ਅਪਰਾਧ ਦੀ ਗੰਭੀਰਤਾ ਤੇਜ਼ ਸੁਣਵਾਈ ਦਾ ਅਧਿਕਾਰ ਨਹੀਂ ਰੋਕ ਸਕਦੀ, ਲੰਬੇ ਸਮੇਂ ਤੱਕ ਮੁਕੱਦਮੇ ਤੋਂ ਪਹਿਲਾਂ ਹਿਰਾਸਤ ਬਣ ਜਾਂਦੀ ਹੈ ਸਜ਼ਾ: ਸੁਪਰੀਮ ਕੋਰਟ

ਨਵੀਂ ਦਿੱਲੀ 6 ਜਨਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਅਦਾਲਤ ਨੇ ਜਾਵੇਦ ਗੁਲਾਮ ਨਬੀ ਸ਼ੇਖ ਬਨਾਮ ਮਹਾਰਾਸ਼ਟਰ ਰਾਜ ਦੇ ਫੈਸਲੇ ‘ਤੇ ਭਰੋਸਾ ਕਰਦੇ ਹੋਏ ਇਸ ਗੱਲ ‘ ਤੇ ਜ਼ੋਰ ਦਿੱਤਾ ਕਿ ਜੇਕਰ ਰਾਜ, ਕੋਈ ਵੀ ਮੁਕੱਦਮਾ ਚਲਾਉਣ ਵਾਲੀ ਏਜੰਸੀ, ਜਾਂ ਇੱਥੋਂ ਤੱਕ ਕਿ ਸਬੰਧਤ ਅਦਾਲਤ ਕੋਲ ਧਾਰਾ 21 ਦੇ ਤਹਿਤ ਕਿਸੇ ਦੋਸ਼ੀ ਦੇ ਤੇਜ਼ ਮੁਕੱਦਮੇ […]

Continue Reading

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ, 6 ਜਨਵਰੀ ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖਾਲਸਾ ਦੇ ਜਥੇ ਨੇ […]

Continue Reading

328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਕੀਤਾ ਜਾ ਰਿਹਾ ਹੈ ਪਾਲਣ-ਸ਼੍ਰੋਮਣੀ ਕਮੇਟੀ

ਆਪ ਆਗੂਆਂ ਵੱਲੋਂ ਕੀਤੀ ਜਾ ਰਹੀ ਨਿਰਅਧਾਰ ਬਿਆਨਬਾਜ਼ੀ ਸਿੱਖ ਸੰਸਥਾ ਨੂੰ ਢਾਹ ਲਗਾਉਣ ਵਾਲੀ ਅੰਮ੍ਰਿਤਸਰ, 6 ਜਨਵਰੀ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ […]

Continue Reading

ਜੱਸੀ ਬੱਲੋਮਾਜਰਾ ਦੇ ਖਿਲਾਫ ਐਨ.ਡੀ.ਪੀ. ਐਸ ਐਕਟ ਦੇ ਅਧੀਨ ਮਾਮਲਾ ਦਰਜ

ਮੋਹਾਲੀ, 6 ਜਨਵਰੀ ,ਬੋਲੇ ਪੰਜਾਬ ਬਿਊਰੋ; ਥਾਣਾ ਬਲੌਂਗੀ ਵਿਖੇ ਜਸਦੀਪ ਸਿੰਘ ਜੱਸੀ ਬੱਲੋਮਾਜਰਾ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਥਾਣਾ ਬਲੋਂਗੀ ਵਿਖੇ ਏ.ਐਸ.ਆਈ ਸਮੇਤ ਹੋਲਦਾਰ ਜਗਜੀਤ ਸਿੰਘ 590/ ਮੋਹਾਲੀ ਪੀਐਚਜੀ,ਨਰਿੰਦਰ ਕੁਮਾਰ 13518/183 ਦੇ ਹਾਜ਼ਰ ਥਾਣਾ ਸੀ, ਤਾ ਜਸਦੀਪ ਸਿੰਘ ਉਰਫ ਜੱਸੀ ਪੁੱਤਰ ਗੁਰਦੇਵ ਸਿੰਘ ਵਾਸੀ ਬੱਲੋਮਾਜਰਾ ਆਪਣੇ ਨਿਜੀ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ DIG ਬਣੇ ਹਰਪ੍ਰੀਤ ਸਿੰਘ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਮੋਹਾਲੀ, 06 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪ੍ਰਮੋਟ ਹੋ ਕੇ ਬਣੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਪ੍ਰੀਤ ਸਿੰਘ ਨੂੰ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸਦੇ ਨਾਲ ਹੀ ਜੇਐੱਲਪੀਐੱਲ ਦੇ ਡਾਇਰੈਕਟਰ ਸ. ਪਰਮਜੀਤ ਸਿੰਘ ਅਤੇ ਸ. ਕੁਲਦੀਪ ਸਿੰਘ ਨੇ ਵੀ ਉਨ੍ਹਾਂ […]

