ਸਰਕਾਰੀ ਐਲੀਮੈਂਟਰੀ ਸਕੂਲ ਖ਼ਰਾਜਪੁਰ ਵਿਖੇ ਸਲਾਨਾ ਸਮਾਰੋਹ ਕਰਵਾਇਆ ਗਿਆ

ਪੰਜਾਬ

ਜ਼ਿਲ੍ਹਾ ਸਿੱਖਿਆ ਇੰਚਾਰਜ ਵਿਜੈ ਮੈਨਰੋ ਜੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਜੀ ਨੇ ਉਚੇਚੇ ਤੌਰ ਤੇ ਸਮਾਰੋਹ ਵਿੱਚ ਹਾਜ਼ਰੀ ਲਗਵਾਈ

ਵਿਦਿਆਰਥੀਆਂ ਨੇ ਪੇਸ਼ ਕੀਤੀਆਂ ਸੱਭਿਆਚਾਰਕ ਪੇਸ਼ਕਾਰੀਆਂ

ਰਾਜਪੁਰਾ, 28 ਫਰਵਰੀ ,ਬੋਲੇ ਪੰਜਾਬ ਬਿਊਰੋ;

ਸਰਕਾਰੀ ਪ੍ਰਾਇਮਰੀ ਸਕੂਲ ਖਰਾਜਪੁਰ, ਬਲਾਕ ਰਾਜਪੁਰਾ–2 ਵਿੱਚ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਕੂਲਾਂ ਵਿੱਚ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਨੂੰ ਮੱਦੇਨਜ਼ਰ ਰੱਖਦਿਆਂ ਸਲਾਨਾ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਨੇ ਕੀਤੀ, ਜਦਕਿ ਮੁੱਖ ਮਹਿਮਾਨ ਵਜੋਂ ਵਿਜੇ ਮੈਨਰੋ, ਜ਼ਿਲ੍ਹਾ ਇੰਚਾਰਜ ਐਜੂਕੇਸ਼ਨ ਪਟਿਆਲਾ ਦਿਹਾਤੀ, ਨੇ ਸ਼ਿਰਕਤ ਕੀਤੀ।
ਪ੍ਰੋਗਰਾਮ ਦੌਰਾਨ ਬੱਚਿਆਂ ਨੇ ਸਕੂਲ ਦੀ ਹੈੱਡ ਟੀਚਰ ਰੁਪਿੰਦਰ ਕੌਰ ਦੀ ਦੇਖ-ਰੇਖ ਹੇਠ ਸੱਭਿਆਚਾਰਕ ਅਤੇ ਸਹਿ-ਵਿੱਦਿਅਕ ਪੇਸ਼ਕਾਰੀਆਂ ਪੇਸ਼ ਕੀਤੀਆਂ। ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ, ਸੰਮੀ, ਕੋਰੀਓਗ੍ਰਾਫੀਆਂ, ਸਕਿੱਟਾਂ, ਕਵਿਤਾਵਾਂ, ਅੰਗਰੇਜ਼ੀ ਰਾਈਮਜ਼ ਅਤੇ ਸੋਲੋ ਡਾਂਸ ਆਦਿ ਦੀਆਂ ਸ਼ਾਨਦਾਰ ਪ੍ਰਸਤੁਤੀਆਂ ਨੇ ਦਰਸ਼ਕਾਂ ਨੂੰ ਖੂਬ ਪ੍ਰਭਾਵਿਤ ਕੀਤਾ। ਇਸ ਮੌਕੇ ਉੱਤਮ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਮੁੱਖ ਮਹਿਮਾਨ ਵਿਜੇ ਮੈਨਰੋ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ, ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਹਲਕਾ ਵਿਧਾਇਕਾ ਨੀਨਾ ਮਿੱਤਲ ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਬਿਹਤਰੀਨ ਪ੍ਰਦਰਸ਼ਨ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਵੀ ਹੁਣ ਹਰ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰ ਰਹੇ ਹਨ। ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਦਾ ਦਾਖ਼ਲਾ ਨਿਸ਼ਚਿੰਤ ਹੋ ਕੇ ਸਰਕਾਰੀ ