ਪੰਜਾਬ ‘ਚ ਵੱਡਾ ਪ੍ਰਸ਼ਾਸਕੀ ਫੇਰਬਦਲ, 42 ਅਧਿਕਾਰੀਆਂ ਦੇ ਤਬਾਦਲੇ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 26 ਫਰਵਰੀ, ਬੋਲੇ ਪੰਜਾਬ ਬਿਊਰੋ :

ਪੰਜਾਬ ਵਿੱਚ ਅੱਜ ਵੀਰਵਾਰ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਹੋਇਆ। ਸਰਕਾਰ ਨੇ ਦੋ ਆਈਏਐਸ ਅਧਿਕਾਰੀਆਂ ਸਮੇਤ 42 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਵਿੱਚ 40 ਪੀਸੀਐਸ ਅਧਿਕਾਰੀ ਸ਼ਾਮਲ ਹਨ। ਰਾਜਦੀਪ ਸਿੰਘ ਬਰਾੜ ਨੂੰ ਮਲੇਰਕੋਟਲਾ ਦਾ ਏਡੀਸੀ ਨਿਯੁਕਤ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ 20 ਫਰਵਰੀ ਨੂੰ ਵੀ ਸਰਕਾਰ ਨੇ 96 ਅਧਿਕਾਰੀਆਂ ਦੇ ਤਬਾਦਲੇ ਕੀਤੇ। ਇਸ ਵਿੱਚ ਅੱਠ ਆਈਏਐਸ ਅਤੇ 88 ਪੀਸੀਐਸ ਅਧਿਕਾਰੀ ਸ਼ਾਮਲ ਸਨ।

ਇਸ ਤੋਂ ਇਲਾਵਾ, 13 ਫਰਵਰੀ ਨੂੰ ਅੱਠ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦਾ ਵੀ ਤਬਾਦਲਾ ਕੀਤਾ ਗਿਆ ਸੀ। 

ਇਸੇ ਤਰ੍ਹਾਂ 21 ਜਨਵਰੀ ਨੂੰ 20 ਆਈਏਐਸ ਅਤੇ ਛੇ ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।