ਹਿੰਦੁਸਤਾਨ ਦੀ ਮੌਜੂਦਾ ਸਰਕਾਰ ‘ਤੇ ਸਿੱਖ ਆਵਾਜ਼ਾਂ ਨੂੰ ਦਬਾਉਣ ਦਾ ਦੋਸ਼ ਅਤੇ ਅੰਤਰਰਾਸ਼ਟਰੀ ਦਖਲ ਦੀ ਕੀਤੀ ਗਈ ਮੰਗ
ਨਵੀਂ ਦਿੱਲੀ 27 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-
ਲੰਡਨ, ਇਟਲੀ, ਕੈਨੇਡਾ ਦੇ ਸਰੀ, ਓਟਾਵਾ, ਅਮਰੀਕਾ, ਨਿਊਜੀਲੈਂਡ, ਆਸਟ੍ਰੇਲੀਆ, ਜਰਮਨੀ ਸਮੇਤ ਹੋਰ ਕਈ ਦੇਸ਼ਾਂ ਵਿਚ ਆਜ਼ਾਦੀਪਸੰਦ ਸਿੱਖ/ ਪੰਜਾਬੀ ਖਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ, ਹਿੰਦੁਸਤਾਨ ਦੇ ਸ਼ਰਾਫ਼ਤ ਘਰ ਦੇ ਬਾਹਰ ਵਡੀ ਗਿਣਤੀ ਵਿਚ ਇਕੱਠੇ ਹੋਏ ਅਤੇ ਹਿੰਦੁਸਤਾਨੀ ਹਾਈ ਕਮਿਸ਼ਨ ਦੇ ਬਾਹਰ 26 ਜਨਵਰੀ ਨੂੰ ‘ਕਾਲਾ ਦਿਵਸ’ ਮਨਾਉਂਦੇ ਹੋਏ ਇਸ ਦਾ ਵੱਡੇ ਪੱਧਰ ਤੇ ਵਿਰੋਧ ਪ੍ਰਦਰਸ਼ਨ ਕੀਤਾ। ਖਾਲਿਸਤਾਨੀ ਪ੍ਰਦਰਸ਼ਨਕਾਰੀ ਹਿੰਦੁਸਤਾਨੀ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ, ਨਾਅਰੇਬਾਜ਼ੀ ਕਰਦੇ ਹੋਏ ਅਤੇ ਵੱਖਰੇ ਸਿੱਖ ਰਾਜ ਦੀ ਸਥਾਪਨਾ ਦੀ ਮੰਗ ਕਰਦੇ ਬੈਨਰ ਫੜ ਕੇ ਨਜਰੀ ਪੈ ਰਹੇ ਸਨ । ਭਾਈ ਪਰਮਜੀਤ ਸਿੰਘ ਪੰਮਾ ਨੇ ਹਿੰਦੁਸਤਾਨ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ, ਖਾਸ ਕਰਕੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਘੱਟ ਗਿਣਤੀ ਸਮੂਹਾਂ ਨਾਲ ਵਿਵਹਾਰ ਦੇ ਦੋਸ਼ਾਂ ਦੀ। ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਨੇ ਹਿੰਦੁਸਤਾਨ ਦੀ ਮੌਜੂਦਾ ਸਰਕਾਰ ‘ਤੇ ਸਿੱਖ ਆਵਾਜ਼ਾਂ ਨੂੰ ਦਬਾਉਣ ਦਾ ਦੋਸ਼ ਲਗਾਇਆ ਅਤੇ ਅੰਤਰਰਾਸ਼ਟਰੀ ਦਖਲ ਦੀ ਮੰਗ ਕੀਤੀ। ਰੈਲੀ ਵਿੱਚ ਬੋਲਣ ਵਾਲਿਆਂ ਵਿੱਚ ਪ੍ਰਮੁੱਖ ਖਾਲਿਸਤਾਨ ਸਮਰਥਕ ਪਰਮਜੀਤ ਸਿੰਘ ਪੰਮਾ ਵੀ ਸ਼ਾਮਲ ਸਨ। ਭਾਈ ਪੰਮਾ, ਜੋ ਕਿ ਐਸਐਫਜੇ ਦੇ ਮੈਂਬਰ ਹਨ । ਉਨ੍ਹਾਂ ਨੇ ਕਿਹਾ ਕਿ ਸਿੱਖ ਪੰਥ ਅਜੇ ਵੀ 1984 ਦੇ ਸਿੱਖ ਕਤਲੇਆਮ ਦੀਆਂ ਘਟਨਾਵਾਂ ਤੋਂ ਗੁੱਸੇ ਵਿੱਚ ਹਨ ਦੋਸ਼ੀਆਂ ਨੂੰ ਬਰੀ ਕੀਤਾ ਜਾ ਰਿਹਾ ਹੈ ਅਤੇ ਇਸਦਾ ਇੱਕੋ ਇੱਕ ਤਰੀਕਾ “ਇੱਕ ਸੁਤੰਤਰ ਸਿੱਖ ਰਾਜ” ਦੀ ਸਿਰਜਣਾ ਹੈ। ਕੈਨੇਡਾ ਵਿਚ ਹੋਏ ਪ੍ਰਦਰਸ਼ਨ ਵਿਚ ਭਾਈ ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਰੰਧਾਵਾ ਨੇ ਕਿਹਾ ਹਿੰਦੁਸਤਾਨੀ ਸਰਕਾਰ ਲੋਕਤੰਤਰ ਦੇ ਨਾਮ ਹੇਠ ਤਾਨਾਸ਼ਾਹੀ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਿੱਖ ਕਿੱਥੇ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ ਅਤੇ ਅਸੀਂ ਆਪਣੇ ਹੱਕ ਚਾਹੁੰਦੇ ਹਾਂ। ਉਨ੍ਹਾਂ ਕਿਹਾ ਹਿੰਦੁਸਤਾਨੀ ਸੰਵਿਧਾਨ ਨੂੰ ਅਪਣਾਉਣ ਨਾਲ, ਸਿੱਖਾਂ ਨੇ ਆਪਣੀ ਵੱਖਰੀ ਪਛਾਣ ਗੁਆ ਦਿੱਤੀ ਅਤੇ ਉਦੋਂ ਤੋਂ ਹੀ ਸੰਵਿਧਾਨਕ ਗਲਤੀਆਂ ਨੂੰ “ਦਰੁਸਤ” ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਿੱਖਾਂ ਦੀ ਵੱਖਰੀ ਪਛਾਣ ਨੂੰ ਧਾਰਾ 25(ਬੀ)(2) ਅਧੀਨ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਸਿੱਖਾਂ ‘ਤੇ ਹਿੰਦੂ ਨਿੱਜੀ ਕਾਨੂੰਨ ਥੋਪੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ “ਸੰਵਿਧਾਨ ਨੂੰ ਉਲਟਾ ਕੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ”, ਸੁਰੱਖਿਆ ਬਲਾਂ ਅਤੇ ਪੁਲਿਸ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਸਿੱਖਾਂ ਨੂੰ ਇਨਸਾਫ਼ ਤੋਂ ਇਨਕਾਰ ਕਰਨ ਅਤੇ ਸਿੱਖ ਨਜ਼ਰਬੰਦਾਂ ਲਈ ਅਸਮਾਨ ਕਾਨੂੰਨਾਂ ਅਤੇ ਨਿਯਮਾਂ ਦਾ ਵਿਰੋਧ ਕਰਨਾ ਵੀ ਹੈ। ਰੋਸ ਮੁਜਾਹਰੇ ਵਿੱਚ ਆਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਿਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੇ ਕੋਆਰਡੀਨੇਟਰ ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ, ਸਿੱਖ ਫੈਡਰੇਸ਼ਨ ਯੂ,ਕੇ ਦੇ ਆਗੂ ਭਾਈ ਨਰਿੰਦਰਜੀਤ ਸਿੰਘ ਥਾਂਦੀ,
ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਭਾਈ ਨਿਰਮਲ ਸਿੰਘ ਸੰਧੂ, ਕੌਂਸਲ ਆਫ ਖਾਲਿਸਤਾਨ ਦੇ ਮੁਖੀ ਭਾਈ ਅਮਰੀਕ ਸਿੰਘ ਸਹੋਤਾ, ਸਿੱਖਸ ਫਾਰ ਜਸਟਿਸ ਦੇ ਆਗੂ ਭਾਈ ਦੁਪਿੰਦਰਜੀਤ ਸਿੰਘ, ਭਾਈ ਪਰਮਜੀਤ ਸਿੰਘ ਪੰਮਾ, ਭਾਈ ਰਣਜੀਤ ਸਿੰਘ ਸਰਾਏ, ਭਾਈ ਗੁਰਚਰਨ ਸਿੰਘ ਦਲ ਖਾਲਸਾ, ਭਾਈ ਬਲਵਿੰਦਰ ਸਿੰਘ ਢਿਲੋਂ, ਜਥੇਦਾਰ ਬਲਬੀਰ ਸਿੰਘ, ਗੁਰੂ ਨਾਨਕ ਸਿੰਘ ਗੁਰਦੁਆਰਾ ਤੋ ਭਾਈ ਗੁਰਮੀਤ ਸਿੰਘ ਤੂਰ, ਗੁਰਮੀਤ ਸਿੰਘ ਗਿੱਲ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਅਵਤਾਰ ਸਿੰਘ ਖਹਿਰਾ, ਭਾਈ ਮੰਜਿੰਦਰ ਸਿੰਘ ਖਾਲਸਾ, ਭਾਈ ਅਜੇਪਾਲ ਸਿੰਘ ਸਿੱਧੂ, ਭਾਈ ਅਜੇਪਾਲ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਦਲਜੀਤ ਸਿੰਘ, ਭਾਈ ਰਜਿੰਦਰ ਸਿੰਘ ਨੱਤ, ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ ਦੇ ਪ੍ਰਬੰਧਕ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਸਫੋਰਡ ਤੋਂ ਕਰਨੈਲ ਸਿੰਘ ਟੁਟ, ਭਾਈ ਜਰਨੈਲ ਸਿੰਘ, ਭਾਈ ਰਣਜੀਤ ਸਿੰਘ, ਜਲਾਵਤਨੀ ਬਾਬਾ ਸੰਤੋਖ ਸਿੰਘ ਸਮੇਤ ਵਡੀ ਗਿਣਤੀ ਅੰਦਰ ਸਿੱਖ ਆਗੂ ਅਤੇ ਸੰਗਤਾਂ ਪਹੁੰਚੀਆਂ ਹੋਈਆ ਸਨ ।












