12 ਫਰਵਰੀ ਨੂੰ ਕੇਂਦਰ ਸਰਕਾਰ ਵਿਰੁੱਧ ਲੇਬਰ ਚੌਂਕ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਪੰਜਾਬ

ਸ੍ਰੀ ਚਮਕੌਰ ਸਾਹਿਬ, 7, ਫਰਵਰੀ ,ਬੋਲੇ ਪੰਜਾਬ ਬਿਊਰੋ;

ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਮਿਸਤਰੀ ਮਨਮੋਹਣ ਸਿੰਘ ਕਾਲਾ ਨੇ ਦੱਸਿਆ ਕਿ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤੇ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਪੱਖੀ ਲਿਆਂਦੇ ਗਏ ਚਾਰ ਲੇਬਰ ਕੋਡ ,ਮਨਰੇਗਾ ਨੂੰ ਖਤਮ ਕਰਨ, ਬਿਜਲੀ ਐਕਟ 2025, ਅਤੇ ਹੋਰ ਮਜ਼ਦੂਰਾਂ ਮੁਲਾਜ਼ਮਾਂ ,ਕਿਸਾਨਾਂ ਦੀਆਂ ਮੰਗਾਂ ਸਬੰਧੀ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ, ਜਿਸ ਦੀ ਜ਼ੋਰਦਾਰ ਹਮਾਇਤ ਕਰਦਿਆਂ ਇਸ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਇਹਨਾਂ ਦੱਸਿਆ ਕਿ 12 ਫਰਵਰੀ ਨੂੰ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਉਸਾਰੀ ਨਾਲ ਸੰਬੰਧਿਤ ਮਿਸਤਰੀ ,ਮਜ਼ਦੂਰ ਲੇਬਰ ਚੌਂਕ ਵਿਖੇ ਕੇਂਦਰ ਸਰਕਾਰ, ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਮੁਜ਼ਾਹਰਾ ਕਰਨਗੇ। ਮੀਟਿੰਗ ਦੌਰਾਨ ਇਹਨਾਂ ਆਗੂਆਂ ਨੇ ਦੱਸਿਆ ਕਿ ਲੇਬਰ ਚੌਂਕ ਵਿਖੇ ਬੁਨਿਆਦੀ ਸਹੂਲਤਾਂ ਸਮੇਤ ਹੋਰ ਮੰਗਾਂ ਸਬੰਧੀ ਐਸਡੀਐਮ ਸ੍ਰੀ ਚਮਕੌਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸਥਾਨਕ ਪੱਧਰ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਛੇਤੀ ਹੀ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਮੀਟਿੰਗ ਵਿੱਚ ਬਠਿੰਡਾ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਤੇ ਕੀਤੇ ਜਾ ਰਹੇ ਜਬਰ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਮੰਗ ਕੀਤੀ ਗਈ ਕਿ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ। ਮੀਟਿੰਗ ਵਿੱਚ ਮਲਾਗਰ ਸਿੰਘ ,ਦਲਵੀਰ ਸਿੰਘ ਜਟਾਣਾ ,ਸਤਵਿੰਦਰ ਸਿੰਘ ਨੀਟਾ ,ਜਸਵੀਰ ਸਿੰਘ ਪਲੰਬਰ ,ਜਗਮੀਤ ਸਿੰਘ, ਸੁਰਿੰਦਰ ਸਿੰਘ ਰਮੇਸ਼ ਕੁਮਾਰ ਕਾਕਾ ਦਵਿੰਦਰ ਸਿੰਘ ਰਾਜੂ, ਗੁਲਾਬ ਚੰਦ ਚੌਹਾਨ ਗੁਰਮੇਲ ਸਿੰਘ, ਅਜੈਬ ਸਿੰਘ ਸਮਾਣਾ, ਰਘਬੀਰ ਸਿੰਘ ਜੀਵਨ ਸਿੰਘ ਕਮਲਜੀਤ ਸਿੰਘ , ਉਕਾਰ ਸਿੰਘ, ਬਹਾਦਰ ਸਿੰਘ ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।