ਮੋਹਾਲੀ 8 ਫਰਵਰੀ ,ਬੋਲੇ ਪੰਜਾਬ ਬਿਊਰੋ;
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪਿੰਡ ਝਾਮਪੁਰ ਤੋਂ ਬੱਸ ਨੂੰ ਰਵਾਨਾ ਕੀਤਾ ਗਿਆ, ਇਸ ਬੱਸ ਯਾਤਰਾ ਨੂੰ ਤਹਿਸੀਲਦਾਰ -ਮਨਪ੍ਰੀਤ ਸਿੰਘ ਅਤੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ – ਫੂਲਰਾਜ ਸਿੰਘ ਹੋਰਾਂ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਗੁਰੂਆਂ ਅਤੇ ਪੀਰਾਂ ਦੀ ਧਰਤੀ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਪਹਿਲ ਕੀਤੀ ਗਈ , ਫੂਲਰਾਜ ਸਿੰਘ ਹੋਰਾਂ ਕਿਹਾ ਕਿ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਅਤੇ ਕੁਲਵੰਤ ਸਿੰਘ ਹੋਰਾਂ ਦੀ ਦੇਖਰੇਖ ਦੇ ਵਿੱਚ ਇਸ ਯੋਜਨਾ ਦੇ ਤਹਿਤ ਪਿੰਡ ਝਾਮਪੁਰ ਵਿਖੇ ਕੂਪਨ ਦੇ ਤਹਿਤ 40 ਯਾਤਰੀਆਂ ਦੀ ਚੋਣ ਕੀਤੀ ਗਈ ਸੀ , ਇਸ ਯਾਤਰਾ ਬੱਸ ਦੇ ਵਿੱਚ ਪਿੰਡ ਝਾਮਪੁਰ ਤੋਂ ਇਲਾਵਾ ਠਸਕਾ ਅਤੇ ਪਿੰਡ ਮਨਾਣਾ ਦੀਆਂ ਸੰਗਤਾਂ ਵੀ ਸ਼ਾਮਿਲ ਹਨ, ਹਲਕਾ ਕੁਆਰਡੀਨੇਟਰ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਅਤੇ ਬਾਹਘਾ ਬਾਰਡਰ ਆਦਿ ਜਾ ਕੇ ਵਾਪਸ ਮੋਹਾਲੀ ਪਰਤਣਗੇ ਅਤੇ ਫਿਰ ਤੋਂ ਇਹ ਦੁਬਾਰਾ ਇਹ ਬਸ ਹੋਰ 40 ਯਾਤਰੀ ਲੈ ਕੇ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ, ਉਹਨਾਂ ਦੱਸਿਆ ਕਿ ਇਸ ਯਾਤਰਾ ਦੇ ਵਿੱਚ ਸਿਰਫ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਹੀ ਯਾਤਰਾਂ ਦੀ

ਰਜਿਸਟਰੇਸ਼ਨ ਕਰਵਾ ਸਕਦੇ ਹਨ , ਉਹਨਾਂ ਦੱਸਿਆ ਕਿ ਇੱਕ ਪਰਿਵਾਰ ਵਿੱਚੋਂ ਸਿਰਫ 1 ਮੈਂਬਰ ਜਾਂ ਇੱਕ ਪਰਿਵਾਰ ਵਿੱਚੋਂ ਪਤੀ- ਪਤਨੀ ਵੀ ਇਸ ਯਾਤਰਾ ਤੇ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ, ਉਹਨਾਂ ਦੱਸਿਆ ਕਿ ਰਜਿਸਟਰੇਸ਼ਨ ਤੋਂ ਬਾਅਦ ਯਾਤਰੀਆਂ ਦੀ ਚੋਣ ਡਰਾਅ ਰਾਹੀਂ ਪਿੰਡ, ਮਹੱਲਾ ਪੋਲਿੰਗ ਬੂਥ ਦੇ ਅਧਾਰ ਤੇ ਕੀਤੀ ਜਾਵੇਗੀ। ਤਿੰਨ ਦਿਨ ਅਤੇ ਦੋ ਰਾਤਾਂ ਦੀ ਤੇ ਇਸ ਧਾਰਮਿਕ ਯਾਤਰਾ ਮੌਕੇ ਆਉਣ ਜਾਣ ਲਈ ਮੁਫਤ ਏਸੀ ਬੱਸਾਂ ਦੀ ਸਹੂਲਤ ਸੰਗਤ ਦੇ ਰਹਿਣ ਲਈ ਏਸੀ ਕਮਰਿਆਂ ਦਾ ਪ੍ਰਬੰਧ ਅਤੇ ਸੰਗਤਾਂ ਨੂੰ ਤਿੰਨ ਤਿੰਨ ਸਮੇਂ ਦਾ ਖਾਣਾ ਪਾਣੀ ਦੋ ਵਾਰ ਦੀ ਚਾਹ ਅਤੇ ਸਨੈਕਸ ਵੀ ਦਿੱਤੇ ਜਾਣਗੇ। ਸੰਗਤ ਦੀ ਹਰ ਜਰੂਰਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸਹਾਇਤਾ ਲਈ ਹਰ ਬੱਸ ਵਿੱਚ ਇੱਕ ਸਹਾਇਕ ਵੀ ਮੌਜੂਦ ਰਹੇਗਾ, ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਯਾਤਰਾ ਦੌਰਾਨ ਇੱਕ ਡਾਕਟਰੀ ਟੀਮ ਵੀ ਸੰਗਤ ਦੇ ਨਾਲ ਹੋਵੇਗੀ, ਜਿਸ ਨਾਲ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਦੇ ਵਿੱਚ ਮੌਕੇ ਉੱਤੇ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫੂਲਰਾਜ ਸਿੰਘ ਹਲਕਾ ਕੁਆਰਡੀਨੇਟਰ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੀਨੀਅਰ ਸਿਟੀਜਨ ਦੇ ਲਈ ਕੀਤਾ ਗਿਆ ਇੱਕ ਵਧੀਆ ਅਤੇ ਸਲਾਂਘਾਯੋਗ ਉਪਰਾਲਾ ਹੈ, ਇਸ ਨਾਲ ਸੂਬੇ ਭਰ ਦੇ ਬਜ਼ੁਰਗਾਂ ਦੇ ਵਿੱਚ ਵਿੱਚ ਡਾਹਡੀ ਖੁਸ਼ੀ ਵੇਖਣ ਨੂੰ ਮਿਲ ਰਹੀ, ਉਹਨਾਂ ਕਿਹਾ ਕਿ ਜੋ -ਜੋ ਵੀ ਵਾਅਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਹੋਰਾਂ ਦੇ ਵੱਲੋਂ ਕੀਤੇ ਗਏ ਸਨ, ਉਹਨਾਂ ਨੂੰ ਇੱਕ-ਇੱਕ ਕਰਕੇ ਲਾਗੂ ਕੀਤਾ ਜਾ ਰਿਹਾ ਹੈ, ਫੂਲਰਾਜ ਸਿੰਘ ਹੋਰਾਂ ਕਿਹਾ ਕਿ ਸੂਬੇ ਦੇ ਸੂਬੇ ਦੇ ਵਿਕਾਸ ਦੀ ਰਫਤਾਰ ਵੀ ਹੌਲੀ -ਹੌਲੀ ਤੇਜ਼ੀ ਫੜਦੀ ਜਾ ਰਹੀ ਹੈ,ਇਸ ਮੌਕੇ ਤੇ ਮੀਡੀਆ ਕੁਆਰਡੀਨੇਟਰ- ਬਿਕਰਮ ਸਿੰਘ ਸੰਧੂ, ਗੁਰਮੀਤ ਸਿੰਘ, ਨਿਹਾਲ ਸਿੰਘ ਵਿਰਕ, ਸਰਪੰਚ ਹਰਪ੍ਰੀਤ ਕੌਰ, ਕੁਲਬੀਰ ਸਿੰਘ, ਨੰਬਰਦਾਰ- ਜਸਵੀਰ ਸਿੰਘ, ਹਰਵਿੰਦਰ ਸਿੰਘ, ਬਲਵੀਰ ਸਿੰਘ ਕੈਂਥ, ਸਾਬਕਾ ਸਰਪੰਚ ਢੇਰੂ ਸਿੰਘ, ਗੋਪਾਲ ਸਿੰਘ ਰਾਮ ਸਰੂਪ ਸਿੰਘ, ਰਾਮ ਸਿੰਘ, ਕੇਵਲ ਸਿੰਘ ਸਿੱਧੂ, ਮਨਪ੍ਰੀਤ ਸਿੰਘ, ਤਾਰਾ ਸਿੰਘ, ਮਨਪ੍ਰੀਤ ਕੌਰ, ਗੁਰਪ੍ਰੀਤ ਸਤਵਿੰਦਰ ਸਤਵਿੰਦਰ ਸਿੰਘ, ਗੁਰਦੀਪ ਸਿੰਘ, ਅਤੇ ਪਿੰਡ ਦੇ ਮੁਹਤਰਮ ਵਿਅਕਤੀ ਵੀ ਹਾਜ਼ਰ ਰਹੇ।












