ਪੰਜਾਬੀ ਮਾਡਲ ਹਿਮਾਂਸ਼ੀ ਖੁਰਾਨਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ 10 ਕਰੋੜ ਦੀ ਮੰਗ, ਕੇਸ ਦਰਜ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 14 ਫਰਵਰੀ ,ਬੋਲੇ ਪੰਜਾਬ ਬਿਊਰੋ;

ਪੰਜਾਬੀ ਅਦਾਕਾਰਾ ਅਤੇ ਮਾਡਲ ਹਿਮਾਂਸ਼ੀ ਖੁਰਾਨਾ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਸ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਧਮਕੀ ਭਰੀ ਕਾਲ ਮਿਲਣ ਤੋਂ ਬਾਅਦ, ਹਿਮਾਂਸ਼ੀ ਨੇ ਮੋਹਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।

ਧਮਕੀ ਭਰੀ ਕਾਲ ਵਿੱਚ, ਗੈਂਗਸਟਰਾਂ ਨੇ ਅਦਾਕਾਰਾ ਨੂੰ ਪੈਸੇ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਸ਼ਿਕਾਇਤ ਤੋਂ ਬਾਅਦ, ਪੁਲਿਸ ਕਾਲ ਵੇਰਵਿਆਂ ਦੀ ਜਾਂਚ ਕਰ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ।

ਹਿਮਾਂਸ਼ੀ ਖੁਰਾਨਾ ਪੰਜਾਬ ਦੇ ਕੀਰਤਪੁਰ ਸਾਹਿਬ ਦੀ ਰਹਿਣ ਵਾਲੀ ਹੈ। ਉਸਨੂੰ ਪੰਜਾਬੀ ਇੰਡਸਟਰੀ ਦੀ ਐਸ਼ਵਰਿਆ ਰਾਏ ਵਜੋਂ ਵੀ ਜਾਣਿਆ ਜਾਂਦਾ ਹੈ। ਮੋਹਾਲੀ ਪੁਲਿਸ ਵੱਲੋਂ ਫ਼ਿਲਮ ਅਦਾਕਾਰਾ ਹਿਮਾਂਸ਼ੀ ਖੁਰਾਣਾ ਵੱਲੋਂ ਆਪਣੀ ਈਮੇਲ ਆਈ ਡੀ ‘ਤੇ ਪ੍ਰਾਪਤ ਧਮਕੀ ਭਰੀ ਈਮੇਲ ਸਬੰਧੀ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਥਾਣਾ ਸੋਹਾਣਾ ਵਿਖੇ ਅੱਜ ਭਾਰਤੀ ਨਿਆਂ ਸੰਹਿਤਾ (ਬੀ ਐਨ ਐਸ) ਦੀਆਂ ਧਾਰਾਵਾਂ 308(4) ਅਤੇ 351(3) ਅਧੀਨ ਐਫ ਆਈ ਆਰ ਨੰਬਰ 42 ਦਰਜ ਕੀਤੀ ਗਈ ਹੈ।

ਐਸ ਪੀ (ਜਾਂਚ) ਸੌਰਵ ਜਿੰਦਲ ਅਨੁਸਾਰ ਪ੍ਰਾਪਤ ਸ਼ਿਕਾਇਤ ਅਨੁਸਾਰ, ਈਮੇਲ ਰਾਹੀਂ ਇੱਕ ਵਾਇਸ ਨੋਟ ਪ੍ਰਾਪਤ ਹੋਇਆ ਜੋ ਕਿ ਕਥਿਤ ਤੌਰ ‘ਤੇ ਵਿਦੇਸ਼ ਵਿੱਚ ਬੈਠੇ ਇੱਕ ਗੈਂਗਸਟਰ ਵੱਲੋਂ ਭੇਜਿਆ ਗਿਆ ਸੀ ਅਤੇ ਜਿਸ ਵਿੱਚ 10 ਕਰੋੜ ਰੁਪਏ ਦੀ ਫ਼ਿਰੌਤੀ ਦੀ ਮੰਗ ਕੀਤੀ ਗਈ।

ਜ਼ਿਲ੍ਹਾ ਐਸ.ਏ.ਐਸ. ਨਗਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਈਮੇਲ ਅਤੇ ਵਾਇਸ ਮੈਸੇਜ ਦੇ ਸਰੋਤ ਦਾ ਪਤਾ ਲਗਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।