ਪੰਜਾਬ ‘ਚ ਇੱਕ ਪੰਚਾਇਤ ਨੇ ਪਿੰਡ ‘ਚ ਹੀ ਵਿਆਹ ਕਰਵਾਉਣ ਵਾਲੇ ਮੁੰਡੇ-ਕੁੜੀਆਂ ‘ਤੇ ਲਾਈ ਪਾਬੰਦੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 9 ਫ਼ਰਵਰੀ, ਬੋਲੇ ਪੰਜਾਬ ਬਿਊਰੋ :

ਪੰਜਾਬ ‘ਚ ਇੱਕ ਪੰਚਾਇਤ ਨੇ ਮਤਾ ਪਾਸ ਕਰਕੇ ਪਿੰਡ ਵਿੱਚ ਹੀ ਵਿਆਹ ਕਰਵਾਉਣ ਵਾਲੇ ਮੁੰਡੇ-ਕੁੜੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਐਲਾਨ ਕੀਤਾ ਗਿਆ ਕਿ ਜੇਕਰ ਪਿੰਡ ਦਾ ਹੀ ਕੋਈ ਮੁੰਡਾ ਜਾਂ ਕੁੜੀ ਆਪਸ ਵਿੱਚ ਵਿਆਹ ਕਰਦਾ ਹੈ ਤਾਂ ਉਨ੍ਹਾਂ ਨੂੰ ਪਿੰਡ ਤੋਂ ਬਾਹਰ ਕੱਢ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਮੁੰਡੇ ਅਤੇ ਕੁੜੀ ਦੇ ਪਰਿਵਾਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ। 

ਅੰਮ੍ਰਿਤਸਰ ਦੀ ਅਜਨਾਲਾ ਤਹਿਸੀਲ ਦੇ ਪਿੰਡ ਧਾਰੀਵਾਲ ਵਿੱਚ ਪੰਚਾਇਤ ਨੇ ਪ੍ਰੇਮ ਵਿਆਹਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੰਚਾਇਤ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ, ਜਿਸ ਵਿੱਚ ਐਲਾਨ ਕੀਤਾ ਗਿਆ ਕਿ ਜੇਕਰ ਪਿੰਡ ਦਾ ਹੀ ਕੋਈ ਮੁੰਡਾ ਜਾਂ ਕੁੜੀ ਆਪਸ ਵਿੱਚ ਵਿਆਹ ਕਰਦਾ ਹੈ ਤਾਂ ਉਨ੍ਹਾਂ ਨੂੰ ਪਿੰਡ ਤੋਂ ਬਾਹਰ ਕੱਢ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਮੁੰਡੇ ਅਤੇ ਕੁੜੀ ਦੇ ਪਰਿਵਾਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ। ਪੰਚਾਇਤ ਵਿਆਹ ਕਰਵਾਉਣ ਵਾਲਿਆਂ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝੇ ਕਰ ਦੇਵੇਗੀ। ਕਿਸੇ ਵੀ ਦਸਤਾਵੇਜ਼ ‘ਤੇ ਦਸਤਖਤ ਨਹੀਂ ਕੀਤੇ ਜਾਣਗੇ। ਜੇਕਰ ਭਵਿੱਖ ਵਿੱਚ ਕੋਈ ਸਮੱਸਿਆ ਆਉਂਦੀ ਹੈ, ਤਾਂ ਪਿੰਡ ਦਾ ਕੋਈ ਵੀ ਵਿਅਕਤੀ ਪੁਲਿਸ ਸਟੇਸ਼ਨ ਜਾਂ ਅਦਾਲਤ ਵਿੱਚ ਅਜਿਹੇ ਲੋਕਾਂ ਦੀ ਗਵਾਹੀ ਨਹੀਂ ਦੇਵੇਗਾ। ਭਾਵੇਂ ਲਵ ਮੈਰਿਜ ਹੋਵੇ ਜਾਂ ਅਰੇਂਜ ਮੈਰਿਜ, ਮੁੰਡੇ ਅਤੇ ਕੁੜੀ ਦੇ ਪਰਿਵਾਰਾਂ ਦੀ ਸੁਣਵਾਈ ਨਹੀਂ ਹੋਵੇਗੀ।

ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਇਹ ਫੈਸਲਾ ਹਾਲ ਹੀ ਵਿੱਚ ਪਿੰਡ ਦੇ ਹੀ 5-6 ਮੁੰਡੇ-ਕੁੜੀਆਂ ਦੇ ਹੋਏ ਵਿਆਹਾਂ ਤੋਂ ਬਾਅਦ ਲਿਆ ਗਿਆ। ਅਜਿਹੇ ਮਾਮਲਿਆਂ ਵਿੱਚ, ਪੇਕੇ ਅਤੇ ਸਹੁਰੇ ਅਕਸਰ ਇੱਕੋ ਗਲੀ ਵਿੱਚ ਹੋ ਜਾਂਦੇ ਹਨ, ਜਾਂ ਕਈ ਵਾਰ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋ ਜਾਂਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪਿੰਡ ਵਾਸੀਆਂ ਨੂੰ ਸਮਝ ਨਹੀਂ ਆਉਂਦੀ ਕਿ ਕੁੜੀ ਉਨ੍ਹਾਂ ਦੀ ਧੀ ਹੈ ਜਾਂ ਨੂੰਹ।

ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਅਜਿਹੇ ਵਿਆਹਾਂ ਨਾਲ ਸਬੰਧਾਂ ਵਿੱਚ ਤਣਾਅ ਵੀ ਪੈਦਾ ਹੁੰਦਾ ਹੈ। ਕਈ ਮਾਮਲਿਆਂ ਵਿੱਚ ਪਰਿਵਾਰਕ ਝਗੜੇ ਵਧ ਗਏ ਹਨ। ਸਿੱਟੇ ਵਜੋਂ ਪਿੰਡ ਦੀ ਪੰਚਾਇਤ ਨੇ ਪਿੰਡ ਦੇ ਅੰਦਰ ਕਿਸੇ ਵੀ ਤਰ੍ਹਾਂ ਦੇ ਵਿਆਹ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੰਚਾਇਤ ਨੇ ਇਹ ਫੈਸਲਾ 7 ਫਰਵਰੀ ਨੂੰ ਲਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।