19 ਫਰਵਰੀ ਨੂੰ ਬੀਬੀਐਮਬੀ ਵਰਕਰਜ਼ ਯੂਨੀਅਨ (ਰਜਿ) ਦਾ ਹੋਵੇਗਾ ਜਨਰਲ ਇਜਲਾਸ

ਪੰਜਾਬ

ਨਵੇਂ ਅਹੁਦੇਦਾਰਾਂ ਦੀ ਕੀਤੀ ਜਾਵੇਗੀ ਚੋਣ


ਨੰਗਲ,12, ਫਰਵਰੀ ,ਬੋਲੇ ਪੰਜਾਬ ਬਿਊਰੋ;

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਬੀਬੀਐਮਬੀ ਵਰਕਰਜ਼ ਯੂਨੀਅਨ ਰਜਿ ਨੰਗਲ ਦੀ ਵਿਸ਼ੇਸ਼ ਮੀਟਿੰਗ ਮੰਗਤ ਰਾਮ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ਦਿਆਨੰਦ ਜੋਸ਼ੀ ਨੇ ਦੱਸਿਆ ਕਿ ਮੈਨੇਜਮੈਂਟ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ਾਂ ਵਿੱਚ ਜਵਾਨ ਹੋਈ ਵਰਕਰਜ਼ ਯੂਨੀਅਨ ਜਿਸ ਦਾ ਵਿਸ਼ੇਸ਼ ਚੋਣ ਅਜਲਾਸ 19 ਫਰਵਰੀ ਨੂੰ ਕੀਤਾ ਜਾਵੇਗਾ। ਜਿਸ ਵਿੱਚ ਰੈਗੂਲਰ ਹੋਣ ਤੱਕ ਦੇ ਸਫਰ ਤੇ ਸੰਗੀ ਰਹੇ ਸਮੁੱਚੇ ਪਰਿਵਾਰਾਂ ਦੀ ਵੀ ਸ਼ਮੂਲੀਅਤ ਕਰਵਾਈ ਜਾਵੇਗੀ, ਜਿਸ ਵਿੱਚ ਕੌਮੀ ਤੇ ਕੌਮਾਂਤਰੀ ਹਾਲਤਾਂ ਦੇ ਵਿਸ਼ੇਸ਼ ਚਰਚਾ ਕਰਦੇ ਹੋਏ ਇਸਦੇ ਮਜ਼ਦੂਰ ਜਮਾਤ ਤੇ ਪੈਣ ਵਾਲੇ ਪ੍ਰਭਾਵਾਂ ਦੀ ਵਿਸਥਾਰ ਪੂਰਕ ਚਰਚਾ ਕੀਤੀ ਜਾਵੇਗੀ, ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਕਾਰਪੋਰੇਟ ਪੱਖੀ ਚਾਰ ਕਿਰਤ ਕੋਡ, ਬਿਜਲੀ ਬਿਲ 2025 , ਮੈਨੇਜ਼ਮੈਂਟ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ ਸਾਂਝੇ ਸੰਘਰਸ਼ ਨੂੰ ਹੋਰ ਮਜਬੂਤ ਕਰਨ ਬਾਰੇ ਵੀ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ ਬੀਬੀਐਮਬੀ ਮੈਨੇਜਮੈਂਟ ਤੋਂ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਦੇ ਪੇਂ ਕਮਿਸ਼ਨਰ ਦੇ ਬਕਾਏ ਇੱਕ ਕਿਸਤ ਵਿੱਚ ਦਿੱਤੇ ਜਾਣ ਤਾਂ ਜੋ ਮੁਲਾਜ਼ਮ ਆਪਣੀਆਂ ਜੀਵਨ ਦੀਆਂ ਜਰੂਰੀ ਲੋੜਾਂ ਵਿੱਚ ਇਹਨਾਂ ਨੂੰ ਵਰਤ ਸਕਣ, ਸੇਵਾ ਮੁਕਤ ਮੁਲਾਜ਼ਮਾ ਦੀ ਦੁਆਰਾ ਭਰਤੀ ਕਰਨ ਦੀ ਬਜਾਏ, ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਨੂੰ ਲਗਾਤਾਰ ਕੰਮ, ਬਰਾਬਰ ਕੰਮ ਬਰਾਬਰ ਤਨਖਾਹ ਤੇ ਰੈਗੂਲਰ ਕੀਤਾ ਜਾਵੇ। ਇਸ ਮੌਕੇ ਸਿਕੰਦਰ ਸਿੰਘ, ਗੁਰ ਪ੍ਰਸਾਦ, ਰਜਿੰਦਰ ਸਿੰਘ ਮਾਨ ,ਗੁਰਵਿੰਦਰ ਸਿੰਘ, ਰਜਿੰਦਰ ਸਿੰਘ, ਗੁਰਚਰਨ ਸਿੰਘ ਆਦਿ ਆਗੂ ਹਾਜਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।