Continue Reading

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ/ ਲੁਧਿਆਣਾ, 06 ਜਨਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ […]

Continue Reading

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਯੋਜਨਾਬੱਧ ਗੋਲੀਬਾਰੀ ਨੂੰ ਅੰਜਾਮ ਦੇਣ ਲਈ ਕੈਨੇਡਾ ਤੋਂ ਪਹੁੰਚਿਆ ਸੀ ਬਠਿੰਡਾ: ਡੀਜੀਪੀ ਗੌਰਵ ਯਾਦਵ  ਹੋਰ ਜਾਂਚ ਜਾਰੀ ਚੰਡੀਗੜ੍ਹ/ਬਠਿੰਡਾ, 6 ਜਨਵਰੀ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ […]

Continue Reading

ਉਸਾਰੀ ਮਜ਼ਦੂਰਾਂ ਵੱਲੋਂ ਲੇਬਰ ਕੋਡਾ ਤੇ ਮਨਰੇਗਾ ਦੇ ਸ਼ੋਧ ਬਿਲਾਂ ਦੀਆਂ ਕਾਪੀਆਂ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

ਮੋਰਿੰਡਾ,6ਜਨਵਰੀ,ਬੋਲੇ ਪੰਜਾਬ ਬਿਊਰੋ; ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਮੋਰਿੰਡਾ ਵੱਲੋਂ ਲੇਬਰ ਚੌਂਕ ਵਿਖੇ ਪ੍ਰਧਾਨ ਜਸਪਾਲ ਸਿੰਘ ਡੂਮਛੇੜੀ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਪੱਖੀ ਬਣਾਏ ਚਾਰ ਲੇਬਰ ਕੋਡਾ, ਮਨਰੇਗਾ ਸੋਧ ਬਿਲ , ਬਿਜਲੀ ਬਿਲ 2025 ਦੀਆਂ ਕਾਪੀਆਂ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ […]

Continue Reading

ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਰਜਿ. (ਦਿੱਲੀ) ਦੀ 25ਵੀਂ ਵਰੇਗੰਡ ਧੂਮਧਾਮ ਨਾਲ ਮਨਾਈ ਗਈ

ਨਵੀਂ ਦਿੱਲੀ 6 ਜਨਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਰਜਿ. ਨਵੀਂ ਦਿੱਲੀ ਦੀ 25ਵੀਂ ਸਥਾਪਨਾ ਦਿਵਸ ਨੂੰ ਫੈਡਰੇਸ਼ਨ ਦਫ਼ਤਰ ਹਰੀ ਨਗਰ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਰਿਐਤ, ਜਨਰਲ ਸਕੱਤਰ ਸ੍ਰ. ਕੁਲਵੰਤ ਸਿੰਘ ਖਾਲਸਾ, ਚੀਫ ਐਡੀਟਰ ਸ੍ਰ. ਮਲਕੀਤ ਸਿੰਘ […]

Continue Reading

ਪੰਜਾਬੀ ਦੀ ਬਹੁ-ਵਿਧਾਵੀ ਲੇਖਿਕਾ ਸੁਰਜੀਤ ਕੌਰ ਬੈਂਸ ਦਾ ਦੇਹਾਂਤ ,ਅੰਤਮ ਸਸਕਾਰ 8 ਨੂੰ

ਮੋਹਾਲੀ 6 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬੀ ਦੀ ਬਹੁ-ਵਿਧਾਵੀ ਲੇਖਿਕਾ ਸੁਰਜੀਤ ਕੌਰ ਬੈਂਸ ਦਾ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਤੜਕਸਾਰ ਮੋਹਾਲੀ ਦੇ ਆਪਣੇ ਘਰ ਵਿਚ ਦੇਹਾਂਤ ਹੋ ਗਿਆ। ਉਹ 86 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਅੰਤਮ-ਸਸਕਾਰ 8 ਜਨਵਰੀ ਨੂੰ ਦੁਪਹਿਰ 12.30 ਵਜੇ ਬਲੌਂਗੀ, ਮੋਹਾਲੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਪੰਜਾਬੀ ਕਵਿਤਾ, ਕਹਾਣੀ ਅਤੇ ਵਾਰਤਕ ਵਿਚ […]

Continue Reading