ਬਲਾਕ ਰਾਜਪੁਰਾ-2 ਦੇ ਸਕੂਲਾਂ ਵਿੱਚ ਦਾਖਲਾ ਮੁਹਿੰਮ ਜਾਗਰੂਕਤਾ ਵੈਨ ਦਾ ਭਰਵਾਂ ਸਵਾਗਤ ਕੀਤਾ ਗਿਆ

ਪੰਜਾਬ

ਰਾਜਪੁਰਾ ਸ਼ਹਿਰ ਵਿੱਚੋਂ ਹੁੰਦੀ ਹੋਈ ਢਕਾਨਸੂ ਕਲਾਂ ਪਹੁੰਚੀ ਦਾਖਲਾ ਮੁਹਿੰਮ ਵੈਨ

ਹੈੱਡ ਮਾਸਟਰ ਰਾਜੀਵ ਕੁਮਾਰ ਡੀ.ਐੱਸ.ਐੱਮ ਪਟਿਆਲਾ ਅਤੇ ਬੀਪੀਈਓ ਮਨਜੀਤ ਕੌਰ ਅਤੇ ਮਨਦੀਪ ਕੌਰ ਹੈੱਡ ਮਿਸਟ੍ਰੈਸ ਮਿਰਜਾਪੁਰ ਨੇ ਸਾਂਝੇ ਰੂਪ ਵਿੱਚ ਸਮਾਗਮ ਦੀ ਪ੍ਰਧਾਨਗੀ ਕੀਤੀ

ਰਾਜਪੁਰਾ, 30 ਜਨਵਰੀ ,ਬੋਲੇ ਪੰਜਾਬ ਬਿਊਰੋ;

ਬਲਾਕ ਰਾਜਪੁਰਾ-2 ਦੇ ਅਧੀਨ ਆਉਂਦੇ ਸਕੂਲਾਂ ਵਿੱਚ ਨਵੇਂ ਸੈਸ਼ਨ ਲਈ ਵਿਦਿਆਰਥੀਆਂ ਦੇ ਦਾਖਲੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਜਾਗਰੂਕਤਾ ਵੈਨ ਦਾ ਢਕਾਨਸੂ ਕਲਾਂ ਪਿੰਡ ਵਿੱਚ ਭਰਵਾਂ ਅਤੇ ਉਤਸ਼ਾਹਪੂਰਕ ਸਵਾਗਤ ਕੀਤਾ ਗਿਆ। ਇਹ ਵੈਨ ਰਾਜਪੁਰਾ ਸ਼ਹਿਰ ਵਿੱਚੋਂ ਗੁਜ਼ਰਦੀ ਹੋਈ ਜਦੋਂ ਪਿੰਡ ਢਕਾਨਸੂ ਕਲਾਂ ਪਹੁੰਚੀ ਤਾਂ ਸਕੂਲ ਸਟਾਫ, ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵੱਲੋਂ ਇਸ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਆਯੋਜਿਤ ਸਮਾਗਮ ਦੀ ਸਾਂਝੀ ਪ੍ਰਧਾਨਗੀ ਡੀ ਐਸ ਐਮ ਪਟਿਆਲਾ ਰਾਜੀਵ ਕੁਮਾਰ ਹੈੱਡ ਮਾਸਟਰ ਢਕਾਨਸੂ ਕਲਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਾਜਪੁਰਾ -2 ਮਨਜੀਤ ਕੌਰ, ਮਨਦੀਪ ਕੌਰ ਹੈੱਡ ਮਿਸਟ੍ਰੈਸ ਮਿਰਜਾਪੁਰ ਵੱਲੋਂ ਕੀਤੀ ਗਈ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਮੌਜੂਦ ਮਾਪਿਆਂ ਅਤੇ ਸਮਾਜਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ, ਕਿਉਂਕਿ ਅੱਜ ਦੇ ਸਰਕਾਰੀ ਸਕੂਲ ਆਧੁਨਿਕ ਸੁਵਿਧਾਵਾਂ, ਯੋਗ ਅਧਿਆਪਕਾਂ ਅਤੇ ਗੁਣਵੱਤਾਪੂਰਨ ਸਿੱਖਿਆ ਨਾਲ ਭਰਪੂਰ ਹਨ।
ਸਮਾਗਮ ਦੌਰਾਨ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੂੰ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਸਕੂਲਾਂ ਵਿੱਚ ਕੀਤੀਆਂ ਜਾ ਰਹੀਆਂ ਵਿਕਾਸਸ਼ੀਲ ਅਤੇ ਨਵੀਂ ਸੋਚ ਵਾਲੀਆਂ ਗਤਿਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਬੱਚਿਆਂ ਲਈ ਸਮਾਰਟ ਕਲਾਸਾਂ, ਆਧੁਨਿਕ ਲੈਬੋਰਟਰੀਆਂ, ਸੁਧਰੇ ਹੋਏ ਬੁਨਿਆਦੀ ਢਾਂਚੇ, ਖੇਡ ਮੈਦਾਨ, ਲਾਇਬ੍ਰੇਰੀਆਂ ਅਤੇ ਵਿਦਿਆਰਥੀ-ਕੇਂਦਰਿਤ ਸਹੂਲਤਾਂ ਬਾਰੇ ਦੱਸਿਆ ਗਿਆ।
ਇਸ ਮੌਕੇ ਬਲਾਕ ਦਾਖਲਾ ਮੁਹਿੰਮ ਕਮੇਟੀ ਦੇ ਮੈਂਬਰ ਕਮਲਦੀਪ ਸਿੰਘ, ਜਤਿੰਦਰ ਸਿੰਘ ਬਲਾਕ ਰਿਸੋਰਸ ਕੋਆਰਡੀਨੇਟਰ, ਅਨੁਪਮ ਬਲਾਕ ਰਿਸੋਰਸ ਕੋਆਰਡੀਨੇਟਰ, ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਪਿਆਰਾ ਸਿੰਘ, ਲਖਵਿੰਦਰ ਸਿੰਘ, ਜਗਜੀਤ ਸਿੰਘ ਵਾਲੀਆ (ਸਟੇਟ ਅਵਾਰਡੀ ਅਧਿਆਪਕ) ਅਤੇ ਪਰਵਿੰਦਰ ਸਿੰਘ ਸਰਾਓ, ਕੁਲਦੀਪ ਸਿੰਘ ਵੱਲੋਂ ਵੀ ਮਾਪਿਆਂ ਨਾਲ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲ ਅੱਜ ਕਿਸੇ ਵੀ ਮਾਮਲੇ ਵਿੱਚ ਨਿੱਜੀ ਸਕੂਲਾਂ ਤੋਂ ਘੱਟ ਨਹੀਂ ਹਨ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਇਹ ਸਭ ਤੋਂ ਉਚਿਤ ਮੰਚ ਹਨ।
ਦੱਸਣਯੋਗ ਹੈ ਕਿ ਇਹ ਦਾਖਲਾ ਮੁਹਿੰਮ ਵੈਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ ਸ਼ਾਲੂ ਮਹਿਰਾ ਦੀ ਸਾਂਝੀ ਅਗਵਾਈ ਵਿੱਚ ਚਲਾਈ ਜਾ ਰਹੀ ਹੈ। ਇਹ ਵੈਨ ਵੱਖ-ਵੱਖ ਬਲਾਕ ਨੋਡਲ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਦੇਖ-ਰੇਖ ਹੇਠ ਤਿੰਨ ਦਿਨਾਂ ਤੱਕ ਬਲਾਕ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦਾ ਦੌਰਾ ਕਰੇਗੀ।
ਇਸ ਸਮਾਰੋਹ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਢਕਾਨਸੂ ਕਲਾਂ ਦੀ ਮੁੱਖ ਅਧਿਆਪਕਾ ਮੈਡਮ ਹਰਜੀਤ ਕੌਰ, ਜੋਤੀ ਪੁਰੀ ਸੀ.ਐਚ.ਟੀ., ਅਮਨ ਸਿੰਗਲਾ, ਵਿਵੇਕ ਸਾਗਰ ਬਾਲੀ, ਪਰਮਿੰਦਰ ਕੌਰ, ਅਮੀਤਾ ਕਸ਼ਯਪ, ਬਬੀਤਾ ਦੇਵੀ ਸਮੇਤ ਸਕੂਲ ਦਾ ਹੋਰ ਸਟਾਫ ਅਤੇ ਪਤਵੰਤੇ ਸੱਜਣ ਵੀ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।