ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ

ਕਮਿਊਨਿਟੀ ਹੈਲਥ ਅਫ਼ਸਰਾਂ ਦੇ ਟਰੇਨਿੰਗ ਸੈਸ਼ਨ ’ਚ ਸਾਂਝੇ ਕੀਤੇ ਅਹਿਮ ਨੁਕਤੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਫਰਵਰੀ,ਬੋਲੇ ਪੰਜਾਬ ਬਿਊਰੋ;

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਅਫ਼ਸਰਾਂ (ਸੀ.ਐਚ.ਓ.) ਨੂੰ ਗ਼ੈਰ-ਸੰਚਾਰੀ ਬੀਮਾਰੀਆਂ (ਐਨ.ਸੀ.ਡੀ.), ਆਭਾ ਆਈ.ਡੀ.ਅਤੇ ਹੋਰ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਜਲਦ ਪੂਰਾ ਕਰਨ ਦੀ ਹਦਾਇਤ ਦਿਤੀ ਹੈ। ਉਹ ਇਥੇ ਸੀ.ਐਚ.ਓ ਦੇ ਇਕ ਦਿਨਾਂ ਟਰੇਨਿੰਗ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਇਨ੍ਹਾਂ ਬੀਮਾਰੀਆਂ ਦੀ ਜਾਂਚ ਅਤੇ ਜਾਗਰੂਕਤਾ ਸਬੰਧੀ ਵਿਆਪਕ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ, ਤਾਂ ਕਿ 30 ਸਾਲ ਤੋਂ ਉਪਰਲੇ ਹਰ ਵਿਅਕਤੀ ਅੰਦਰ ਗ਼ੈਰ-ਸੰਚਾਰੀ ਬੀਮਾਰੀਆਂ ਜਿਵੇਂ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਆਮ ਕੈਂਸਰ ਆਦਿ ਦਾ ਪਤਾ ਲਗਾਇਆ ਜਾ ਸਕੇ। ਡਾ. ਜੈਨ ਨੇ ਆਖਿਆ ਕਿ ਇਹ ਬੀਮਾਰੀਆਂ ਅਕਸਰ ਜਾਂਚ ਅਤੇ ਜਾਗਰੂਕਤਾ ਦੀ ਘਾਟ ਕਾਰਨ ਹੋ ਜਾਂਦੀਆਂ ਹਨ। ਇਸ ਲਈ ਜ਼ਰੂਰੀ ਹੈ ਕਿ ਜਾਂਚ ਦਾ ਨਿਰਧਾਰਤ ਟੀਚਾ ਜਲਦ ਪੂਰਾ ਕੀਤਾ ਜਾਵੇ ਤਾਂ ਕਿ ਇਨ੍ਹਾਂ ਬੀਮਾਰੀਆਂ ਤੋਂ ਆਮ ਲੋਕਾਂ ਖ਼ਾਸਕਰ ਗਰਭਵਤੀ ਔਰਤਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਇਸ ਪ੍ਰੋਗਰਾਮ ਦੇ ਮੁਕੰਮਲ ਲਾਗੂ ਕਰਨ ਲਈ ਕਈ ਅਹਿਮ ਨੁਕਤੇ ਸਾਂਝੇ ਕੀਤੇ।

ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦਿਆਂ ਡਾ. ਜੈਨ ਨੇ ਆਖਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰ ਵਾਸੀ ਵਾਸਤੇ 10 ਲੱਖ ਰੁਪਏ ਦੀ ਨਕਦੀ-ਰਹਿਤ ਸਿਹਤ ਬੀਮਾ ਯੋਜਨਾ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਸਫ਼ਲ ਲਾਗੂ ਕਰਨ ਲਈ ਪੂਰਾ ਸਹਿਯੋਗ ਦਿਤਾ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਕਿ ਹਰ ਲਾਭਪਾਤਰੀ ਦਾ ਸਿਹਤ ਬੀਮਾ ਕਾਰਡ ਬਣੇ ਤਾਂ ਕਿ ਉਸ ਨੂੰ ਇਸ ਵੱਕਾਰੀ ਯੋਜਨਾ ਦਾ ਸਮੇਂ ਸਿਰ ਲਾਭ ਮਿਲ ਸਕੇ। ਉਨ੍ਹਾਂ ਦਸਿਆ ਕਿ ਸਿਹਤ ਸੰਸਥਾ ਵਿਚ ਆਉਣ ਵਾਲੇ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣਾ ਜ਼ਰੂਰੀ ਹੈ, ਇਸ ਲਈ ਇਸ ਪ੍ਰੋਗਰਾਮ ਵੱਲ ਵੀ ਵਿਸ਼ੇਸ਼ ਤਵੱਜੋਂ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾ ਵਿਚ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ ਤਾਂ ਕਿ ਮਰੀਜ਼ਾਂ ਨੂੰ ਵਧੀਆ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਇਨ੍ਹਾਂ ਸਾਰੇ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਹੋਰ ਸੁਧਾਰ ਲਈ ਹਦਾਇਤਾਂ ਦਿਤੀਆਂ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਡਾ. ਜਸਮੀਤ, ਡਾ. ਹਰਪ੍ਰੀਤ ਕੌਰ, ਡਾ. ਅਤੁਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੀਵ ਕੁਮਾਰ, ਡੀ.ਐਮ.ਈ.ਓ., ਧਰਮਦਾਸ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।