ਜਗਰਾਉਂ ਵਿਖੇ ਟਾਟਾ ਸਫਾਰੀ ਤੇ ਮੋਟਰਸਾਈਕਲ ਵਿਚਾਲੇ ਟੱਕਰ, ਚਾਚੇ-ਭਤੀਜੇ ਦੀ ਮੌਤ 

ਚੰਡੀਗੜ੍ਹ ਪੰਜਾਬ

ਜਗਰਾਓਂ, 5 ਫ਼ਰਵਰੀ, ਬੋਲੇ ਪੰਜਾਬ ਬਿਊਰੋ :

ਜਗਰਾਉਂ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਸਿੱਧਵਾਂ ਬੇਟ ਰੋਡ ‘ਤੇ ਪਿੰਡ ਲੀਲਾ ਨੇੜੇ ਇੱਕ ਟਾਟਾ ਸਫਾਰੀ ਗੱਡੀ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਦੋ ਬਾਈਕ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਾਟਾ ਸਫਾਰੀ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ, ਜਦੋਂ ਕਿ ਬਾਈਕ ਚਕਨਾਚੂਰ ਹੋ ਗਈ। 

ਮ੍ਰਿਤਕਾਂ ਦੀ ਪਛਾਣ 40 ਸਾਲਾ ਬਲਰਾਜ ਸਿੰਘ ਅਤੇ 27 ਸਾਲਾ ਕਿਸ਼ਨ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਸਦਰਪੁਰਾ ਦੇ ਰਹਿਣ ਵਾਲੇ ਹਨ। ਮ੍ਰਿਤਕ ਦੋਵੇਂ ਚਾਚਾ-ਭਤੀਜਾ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਟਾਟਾ ਸਫਾਰੀ ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ ਹੈ। ਉਸਦੀ ਭਾਲ ਜਾਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।