋ ਵਿਦਿਆਰਥਣਾਂ ਬੇਹੋਸ਼ ਹੋ ਗਈਆਂ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਵਿਦਿਆਰਥਣਾਂ ਦੇ ਨਾਂ ਨਵਜੋਤ ਕੌਰ ਅਤੇ ਨਵਦੀਪ ਕੌਰ ਹਨ, ਜੋ ਕੋਟ ਈਸੇ ਖਾਂ ਦੇ ਹੇਮਕੁੰਟ ਸਕੂਲ ਵਿੱਚ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਹਨ। ਜਦੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਤਾਂ ਪਰੇਡ ਦੀ ਉਡੀਕ ਕਰ ਰਹੀਆਂ ਵਿਦਿਆਰਥਣਾਂ ਡਿੱਗ ਪਈਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।