ਸੀਵਰੇਜ ਬੋਰਡ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿੱਤ ਮੰਤਰੀ ਤੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਹੋ ਚੁੱਕੀਆਂ ਹਨ ਮੀਟਿੰਗਾਂ
ਚੰਡੀਗੜ੍ਹ 2 ਫਰਵਰੀ ,ਬੋਲੇ ਪੰਜਾਬ ਬਿਊਰੋ;
ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਤੇ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ,ਰਾਜਪਾਲ ਲਸੋਈ, ਹਰਪ੍ਰੀਤ ਗਰੇਵਾਲ,ਕਿਸ਼ੋਰ ਚੰਦ ਗਾਜ਼,ਦਰਸ਼ਨ ਚੀਮਾ,ਸਤਨਾਮ ਸਿੰਘ,ਬਲਜਿੰਦਰ ਸਿੰਘ, ਸੁਰੇਸ਼ ਕੁਮਾਰ ਮੁਹਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਬੋਰਡਾਂ ਕਾਰਪੋਰੇਸ਼ਨਾਂ ਵਿੱਚ ਲਾਗੂ ਕਰਨ ਬਾਰੇ 30-07-2025 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ਮੁਤਾਬਕ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿੱਚ ਲਿਆਉਣ ਸਬੰਧੀ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਅਤੇ ਸਥਾਨਕ ਸਰਕਾਰਾਂ ਵਿਭਾਗ ਚੰਡੀਗੜ੍ਹ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਸਬੰਧੀ ਵਿੱਤ ਮੰਤਰੀ ਪੰਜਾਬ ਜੋ ਸਬ ਕਮੇਟੀ ਦੇ ਚੇਅਰਮੈਨ ਸਨ ਉਹਨਾਂ ਵੱਲੋਂ ਮੀਟਿੰਗ ਕਰਕੇ ਜਥੇਬੰਦੀ ਨਾਲ ਤੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਸਰਕਾਰ ਨੇ ਨੋਟੀਫਿਕੇਸ਼ਨ ਲਾਗੂ ਕਰਕੇ ਕਾਰਵਾਈ ਕੀਤੀ ਜਾਵੇ ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਵਧੀਕ ਸਕੱਤਰ ਵੱਲੋਂ ਅਤੇ ਮੁੱਖ ਕਾਰਜਕਾਰੀ ਅਫਸਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਇਹਨਾਂ ਦੀ ਢਿੱਲੀ ਕਾਰਜਗਾਰੀ ਕਰਕੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮ ਜਿਥੇ ਪੈਨਸ਼ਨਾਂ ਤੋਂ ਵਾਂਝੇ ਹਨ ਉਥੇ ਉਹਨਾਂ ਦੀਆਂ ਹੋਰ ਮੰਗਾਂ ਵੀ ਲਗਾਤਾਰ ਲਟਕਦੀਆਂ ਆ ਰਹੀਆਂ ਹਨ ਜਿਨਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਜਿੰਨਾ ਚਿਰ ਰੈਗੂਲਰ ਦੀ ਪੌਲਸੀ ਸਰਕਾਰ ਵੱਲੋਂ ਨਹੀਂ ਬਣਾਈ ਜਾਂਦੀ ਉਹਨਾਂ ਨੂੰ ਮਹਿਕਮੇ ਦੇ ਵਿੱਚ ਮਰਜ ਕਰਕੇ ਉਹਨਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਤਨਖਾਹ ਨੂੰ ਚੰਡੀਗੜ੍ਹ ਪੈਟਰਨ ਤੇ ਲਾਗੂ ਕੀਤਾ ਜਾਵੇ , ਮੰਡੀਆਂ ਵਿੱਚ ਕੰਮ ਕਰਦੇ ਮੁਲਾਜ਼ਮ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣ ਕਿਉਂਕਿ ਉਹਨਾਂ ਮੁਲਾਜ਼ਮਾਂ ਨੂੰ ਅੱਠ-ਅੱਠ ਮਹੀਨੇ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਦੋ ਦੋ ਸਾਲ ਤੋਂ ਉਹਨਾਂ ਦਾ ਪੀ ਐਫ ਵੀ ਜਮਾਂ ਨਹੀਂ ਕਰਵਾਇਆ ਜਾ ਰਿਹਾ ਸੂਬਾ ਆਗੂ ਤਾਰ ਸਿੰਘ ਗਿੱਲ,ਦਰਸ਼ਨ ਸਿੰਘ ਨੰਗਲ,ਦਰਸ਼ਨ ਸ਼ਰਮਾਂ,ਹਰਨੇਕ ਗਹਿਰੀ,ਸੁਖਚੈਨ ਸਿੰਘ,ਸ਼ਿਦਰਪਾਲ ਮਾਨਸਾ,ਕੁਲਵੰਤ ਸਿੰਘ ਬੁਰਜ ਥਰੋੜ,ਗੁਰਜੰਟ ਮਾਨ, ਪ੍ਰੇਮ ਕੁਮਾਰ ਗੁਰਦਾਸਪੁਰ ਨੇ ਕਿਹਾ ਕਿ 4 ਫਰਵਰੀ ਨੂੰ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਅਤੇ ਮੁੱਖ ਕਾਰਜਕਾਰੀ ਅਫ਼ਸਰ ਸੀਵਰੇਜ ਬੋਰਡ ਚੰਡੀਗੜ੍ਹ ਦੇ ਖਿਲਾਫ਼ ਸੈਕਟਰ 35 ਚੰਡੀਗੜ੍ਹ ਏ ਵਿਖੇ ਰੋਸ ਰੈਲੀ ਕੀਤੀ ਜਾਣੀ ਹੈ ਉਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਮੁਲਾਜ਼ਮਾਂ ਨੂੰ ਜਿਲਿਆਂ ਵਾਈਜ਼ ਕੋਟਾ ਲਾ ਦਿੱਤਾ ਗਿਆ ਹੈ।












