ਮੋਹਾਲੀ, 26 ਫਰਵਰੀ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਤੀਰਥ ਬੱਸ ਯੋਜਨਾ ਦੇ ਤਹਿਤ ਵਿਧਾਇਕ ਮੋਹਾਲੀ -ਕੁਲਵੰਤ ਸਿੰਘ ਵੱਲੋਂ ਅੱਜ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਫੇਜ਼ -4 ਤੋਂ 7ਵੀਂ ਬੱਸ ਰਵਾਨਾ ਕੀਤੀ ਗਈ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ 7ਵੀਂ ਬੱਸ ਯਾਤਰਾ ਦੇ ਲਈ ਰਵਾਨਾ ਕੀਤੀ ਗਈ ਹੈ। ਤੀਰਥ ਯਾਤਰਾ ਨੂੰ ਲੈ ਕੇ ਸੰਗਤਾਂ ਵਿੱਚ ਪਾਇਆ ਜਾ ਰਿਹਾ ਉਤਸ਼ਾਹ ਵੇਖਿਆ ਹੀ ਬਣਦਾ ਹੈ ਅਤੇ ਸਾਨੂੰ ਵੀ ਇਸ ਗੱਲ ਵਿੱਚ ਬੜੀ ਤਸੱਲੀ ਅਤੇ ਸਕੂਨ ਮਹਿਸੂਸ ਹੋ ਰਿਹਾ ਹੈ , ਉਹਨਾਂ ਕਿਹਾ ਕਿ ਜਿਵੇਂ ਕਿ ਤੁਸੀਂ ਸਭ ਜਾਣਦੇ ਹੋ ਕਿ ਇਸ ਯਾਤਰਾ ਦੇ ਦੌਰਾਨ ਦੋ ਰਾਤਾਂ ਅਤੇ ਤਿੰਨ ਦਿਨ ਦੇ ਵਿੱਚ ਸ਼ਰਧਾਲੂ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ, ਦੁਰਗਿਆਨਾ ਮੰਦਰ, ਵਾਹਘਾ ਬਾਰਡਰ, ਰਾਮ ਤੀਰਥ ਵਾਲਮੀਕ ਮੰਦਰ ਦੇ ਦਰਸ਼ਨ ਕਰਕੇ ਵਾਪਸ ਪਰਤਣਗੇ, ਉਹਨਾਂ ਕਿਹਾ ਕਿ ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਯਾਤਰਾ ਦੇ ਵਿੱਚ ਸ਼ਾਮਿਲ ਹੋਣ ਵਾਲੀਆਂ ਸੰਗਤ ਦੀਆਂ ਮਨੋਕਾਮਨਾਵਾਂ ਪਰਮਾਤਮਾ ਪੂਰੀਆਂ ਕਰੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪਰਮਾਤਮਾ ਹੋਰ ਬਲ ਅਤੇ ਸ਼ਕਤੀ ਬਖਸ਼ੇ ਤਾਂ ਕਿ ਉਹ ਇਸ ਤੋਂ ਵੀ ਅਗਾਂਹ ਜਾ ਕੇ ਲੋਕਾਂ ਦੀ ਸੇਵਾ ਕਰ ਸਕਣ, ਮੁੱਖ ਮੰਤਰੀ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਦੇ ਲਈ 10 ਲੱਖ ਰੁਪਏ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਭਰ ਵਿੱਚ ਕਾਰਡ ਬਣਨ ਦਾ ਸਿਲਸਿਲਾ ਵੱਡੇ ਪੱਧਰ ਤੇ ਜਾਰੀ ਹੈ ਅਤੇ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੌਰਾਨ ਸਬਰ ਸੰਤੋਖ ਤੋਂ ਕੰਮ ਲੈਣ , ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸਭਨਾਂ ਦੇ ਬੀਮਾ ਕਾਰਡ ਹਰ ਹੀਲੇ ਬਣਾਏ ਜਾਣਗੇ ਤਾਂ ਕਿ ਵੱਧ ਤੋਂ ਵੱਧ ਲੋਕੀ ਇਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਉਠਾ ਸਕਣ, ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਦੇ ਲੋਕਾਂ ਦੀ ਸਹੂਲਤ ਦੇ ਲਈ ਰਸੋਈ ਘਰ ਸਕੀਮ ਦੀ ਵੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਫਾਇਦਾ ਸਿੱਧੇ ਤੌਰ ਤੇ ਪੰਜਾਬ ਦੇ 40 ਲੱਖ ਪਰਿਵਾਰਾਂ ਨੂੰ ਮਿਲੇਗਾ, ਉਹਨਾਂ ਦੇ ਘਰ ਆਟਾ, ਦਾਲ, ਸਾਬਣ ਅਤੇ ਘਰੇਲੂ ਜ਼ਰੂਰਤਾਂ ਦਾ ਸਮਾਨ ਪਹੁੰਚੇਗਾ, ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਦੇ ਦੌਰਾਨ ਜੋ -ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਹਨਾਂ ਨੂੰ ਲਗਭਗ ਪੂਰਾ ਕਰ ਲਿਆ ਗਿਆ ਹੈ ਅਤੇ ਇੱਕ ਗਰੰਟੀ ਜੋ ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ਵਿੱਚ 1000 ਭੇਜਣ ਦੀ ਸੀ, ਉਸ ਨੂੰ ਵੀ ਅਗਲੇ ਬਜਟ ਵਿੱਚ ਪਾਸ ਕਰ ਦਿੱਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਵਿੱਚ ਥਾਂ -ਥਾਂ ਸੱਭਿਆਚਾਰਕ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦੇ ਲਈ ਸੂਬੇ ਭਰ ਵਿੱਚ ਥਾਂ-ਥਾਂ ਸੱਭਿਆਚਾਰਕ ਮੇਲੇ ਲਗਾਏ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਸਿਹਤ ਬੀਮਾ ਯੋਜਨਾ ਦੇ ਤਹਿਤ ਕਾਰਡ ਬਣਾਉਣ ਦੇ ਲਈ ਰਜਿਸਟਰੇਸ਼ਨ ਦਾ ਕੰਮ ਵੱਡੇ ਪੱਧਰ ਤੇ ਚੱਲ ਰਿਹਾ ਹੈ, ਇਸ ਤੋਂ ਇਲਾਵਾ ਵੱਡੇ ਪੰਜਾਬ ਵਿੱਚ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਦੇ ਲਈ ਅਤੇ ਉਹਨਾਂ ਨੂੰ ਤੰਦਰੁਸਤ ਰੱਖੇ ਜਾਣ ਦੇ ਲਈ ਸੂਬੇ ਭਰ ਵਿੱਚ 3500 ਤੋਂ ਵੀ ਵੱਧ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ , ਜਦਕਿ ਇਕੱਲਿਆਂ 35 ਖੇਡ ਸਟੇਡੀਅਮ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਬਣਾਏ ਜਾ ਰਹੇ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲੀ ਵਾਰੀ ਨਹਿਰੀ ਪਾਣੀ ਨੂੰ ਆਮ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਗਿਆ ਹੈ , ਜਦਕਿ ਪਹਿਲਾਂ ਪਾਣੀ ਦੀ ਪਹੁੰਚ ਸਿਰਫ ਅਮੀਰ ਘਰਾਣਿਆਂ ਦੇ ਖੇਤਾਂ ਤੱਕ ਹੀ ਹੁੰਦੀ ਸੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਸਪਸ਼ਟ ਕਿਹਾ ਕਿ ਆਉਣ ਵਾਲੀ ਸਰਕਾਰ ਲਿਆਉਣ ਦੇ ਲਈ ਪੰਜਾਬ ਦੇ ਲੋਕੀਂ ਫਿਰ ਇਸ ਗੱਲ ਦਾ ਫੈਸਲਾ ਕਰਨਗੇ ਕਿ ਕਿਸ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਸਭ ਤੋਂ ਵੱਧ ਕੰਮ ਕੀਤੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਲੋਕਾਂ ਦੇ ਚਿਰਕੋਣੇ ਮਸਲਿਆਂ ਨੂੰ ਹੱਲ ਕੀਤਾ ਗਿਆ ਹੈ, ਉੱਥੇ ਪੰਜਾਬ ਦਾ ਸਰਪੱਖੀ ਵਿਕਾਸ ਵੀ ਸੰਭਵ ਹੋ ਸਕਿਆ ਹੈ। ਇਸ ਮੌਕੇ ਤੇ ਸਟੇਟ ਐਵਾਰਡੀ-ਫੂਲਰਾਜ ਸਿੰਘ -ਹਲਕਾ ਕੋਆਰਡੀਨੇਟਰ, ਸਾਬਕਾ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਗੁਰਮੁਖ ਸਿੰਘ ਸੋਹਲ,ਅਮਰਜੀਤ ਸਿੰਘ , ਹਰਭਜਨ ਸਿੰਘ, ਗੁਰਵਿੰਦਰ ਸਿੰਘ ਪਿੰਕੀ, ਸ਼ਰਨਜੀਤ ਕੌਰ ਬਲਾਕ ਪ੍ਰਦਾਨ, ਬਲਵਿੰਦਰ ਸਿੰਘ, ਗੁਰਦਿਆਲ ਸਿੰਘ ਢਿੱਲੋ, ਸਰਬਜੀਤ ਸਿੰਘ, ਦਿਆਲ ਸਿੰਘ ਵੀ ਹਾਜ਼ਰ ਸਨ।












