ਮਾਜਰੀ, ਬੇਹੜਾ ਤੇ ਫੇਸ-11 ਤੋਂ ਗਈਆਂ ਸੰਗਤਾਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫ਼ਰਵਰੀ ,ਬੋਲੇ ਪੰਜਾਬ ਬਿਊਰੋ:
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਤੀਰਥ ਯਾਤਰੀਆਂ ਨੂੰ ਲੈ ਕੇ ਤਿੰਨ ਬੱਸਾਂ ਅੱਜ ਅੰਮ੍ਰਿਤਸਰ ਲਈ ਰਵਾਨਾ ਹੋਈਆਂ। ਇਹ ਬੱਸਾਂ ਮਾਜਰੀ, ਬੇਹੜਾ ਅਤੇ ਫੇਸ-11 ਇਲਾਕਿਆਂ ਤੋਂ ਰਵਾਨਾ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਚੋਂ ਹਲਕਾਵਾਰ ਜਾ ਰਹੀਆਂ ਇਹ ਬੱਸਾਂ ਅੱਜ ਤੀਸਰੀ ਵਾਰ ਰਵਾਨਾ ਹੋਈਆਂ ਹਨ ਅਤੇ ਇਹ ਯਾਤਰਾ ਤਿੰਨ ਦਿਨਾਂ ਵਿੱਚ ਪੂਰੀ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਯਾਤਰੀਆਂ ਨੂੰ ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਦਾ ਦੌਰਾ ਵੀ ਕਰਵਾਇਆ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਯਾਤਰਾ ਦੌਰਾਨ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਨਾ ਆਵੇ।












