ਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਇਆ: ਹਰਮੀਤ ਸਿੰਘ ਕਾਲਕਾ

ਨੈਸ਼ਨਲ ਪੰਜਾਬ

ਨਵੀਂ ਦਿੱਲੀ15 ਫਰਵਰੀ,ਬੋਲੇ ਪੰਜਾਬ ਬਿਊਰੋ;

ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੀਐੱਸਜੀਐੱਮਸੀ ਦੇ ਮੈਂਬਰ  ਭੁਪਿੰਦਰ ਸਿੰਘ ਭੁੱਲਰ ਦੀ ਸਤਿਕਾਰਯੋਗ ਮਾਤਾ ਸਰਦਾਰਨੀ ਜਸਬੀਰ ਕੌਰ ਭੁੱਲਰ  ਦੇ ਅਕਾਲ ਚਲਾਣੇ ’ਤੇ ਗਹਿਰਾ ਦੁੱਖ ਅਤੇ ਅਫਸੋਸ ਪ੍ਰਗਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਰਦਾਰਨੀ ਜਸਬੀਰ ਕੌਰ ਭੁੱਲਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਇਆ ਹੈ।ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਆਯੋਜਿਤ ਅੰਤਿਮ ਅਰਦਾਸ ਸਮਾਗਮ ਦੌਰਾਨ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ’ਤੇ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਨੇ ਵੀ  ਪਵਿੱਤਰ ਆਤਮਾ ਦੀ ਚੜ੍ਹਦੀ ਕਲਾ ਤੇ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

ਆਪਣੇ ਸੰਬੋਧਨ ਵਿੱਚ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਦਾਰਨੀ ਜਸਬੀਰ ਕੌਰ ਭੁੱਲਰ ਸਾਦਗੀ, ਸੇਵਾਭਾਵ ਅਤੇ ਉੱਚ ਆਦਰਸ਼ਾਂ ਦੀ ਜੀਵੰਤ ਸ਼ਖਸੀਅਤ ਸਨ।ਉਨ੍ਹਾਂ ਦੀ ਪ੍ਰੇਰਕ ਜੀਵਨ ਯਾਤਰਾ ਸਦਾ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗਦਰਸ਼ਕ ਰਹੇਗੀ।ਡੀਐੱਸਜੀਐੱਮਸੀ ਪਰਿਵਾਰ ਨੇ ਭੁੱਲਰ ਪਰਿਵਾਰ ਨਾਲ ਇਸ ਦੁਖ ਦੀ ਘੜੀ ਵਿੱਚ ਡੂੰਘੀ ਸੰਵੇਦਨਾ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ  ਦੁੱਖ ਸਹਿਣ ਦੀ ਤਾਕਤ ਬਖ਼ਸ਼ੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।