ਵਕੀਲ ਦਿਲਜੋਤ ਸ਼ਰਮਾ ਦੇ ਪਰਿਵਾਰ ਵੱਲੋਂ 2 ਮਾਰਚ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਲੁਧਿਆਣਾ ਦੇ ਅੱਗੇ ਲਗਾਇਆ ਜਾਵੇਗਾ ਪੱਕਾ ਮੋਰਚਾ

ਪੰਜਾਬ

ਪੁਲਿਸ ਪ੍ਰਸ਼ਾਸਨ ਉੱਪਰ ਦੋਸ਼ੀਆਂ ਦੀ ਪੁਸ਼ਤਪਨਾਹੀ ਦੇ ਦੋਸ਼


ਮਾਨਸਾ 26 ਫਰਵਰੀ ,ਬੋਲੇ ਪੰਜਾਬ ਬਿਊਰੋ;

ਅੱਜ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿਖੇ ਐਕਸ਼ਨ ਕਮੇਟੀ ਦਿਲਜੋਤ ਸ਼ਰਮਾ ਦੀ ਅਗਵਾਈ ਹੇਠ ਪਰਿਵਾਰ ਵੱਲੋਂ 2 ਮਾਰਚ ਨੂੰ ਲੁਧਿਆਣਾ ਪ੍ਰਸ਼ਾਸਨ ਦੀ ਘਟੀਆ ਕਾਰਗੁਜ਼ਾਰੀ ਦੇ ਖਿਲਾਫ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਪੁਲਿਸ ਕਮਿਸ਼ਨਰ ਦਫ਼ਤਰ ਲੁਧਿਆਣਾ ਦੇ ਅੱਗੇ ਲਗਾਏ ਜਾ ਰਹੇ ਪੱਕੇ ਮੋਰਚੇ ਦੀ ਤਿਆਰੀ ਲਈ ਵੱਖ ਵੱਖ ਜਨਤਕ ਜਥੇਬੰਦੀਆਂ ਦੀ ਮੀਟਿੰਗ ਸ਼ੋਸ਼ਲਿਸਟ ਪਾਰਟੀ ਇੰਡੀਆ ਦੇ ਆਗੂ ਹਰਿੰਦਰ ਸਿੰਘ ਮਾਨਸ਼ਾਹੀਆ ਦੀ ਅਗਵਾਈ ਵਿੱਚ ਹੋਈ।

ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਦੇ ਕੇਂਦਰੀ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ, ਸੂਬਾ ਕਮੇਟੀ ਮੈਂਬਰ ਕਾਮਰੇਡ ਸੁਖਦਰਸ਼ਨ ਨੱਤ,ਕੁਦਰਤ ਮਾਨਵ ਕੇਂਦਰ ਦੇ ਜਗਰਾਜ ਰੱਲਾ,ਪੈਨਸ਼ਨਰ ਐਸੋਸੀਏਸ਼ਨ ਦੇ ਮਨਿੰਦਰ ਜਵਾਹਰਕੇ,ਬ੍ਰਾਹਮਣ ਸਭਾ ਦੇ ਹਰਵਿੰਦਰ ਭਾਰਦਵਾਜ,ਪਰਿਵਾਰਕ ਮੈਂਬਰ ਦਿਲਜੋਤ ਦੀ ਮਾਤਾ ਵੀਰਪਾਲ ਕੌਰ ਅਤੇ ਮਾਮਾ ਕੌਰ ਸੈਨ ਰੱਲਾ,ਸ਼ੋਸ਼ਲਿਸਟ ਪਾਰਟੀ ਇੰਡੀਆ ਦੇ ਸਰਬਜੀਤ ਕੌਸ਼ਲ, ਆਇਸਾ ਪੰਜਾਬ ਦੇ ਸੁਖਜੀਤ ਰਾਮਾਨੰਦੀ, ਪ੍ਰਗਤੀਸ਼ੀਲ ਇਸਤਰੀ ਸਭਾ ਦੇ ਜਸਬੀਰ ਕੌਰ ਨੱਤ,ਪੰਜਾਬ ਕਿਸਾਨ ਯੂਨੀਅਨ ਦੇ ਸੁਖਚਰਨ ਦਾਨੇਵਾਲੀਆ,ਸੀ ਪੀ ਆਈ ਦੇ ਕ੍ਰਿਸ਼ਨ ਚੌਹਾਨ,ਇਨਕਲਾਬੀ ਨੌਜਵਾਨ ਸਭਾ ਦੇ ਹੈਪੀ ਮਾਨ ਸ਼ਾਮਿਲ ਸਨ। ਮੀਟਿੰਗ ਵਿੱਚ ਸ਼ਾਮਲ ਸਾਰੀਆਂ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ 2 ਮਾਰਚ ਨੂੰ ਆਪਣੇ-ਆਪਣੇ ਪੱਧਰ ਤੇ ਐਕਸ਼ਨ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।