ਅੰਮ੍ਰਿਤਸਰ, 14 ਫਰਵਰੀ, ਬੋਲੇ ਪੰਜਾਬ ਬਿਊਰੋ :
ਕਸਟਮ ਵਿਭਾਗ ਨੇ ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥਾਂ ਵਿਰੁੱਧ ਮੁਹਿੰਮ ਵਿੱਚ ਸਫਲਤਾ ਹਾਸਲ ਕੀਤੀ ਹੈ। ਸਪਾਟ ਪ੍ਰੋਫਾਈਲਿੰਗ ਅਤੇ ਸਮਾਨ ਦੀ ਜਾਂਚ ਦੌਰਾਨ, ਕਸਟਮ ਅੰਮ੍ਰਿਤਸਰ ਟੀਮ ਨੇ ਇੱਕ ਯਾਤਰੀ ਦੇ ਸਾਮਾਨ ਵਿੱਚੋਂ 1 ਕਿਲੋ 640 ਗ੍ਰਾਮ ਗਾਂਜਾ ਬਰਾਮਦ ਕੀਤਾ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 1.64 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਯਾਤਰੀ ਬੈਂਕਾਕ ਤੋਂ ਫਲਾਈਟ ਨੰਬਰ SL-214 ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਿਆ ਸੀ। ਕਸਟਮ ਅਧਿਕਾਰੀਆਂ ਨੂੰ ਉਸਦੇ ਵਿਵਹਾਰ ‘ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਉਸਦੇ ਸਾਮਾਨ ਦੀ ਪੂਰੀ ਤਲਾਸ਼ੀ ਲਈ ਗਈ। ਜਾਂਚ ਵਿੱਚ ਬੈਗ ਦੇ ਅੰਦਰ ਲੁਕਾਇਆ ਹੋਇਆ ਗਾਂਜਾ ਸਾਹਮਣੇ ਆਇਆ।
ਕਸਟਮ ਅਧਿਕਾਰੀਆਂ ਨੇ ਤੁਰੰਤ ਯਾਤਰੀ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ












