ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਸਹੂਲਤ ਦੀ ਹੋਈ ਸ਼ੁਰੂਆਤ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 22 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫਟ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਲਿਫਟ ਵਾਸਤੇ ਸੇਵਾ ਆਨੰਦ ਪਰਿਵਾਰ ਵੱਲੋਂ ਕੀਤੀ ਗਈ ਹੈ ਤੇ ਉਹਨਾਂ ਦਾ ਉਪਰਾਲਾ ਸ਼ਲਾਘਾਯੋਗ ਹੈ। ਉਹਨਾਂ ਦੱਸਿਆ ਕਿ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਅਤੇ ਬਾਬਾ ਸੁਰਿੰਦਰ ਸਿੰਘ ਜੀ ਦੀ ਨਿਗਰਾਨੀ ਹੇਠ ਲਿਫਟ ਲਗਾਉਣ ਦੀ ਸੇਵਾ ਕੀਤੀ ਗਈ ਹੈ ਜਿਸ ਵਾਸਤੇ ਕਮੇਟੀ ਹਮੇਸ਼ਾ ਹੀ ਬਾਬਾ ਜੀ ਦੀ ਧੰਨਵਾਦੀ ਰਹੇਗੀ।ਉਹਨਾਂ ਕਿਹਾ ਕਿ ਜਿਹੜੀਆਂ ਸੰਗਤਾਂ ਨੂੰ ਪੌੜੀਆਂ ਚੜ੍ਹ ਕੇ ਗੁਰੂ ਘਰ ਦੇ ਦਰਸ਼ਨ ਕਰਨ ਵਿਚ ਮੁਸ਼ਕਿਲ ਆਉਂਦੀ ਸੀ, ਹੁਣ ਉਹ ਲਿਫਟ ਰਾਹੀਂ ਗੁਰਦੁਆਰਾ ਸਾਹਿਬ ਤੱਕ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ਦੇ ਦਰਸ਼ਨ ਕਰ ਸਕਣਗੀਆਂ। ਉਹਨਾਂ ਕਿਹਾ ਕਿ ਇਹ ਬਹੁਤ ਵੱਡੀ ਸੇਵਾ ਹੈ ਜਿਸ ਵਾਸਤੇ ਆਨੰਦ ਪਰਿਵਾਰ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਉਹਨਾਂ ਨੇ ਆਸ ਪ੍ਰਗਟਾਈ ਕਿ ਇਹ ਸਹੂਲਤ ਸੰਗਤਾਂ ਵਾਸਤੇ ਬਹੁਤ ਲਾਹੇਵੰਦ ਸਾਬਤ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।