ਜੈਪੁਰ ਟੂਰ ਦੌਰਾਨ ਵਿਦਿਆਰਥੀਆਂ ਨੂੰ ਜੰਤਰ-ਮੰਤਰ, ਹਵਾ ਮਹਿਲ, ਸਿਟੀ ਪੈਲੇਸ, ਜਲ ਮਹਿਲ ਅਤੇ ਐਲਬਰਟ ਮਿਊਜ਼ੀਅਮ ਦੀ ਕਰਵਾਈ ਗਈ ਸੈਰ

ਪੰਜਾਬ

ਪ੍ਰਗਤੀਸ਼ੀਲ ਵਿਦਿਆਰਥੀਆਂ ਨੂੰ ਰਾਜਸਥਾਨ ਦੇ ਸੱਭਿਆਚਾਰ ਅਤੇ ਇਤਿਹਾਸ ਬਾਰੇ ਮਿਲ ਰਹੀ ਹੈ ਭਰਪੂਰ ਜਾਣਕਾਰੀ : ਪ੍ਰਿੰਸੀਪਲ ਬਲਬੀਰ ਸਿੰਘ ਚੰਦੂਮਾਜਰਾ

ਰਾਜਪੁਰਾ 14 ਫਰਵਰੀ ,ਬੋਲੇ ਪੰਜਾਬ ਬਿਊਰੋ;

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਡਾ. ਕਿਰਨ ਸ਼ਰਮਾ ਦੀ ਅਗਵਾਈ ਹੇਠ ਰਾਸ਼ਟਰੀ ਅਵਿਸਕਾਰ ਅਭਿਆਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਬਲਾਕਾਂ ਤੋਂ ਗਿਆਰ੍ਹਵੀਂ ਜਮਾਤ ਦੇ ਪ੍ਰਗਤੀਸ਼ੀਲ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਜੈਪੁਰ ਲਈ ਰਵਾਨਾ ਕੀਤਾ ਗਿਆ। ਇਹ ਟੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ ਹੈ। ਵਿੱਦਿਅਕ ਟੂਰ ਦੇ ਪਹਿਲੇ ਦਿਨ ਸਫਰ ਵਿੱਚ ਬੀਤਣ ਉਪਰੰਤ ਦੂਜੇ ਅਤੇ ਤੀਜੇ ਦਿਨ ਦੌਰਾਨ ਗੁਲਾਬੀ ਸ਼ਹਿਰ (ਪਿੰਕ ਸਿਟੀ) ਜੈਪੁਰ ਦੇ ਜੰਤਰ-ਮੰਤਰ, ਹਵਾ ਮਹਿਲ, ਅਕਸ਼ਰਧਾਮ ਅਤੇ ਐਲਬਰਟ ਮਿਊਜ਼ੀਅਮ ਦੀ ਵਿਸਥਾਰਪੂਰਵਕ ਸੈਰ ਕਰਵਾਈ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਬਲਬੀਰ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਇਸ ਵਿੱਦਿਅਕ ਟੂਰ ਰਾਹੀਂ ਵਿਦਿਆਰਥੀਆਂ ਨੂੰ ਰਾਜਸਥਾਨ ਦੇ ਅਮੀਰ ਸੱਭਿਆਚਾਰ, ਇਤਿਹਾਸਕ ਵਿਰਾਸਤ ਅਤੇ ਭੂਗੋਲਿਕ ਵਿਸ਼ੇਸ਼ਤਾਵਾਂ ਬਾਰੇ ਭਰਪੂਰ ਅਤੇ ਜੀਵੰਤ ਜਾਣਕਾਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਟੂਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਕਿਤਾਬੀ ਗਿਆਨ ਤੋਂ ਉਪਰ ਉੱਠ ਕੇ ਪ੍ਰਯੋਗਿਕ ਅਨੁਭਵ ਵੀ ਪ੍ਰਦਾਨ ਕਰ ਰਹੇ ਹਨ।
ਇਸ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਦੀ ਦੇਖ-ਰੇਖ ਅਤੇ ਅਗਵਾਈ ਲਈ ਪ੍ਰਿੰਸੀਪਲ ਬਲਬੀਰ ਸਿੰਘ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਸੈਦਖੇੜੀ, ਬਲਾਕ ਨੋਡਲ ਅਫ਼ਸਰ ਸ਼ੈਲੀ ਸ਼ਰਮਾ ਹੈੱਡ ਮਿਸਟ੍ਰੈਸ ਸਰਕਾਰੀ ਹਾਈ ਸਕੂਲ ਖੇੜੀ ਮੁਸਲਮਾਨੀਆ, ਰਾਜਿੰਦਰ ਸਿੰਘ ਚਾਨੀ ਐੱਸ.ਐੱਸ. ਮਾਸਟਰ ਕਮ ਮੀਡੀਆ ਕੋਆਰਡੀਨੇਟਰ ਰਾਜਪੁਰਾ ਟਾਊਨ, ਅਮਨਦੀਪ ਕੌਰ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਕੂਲ ਆਫ ਐਮੀਨੈਂਸ ਮਰਦਾਂਪੁਰ, ਅਮੀਤਾ ਚੁੱਘ ਲੈਕਚਰਾਰ ਬਾਇਓਲੋਜੀ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਅਤੇ ਗਾਇਤਰੀ ਗੁਪਤਾ ਲੈਕਚਰਾਰ ਕੇਮਿਸਟਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕੇਸ਼ੋ ਵਿਸ਼ੇਸ਼ ਤੌਰ ’ਤੇ ਨਾਲ ਮੌਜੂਦ ਹਨ।
ਵਿਦਿਆਰਥੀ ਜੈਪੁਰ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਨੇੜਿਓਂ ਦੇਖ ਕੇ ਬਹੁਤ ਉਤਸ਼ਾਹਤ ਨਜ਼ਰ ਆ ਰਹੇ ਹਨ ਅਤੇ ਇਹ ਵਿੱਦਿਅਕ ਟੂਰ ਉਨ੍ਹਾਂ ਦੇ ਸਮੁੱਚੇ ਵਿਅਕਤੀਗਤ ਅਤੇ ਅਕਾਦਮਿਕ ਵਿਕਾਸ ਵਿੱਚ ਮਹੱਤਵਪੂਰਣ ਭੂਮਿਕਾ ਨਿਭਾ ਰਿਹਾ ਹੈ।

