ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਖਾਰਿਜ਼ ਕਰਕੇ ਬੰਦੀ ਸਿੰਘਾਂ ਮਾਮਲੇ ‘ਚ ਭਾਜਪਾ ਨੇ ਫੜਿਆ ਆਪ ਦਾ ਰਾਹ : ਸਰਨਾ

ਨੈਸ਼ਨਲ ਪੰਜਾਬ

ਨਵੀਂ ਦਿੱਲੀ 10 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਦਿੱਲੀ ਐਸਆਰਬੀ ਵਲੋਂ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਖਾਰਿਜ਼ ਕਰ ਦਿੱਤਾ ਹੈ । ਇਸ ਬਾਰੇ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਕਿਹਾ ਜਿਹੜੀ ਭਾਜਪਾ ਸਰਕਾਰ ਸਿੱਖਾਂ ਨਾਲ ਨੇੜਤਾ ਬਣਾਉਣ ਦੀ ਕੋਸ਼ਿਸ਼ਾਂ ਕਰਣ ਦੇ ਦਾਹਵੇ ਕਰਦੀ ਹੈ ਓਸ ਦੀ ਕਥਨੀ ਅਤੇ ਕਰਣੀ ਵਿਚ ਬਹੁਤ ਫਰਕ ਹੈ ਜਿਸ ਦੀ ਪ੍ਰਤੱਖ ਮਿਸਾਲ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਖਾਰਿਜ਼ ਕਰਣਾ ਹੈ । ਉਨ੍ਹਾਂ ਕਿਹਾ ਜੋ ਕੰਮ ਆਪ ਸਰਕਾਰ ਕਰਦੀ ਆ ਰਹੀ ਸੀ ਹੁਣ ਭਾਜਪਾ ਸਰਕਾਰ ਕਰ ਰਹੀ ਹੈ । ਉਨ੍ਹਾਂ ਭਾਜਪਾ ਦੇ ਸਿੱਖ ਮੰਤਰੀਆਂ ਅਤੇ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਨੂੰ ਘੇਰਦਿਆਂ ਕਿਹਾ ਕਿ ਤੁਸੀਂ ਜਿਤਨੀ ਮਰਜੀ ਇੰਨ੍ਹਾ ਨਾਲ ਨੇੜਤਾ ਬਣਾ ਲਵੋ ਪਰ ਇੰਨ੍ਹਾ ਦੇ ਫੈਸਲੇ ਸਿੱਖਾਂ ਵਿਰੁੱਧ ਹੀ ਹੁੰਦੇ ਹਨ। ਉਨ੍ਹਾਂ ਕਿਹਾ ਭਾਜਪਾ ਦਾ ਸਿੱਖ ਮੰਤਰੀ ਜੋ ਵੱਡੇ ਵੱਡੇ ਦਾਹਵੇ ਕਰਦਾ ਹੁੰਦਾ ਸੀ ਹੁਣ ਇਸ ਮਾਮਲੇ ਵਿਚ ਆਪਣਾ ਪੱਖ ਰੱਖਣ ਜਿਸ ਨਾਲ ਪੰਥ ਨੂੰ ਪਤਾ ਲਗ ਸਕੇ ਕਿ ਭਾਜਪਾ ਵੀ ਸਿੱਖ ਮਸਲਿਆਂ ਉਪਰ ਆਪ ਦੇ ਰਾਹ ਤੇ ਤੁਰੀ ਹੋਈ ਹੈ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।