ਵਿਧਾਇਕ ਕੁਲਵੰਤ ਸਿੰਘ ਸ੍ਰੀ ਅਮਤੇਸ਼ਵਰ ਮਹਾਦੇਵ ਮੰਦਰ ਵਿਖੇ ਹੋਏ ਨਤਮਸਤਕ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ,ਕੁਲਤਾਰ ਸਿੰਘ ਸੰਧਵਾਂ ਨੇ ਵੀ ਕੀਤੀ ਸ਼ਮੂਲੀਅਤ
ਮੋਹਾਲੀ 27 ਜਨਵਰੀ ,ਬੋਲੇ ਪੰਜਾਬ ਬਿਊਰੋ;
ਮੁਕਤਾਨੰਦ ਬਾਪੂ ਜੀ ਦੀ ਕਿਰਪਾ ਦੇ ਚਲਦਿਆਂ ਸ਼੍ਰੀ ਸ਼੍ਰੀ 108 ਤਪੋਨਿਸਟ ਅਗਨੀਹੋਤਰੀ ਸੰਪੂਰਨਾ ਨੰਦ ਬ੍ਰਹਮਚਾਰੀ ਜੀ ਮਹਾਰਾਜ ਦੀ ਅਗਵਾਈ ਹੇਠ -ਭਜਨ ਸੰਧਿਆ -ਦਾ ਆਯੋਜਨ ਸ੍ਰੀ ਅਮਤੇਸ਼ਵਰ ਮਹਾਦੇਵ ਮੰਦਰ ਸੈਕਟਰ- 89 ਮੋਹਾਲੀ ਵਿਖੇ ਕੀਤਾ ਗਿਆ, ਇਸ ਮੌਕੇ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਭਜਨ ਸੰਧਿਆ ਦੇ ਵਿੱਚ ਹਿੱਸਾ ਲਿਆ ਅਤੇ ਸ਼੍ਰੀ ਅਮਤੇਸ਼ਵਰ ਮਹਾਦੇਵ ਮੰਦਰ ਸੈਕਟਰ -89 ਵਿਖੇ ਨਤਮਸਤਕ ਹੋਏ ,ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਜਨ ਸੰਧਿਆ ਦੇ ਦੌਰਾਨ ਜਿੱਥੇ ਵੱਡੀ ਗਿਣਤੀ ਦੇ ਵਿੱਚ ਵੱਖ-ਵੱਖ ਪਾਰਟੀਆਂ ਦੇ ਰਾਜਨੇਤਾ ਵੀ ਮੌਜੂਦ ਰਹੇ, ਉੱਥੇ ਵੱਡੀ ਗਿਣਤੀ ਦੇ ਵਿੱਚ ਮੌਜੂਦ ਸੰਤ ਮਹਾਂਪੁਰਸ਼ਾਂ ਦੀ ਸੰਗਤ ਕਰਕੇ ਜਿਸ ਆਨੰਦ ਦੀ ਪ੍ਰਾਪਤੀ ਹੋਈ ਹੈ, ਉਸ ਨੂੰ ਉਹ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦੇ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਦੀ ਰਫਤਾਰ ਦਿਨ ਪਤੀ ਦਿਨ ਤੇਜ਼ ਹੁੰਦੀ ਜਾ ਰਹੀ ਹੈ ਅਤੇ ਬਿਨਾਂ ਪੱਖਪਾਤ ਦੇ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਵੱਖ-ਵੱਖ ਵਰਗਾਂ ਦੇ ਲੋਕ ਮਸਲਿਆਂ ਦਾ

ਸਥਾਈ ਹੱਲ ਕੀਤਾ ਜਾ ਰਿਹਾ ਹੈ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ 90% ਤੋਂ ਵੀ ਵੱਧ ਲੋਕਾਂ ਨੂੰ ਬਿਜਲੀ ਦਾ ਕੋਈ ਬਿੱਲ ਨਹੀਂ ਆ ਰਿਹਾ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਵੱਖ-ਵੱਖ ਕੋਨਿਆਂ ਦੇ ਵਿੱਚ ਖੁੱਲੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਮਰੀਜ਼ ਆਪਣੀ ਸਿਹਤ ਦੀ ਜਾਂਚ ਕਰਵਾਉਂਦੇ ਹਨ, ਜਿੱਥੇ ਉਹਨਾਂ ਨੂੰ ਮਾਹਿਰ ਡਾਕਟਰਾਂ ਵੱਲੋਂ ਮੁਫਤ ਜਾਂਚ ਕੀਤੀ ਜਾਂਦੀ ਹੈ, ਉੱਥੇ ਦਵਾਈਆਂ ਅਤੇ ਮੁਫਤ ਟੈਸਟ ਵੀ ਕੀਤੇ ਜਾਂਦੇ ਹਨ, ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ 50 ਹਜਾਰ ਤੋਂ ਵੀ ਵੱਧ ਬੇਰੁਜ਼ਗਾਰਾਂ ਨੂੰ ਪੱਕੀ ਨੌਕਰੀ ਦਿੱਤੀ ਜਾ ਚੁੱਕੀ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਵਿੱਚ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਿਆਂ ਕਰਨ ਦੀ ਕਵਾਇਦ ਨੂੰ ਅਮਲੀ ਜਾਮਾ ਪਹਿਨਾਇਆ ਜਾ ਚੁੱਕਾ ਹੈ ਅਤੇ ਹੁਣ 10 ਲੱਖ ਰੁਪਏ ਦੀ ਸਿਹਤ ਬੀਮਾ ਪੰਜਾਬ ਸੂਬੇ ਦੇ ਲੋਕਾਂ ਨੂੰ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਲਈ ਰਜਿਸਟਰੇਸ਼ਨ ਬਕਾਇਦਾ ਸ਼ੁਰੂ ਕਰ ਦਿੱਤੀ ਗਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਪੰਜਾਬ ਦੀ ਨਹੀਂ ਬਲਕਿ ਦੇਸ਼ ਦੀ ਅਜਿਹੀ ਪਹਿਲੀ ਸਰਕਾਰੀ ਯੋਜਨਾ ਹੈ , ਜੋ ਕਿ ਪੰਜਾਬ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ, ਉਹਨਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਦੌਰਾਨ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਅਤੇ ਗਰੰਟੀਆਂ ਦਿੱਤੀਆਂ ਗਈਆਂ ਸਨ ਕਿ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਜਿਨਾਂ ਵਿੱਚ ਸਿਹਤ ਅਤੇ ਸਿੱਖਿਆ ਅਤੀ ਜ਼ਰੂਰੀ ਹਨ, ਨੂੰ ਹਰ ਹੀਲੇ ਪਹਿਲਾਂ ਦੇ ਮੁਕਾਬਲਤਨ ਵਧੇਰੇ ਸਹੂਲੀਅਤ ਵਾਲਾ ਬਣਾਇਆ ਜਾਵੇਗਾ ਅਤੇ ਸੂਬੇ ਦੀ ਸਿੱਖਿਆ ਕ੍ਰਾਂਤੀ ਦੇ ਵਿੱਚ ਸਾਕਾਰਤਮਕ ਸੁਧਾਰ ਕੀਤੇ ਜਾਣਗੇ, ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਸਕੂਲਾਂ ਦੇ ਵਿੱਚ ਵਿਦਿਆਰਥੀ ਵਰਗ ਨੂੰ ਪਾਏਦਾਰ ਅਤੇ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਲਈ ਲੋੜੀਂਦੇ ਸਟਾਫ ਦੀ ਘਾਟ ਨੂੰ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਸਕੂਲਾਂ ਦੇ ਅਧਿਆਪਕਾਂ ਨੂੰ ਸਰਕਾਰੀ ਖਰਚੇ ਤੇ ਵਿਦੇਸ਼ਾਂ ਵਿੱਚ ਉਥੋਂ ਦੇ ਸਿੱਖਿਆ ਸੱਭਿਆਚਾਰ ਨੂੰ ਸਮਝਣ ਦੇ ਲਈ ਭੇਜਿਆ ਜਾ ਰਿਹਾ ਹੈ, ਤਾਂ ਕਿ ਸੂਬੇ ਦੇ ਵਿਦਿਆਰਥੀ ਸਮੇਂ ਦਾ ਹਾਣੀ ਬਣ ਸਕਣ ,ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਪੱਤਰਕਾਰਾਂ ਨਾਲ ਗੱਲਬਾਤ ਦੇ ਦੌਰਾਨ ਕਿਹਾ ਕਿ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚ ਸੜਕਾਂ ਦੇ ਨਵਿਆਉਣ ਅਤੇ ਰਿਪੇਅਰ ਦਾ ਕੰਮ ਵੱਡੇ ਪੱਧਰ ਤੇ ਸ਼ੁਰੂ ਹੋ ਚੁੱਕਾ ਹੈ ਅਤੇ ਕਈ ਸੜਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਇਸ ਮੌਕੇ ਤੇ ਗਾਇਕ ਕਲਾਕਾਰ ਕੰਵਰ ਗਰੇਵਾਲ ਅਤੇ ਰੌਸ਼ਨ ਪ੍ਰਿੰਸ ਨੇ ਵੀ ਸੰਧਿਆ ਦੇ ਦੌਰਾਨ ਆਪਣੇ ਗੀਤਾਂ ਰਾਹੀਂ ਹਾਜ਼ਰੀ ਲਗਵਾਈ,ਇਸ ਭਜਨ ਸੰਧਿਆ ਦੇ ਦੌਰਾਨ ਹਰਿਆਣਾ ਸਟੇਟ ਦੇ ਮੁੱਖ ਮੰਤਰੀ -ਨਾਇਬ ਸਿੰਘ ਸੈਣੀ, ਕੈਬਿਨਟ ਮੰਤਰੀ ਹਰਿਆਣਾ ਸਰਕਾਰ- ਅਰਵਿੰਦ ਸ਼ਰਮਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਆਪ ਨੇਤਾ- ਸੁਰਿੰਦਰ ਸਿੰਘ ਰੋਡਾ ਸੁਹਾਣਾ, ਹਰਪਾਲ ਸਿੰਘ ਚੰਨਾ -ਸਾਬਕਾ ਕੌਂਸਲਰ, ਜਸਪਾਲ ਸਿੰਘ ਮਟੌਰ ਕੌਂਸਲਰ ,ਤਰਲੋਚਨ ਸਿੰਘ ਮਟੌਰ, ਮਨਦੀਪ ਸਿੰਘ ਮਟੌਰ, ਗੁਰਪ੍ਰੀਤ ਸਿੰਘ ਬਰਿਆਲੀ ,ਅਰੁਣ ਗੋਇਲ, ਸੁਰਿੰਦਰ ਸਿੰਘ, ਅਕਵਿੰਦਰ ਸਿੰਘ ਗੌਸਲ, ਪ੍ਰਗਟ ਸਿੰਘ ਰਾਏਪੁਰ ਕਲਾਂ ਵੀ ਹਾਜ਼ਰ ਰਹੇ












