ਚੰਡੀਗੜ੍ਹ, 31 ਜਨਵਰੀ, ਬੋਲੇ ਪੰਜਾਬ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਇੱਕ ਦਿਨ ਪਹਿਲਾਂ ਬੰਬ ਧਮਾਕੇ ਦੀ ਧਮਕੀ ਮਿਲੀ ਸੀ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਜਲੰਧਰ ਦੇ ਕੈਂਬਰਿਜ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਇੱਕ ਈਮੇਲ ਪਤੇ ਰਾਹੀਂ ਭੇਜੀ ਗਈ।3-4 ਹੋਰ ਸਕੂਲਾਂ ਨੂੰ ਵੀ ਧਮਕੀ ਮਿਲਣ ਦੀ ਸੂਚਨਾ ਹੈ।ਹਾਲਾਂਕਿ, ਗੁਰੂ ਰਵਿਦਾਸ ਮਹਾਰਾਜ ਦੇ ਜਨਮ ਦਿਵਸ ‘ਤੇ ਜਲੂਸ ਦੇ ਕਾਰਨ ਜਲੰਧਰ ਦੇ ਸਕੂਲ ਅੱਜ ਬੰਦ ਹਨ।












