ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ‘ਚੋਂ ਕੱਢਿਆ 

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ, 6 ਫ਼ਰਵਰੀ, ਬੋਲੇ ਪੰਜਾਬ ਬਿਊਰੋ :

ਪੰਜਾਬ ਵਿੱਚ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਇਹ ਜਾਣਕਾਰੀ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਭੁਪੇਸ਼ ਬਘੇਲ ਨੇ ਦਿੱਤੀ ਹੈ। ਹਾਲਾਂਕਿ, ਨਵਜੋਤ ਕੌਰ ਸਿੱਧੂ ਨੇ ਹਾਲ ਹੀ ਵਿੱਚ ਪਾਰਟੀ ਛੱਡਣ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ ਸੀ।

ਭੂਪੇਸ਼ ਬਘੇਲ ਅੱਜ ਅੰਮ੍ਰਿਤਸਰ ਵਿੱਚ ਡਾ. ਰਾਜਕੁਮਾਰ ਵੇਰਕਾ ਦੇ ਘਰ ਪਹੁੰਚੇ, ਜਿੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਘੇਰਿਆ। ਭੁਪੇਸ਼ ਬਘੇਲ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਨਵਜੋਤ ਕੌਰ ਸਿੱਧੂ ਨੂੰ ਪਹਿਲਾਂ ਪਾਰਟੀ ਵਿੱਚੋਂ ਮੁਅੱਤਲ ਕੀਤਾ ਗਿਆ ਸੀ, ਜਦੋਂ ਕਿ ਹੁਣ ਉਨ੍ਹਾਂ ਨੂੰ ਕੱਢ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।