ਜੈਪੁਰ ਟੂਰ ਦੌਰਾਨ ਵਿਦਿਆਰਥੀਆਂ ਨੂੰ ਜੰਤਰ-ਮੰਤਰ, ਹਵਾ ਮਹਿਲ, ਸਿਟੀ ਪੈਲੇਸ, ਜਲ ਮਹਿਲ ਅਤੇ ਐਲਬਰਟ ਮਿਊਜ਼ੀਅਮ ਦੀ ਕਰਵਾਈ ਗਈ ਸੈਰ

ਪ੍ਰਗਤੀਸ਼ੀਲ ਵਿਦਿਆਰਥੀਆਂ ਨੂੰ ਰਾਜਸਥਾਨ ਦੇ ਸੱਭਿਆਚਾਰ ਅਤੇ ਇਤਿਹਾਸ ਬਾਰੇ ਮਿਲ ਰਹੀ ਹੈ ਭਰਪੂਰ ਜਾਣਕਾਰੀ : ਪ੍ਰਿੰਸੀਪਲ ਬਲਬੀਰ ਸਿੰਘ ਚੰਦੂਮਾਜਰਾ

ਰਾਜਪੁਰਾ 14 ਫਰਵਰੀ ( )

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਡਾ. ਕਿਰਨ ਸ਼ਰਮਾ ਦੀ ਅਗਵਾਈ ਹੇਠ ਰਾਸ਼ਟਰੀ ਅਵਿਸਕਾਰ ਅਭਿਆਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਬਲਾਕਾਂ ਤੋਂ ਗਿਆਰ੍ਹਵੀਂ ਜਮਾਤ ਦੇ ਪ੍ਰਗਤੀਸ਼ੀਲ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਜੈਪੁਰ ਲਈ ਰਵਾਨਾ ਕੀਤਾ ਗਿਆ। ਇਹ ਟੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ ਹੈ। ਵਿੱਦਿਅਕ ਟੂਰ ਦੇ ਪਹਿਲੇ ਦਿਨ ਸਫਰ ਵਿੱਚ ਬੀਤਣ ਉਪਰੰਤ ਦੂਜੇ ਅਤੇ ਤੀਜੇ ਦਿਨ ਦੌਰਾਨ ਗੁਲਾਬੀ ਸ਼ਹਿਰ (ਪਿੰਕ ਸਿਟੀ) ਜੈਪੁਰ ਦੇ ਜੰਤਰ-ਮੰਤਰ, ਹਵਾ ਮਹਿਲ, ਅਕਸ਼ਰਧਾਮ ਅਤੇ ਐਲਬਰਟ ਮਿਊਜ਼ੀਅਮ ਦੀ ਵਿਸਥਾਰਪੂਰਵਕ ਸੈਰ ਕਰਵਾਈ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਬਲਬੀਰ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਇਸ ਵਿੱਦਿਅਕ ਟੂਰ ਰਾਹੀਂ ਵਿਦਿਆਰਥੀਆਂ ਨੂੰ ਰਾਜਸਥਾਨ ਦੇ ਅਮੀਰ ਸੱਭਿਆਚਾਰ, ਇਤਿਹਾਸਕ ਵਿਰਾਸਤ ਅਤੇ ਭੂਗੋਲਿਕ ਵਿਸ਼ੇਸ਼ਤਾਵਾਂ ਬਾਰੇ ਭਰਪੂਰ ਅਤੇ ਜੀਵੰਤ ਜਾਣਕਾਰੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਟੂਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਕਿਤਾਬੀ ਗਿਆਨ ਤੋਂ ਉਪਰ ਉੱਠ ਕੇ ਪ੍ਰਯੋਗਿਕ ਅਨੁਭਵ ਵੀ ਪ੍ਰਦਾਨ ਕਰ ਰਹੇ ਹਨ।
ਇਸ ਵਿੱਦਿਅਕ ਟੂਰ ਦੌਰਾਨ ਵਿਦਿਆਰਥੀਆਂ ਦੀ ਦੇਖ-ਰੇਖ ਅਤੇ ਅਗਵਾਈ ਲਈ ਪ੍ਰਿੰਸੀਪਲ ਬਲਬੀਰ ਸਿੰਘ, ਬਲਾਕ ਨੋਡਲ ਅਫ਼ਸਰ ਹਰਪ੍ਰੀਤ ਸਿੰਘ ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਸੈਦਖੇੜੀ, ਬਲਾਕ ਨੋਡਲ ਅਫ਼ਸਰ ਸ਼ੈਲੀ ਸ਼ਰਮਾ ਹੈੱਡ ਮਿਸਟ੍ਰੈਸ ਸਰਕਾਰੀ ਹਾਈ ਸਕੂਲ ਖੇੜੀ ਮੁਸਲਮਾਨੀਆ, ਰਾਜਿੰਦਰ ਸਿੰਘ ਚਾਨੀ ਐੱਸ.ਐੱਸ. ਮਾਸਟਰ ਕਮ ਮੀਡੀਆ ਕੋਆਰਡੀਨੇਟਰ ਰਾਜਪੁਰਾ ਟਾਊਨ, ਅਮਨਦੀਪ ਕੌਰ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਕੂਲ ਆਫ ਐਮੀਨੈਂਸ ਮਰਦਾਂਪੁਰ, ਅਮੀਤਾ ਚੁੱਘ ਲੈਕਚਰਾਰ ਬਾਇਓਲੋਜੀ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਅਤੇ ਗਾਇਤਰੀ ਗੁਪਤਾ ਲੈਕਚਰਾਰ ਕੇਮਿਸਟਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕੇਸ਼ੋ ਵਿਸ਼ੇਸ਼ ਤੌਰ ’ਤੇ ਨਾਲ ਮੌਜੂਦ ਹਨ।
ਵਿਦਿਆਰਥੀ ਜੈਪੁਰ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਨੇੜਿਓਂ ਦੇਖ ਕੇ ਬਹੁਤ ਉਤਸ਼ਾਹਤ ਨਜ਼ਰ ਆ ਰਹੇ ਹਨ ਅਤੇ ਇਹ ਵਿੱਦਿਅਕ ਟੂਰ ਉਨ੍ਹਾਂ ਦੇ ਸਮੁੱਚੇ ਵਿਅਕਤੀਗਤ ਅਤੇ ਅਕਾਦਮਿਕ ਵਿਕਾਸ ਵਿੱਚ ਮਹੱਤਵਪੂਰਣ ਭੂਮਿਕਾ ਨਿਭਾ ਰਿਹਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।