ਅਸਲਾ ਲਾਇਸੈਂਸ ਧਾਰਕ ਐਸੋਸੀਏਸ਼ਨ ਪੰਜਾਬ ਵੱਲੋਂ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਦਾ ਧੰਨਵਾਦ

ਪੰਜਾਬ

ਲਾਇਸੈਂਸੀ ਹਥਿਆਰਾਂ ਨੂੰ ਚੰਡੀਗੜ੍ਹ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ

ਮੋਹਾਲੀ,30 ਜਨਵਰੀ, ਬੋਲੇ ਪੰਜਾਬ ਬਿਊਰੋ;

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਪੰਜਾਬ ਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਚੰਡੀਗੜ੍ਹ ਵਿਖੇ ਅਸਲਾ ਲਿਆਉਣ ਦੀ ਇਜਾਜ਼ਤ ਹੋਵੇ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਅਸਲਾ ਲਾਇਸੈਂਸ ਧਾਰਕ ਐਸੋਏਸ਼ਨ ਪੰਜਾਬ ਦੇ ਪ੍ਰਧਾਨ ਕੁਲਵੰਤ ਸਿੰਘ ਮਹਿਤਾਬਗੜ੍ਹ, ਜਨਰਲ ਸਕੱਤਰ ਮਲਾਗਰ ਸਿੰਘ ਖਮਾਣੋ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਅਸਲਾ ਧਾਰਕਾਂ ਦੀ ਐਂਟਰੀ ਸਬੰਧੀ ਸਪੀਕਰ ਸੰਧਵਾਂ ਵੱਲੋਂ ਕੀਤੀ ਮੰਗ ਲਈ ਧੰਨਵਾਦ ਕੀਤਾ। ਇਹਨਾਂ ਕਿਹਾ ਕਿ ਲੰਮੇ ਸਮੇਂ ਤੋਂ ਅਸਲਾ ਲਾਇਸੈਂਸ ਧਾਰਕ ਮੰਗ ਕਰਦੇ ਆ ਰਹੇ ਹਨ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਕਰਕੇ ਇੱਥੇ ਪੰਜਾਬ ਦੇ ਸਮੂਹ ਵਿਭਾਗਾਂ ਦੇ ਮੁੱਖ ਦਫਤਰ ਹਨ , ਪੰਜਾਬ ਦੇ ਲੋਕਾਂ ਨੂੰ ਆਪਣੇ ਨਿੱਜੀ ਕੰਮਾ ਲਈ ਚੰਡੀਗੜ੍ਹ ਆਉਣਾ ਜਾਣਾ ਪੈਂਦਾ ਹੈ ਅਤੇ ਇੱਥੋਂ ਤੱਕ ਚੰਡੀਗੜ੍ਹ ਵਿਖੇ ਪੀਜੀਆਈ ਸਮੇਤ ਵੱਡੇ ਹਸਪਤਾਲ ਹੋਣ ਕਾਰਨ ਪੰਜਾਬ ਦੇ ਲੋਕਾਂ ਨੂੰ ਇਲਾਜ ਲਈ ਵੀ ਚੰਡੀਗੜ੍ਹ ਆਉਣਾ ਪੈਂਦਾ ਹੈ ਅਤੇ ਦੇਰ ਰਾਤ ਤੱਕ ਪਿੰਡਾਂ ਨੂੰ ਮੁੜਨਾਂ ਪੈਂਦਾ ਹੈ ਜਿਸ ਕਰਕੇ ਸੁਰੱਖਿਆ ਦੇ ਪੱਖ ਤੋਂ ਵੀ ਲਾਈਸੈਂਸੀ ਹਥਿਆਰ ਕੋਲ ਰੱਖਣ ਦੀ ਲੋੜ ਪੈਂਦੀ ਹੈ। ਇਹਨਾਂ ਜਿੱਥੇ ਪੰਜਾਬ ਦੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਇਸ ਮੰਗ ਲਈ ਵਿਸ਼ੇਸ਼ ਧੰਨਵਾਦ ਕੀਤਾ ਉੱਥੇ ਇਹਨਾਂ ਮੰਗ ਕੀਤੀ ਕਿ ਇਸ ਮੰਗ ਦੀ ਪ੍ਰਵਾਨਗੀ ਲਈ ਕੇਂਦਰ ਸਰਕਾਰ ਕੋਲੇ ਜ਼ੋਰਦਾਰ ਪੱਖ ਰੱਖਿਆ ਜਾਣਾ ਚਾਹੀਦਾ ਹੈ। ਇਹਨਾਂ ਪੰਜਾਬ ਦੇ ਬੀਜੇਪੀ ਦੇ ਪ੍ਰਧਾਨ ਤੋਂ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਤੋਂ ਇਸ ਮੰਗ ਦੀ ਪ੍ਰਵਾਨਗੀ ਲਈ ਸਿਫਾਰਿਸ਼ ਕੀਤੀ ਜਾਵੇ। ਤਾਂ ਜੋ ਲੰਮੇ ਸਮੇਂ ਤੋਂ ਪੰਜਾਬ ਦੇ ਲੋਕਾਂ ਦੀ ਇਹ ਮੰਗ ਪੂਰੀ ਹੋ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।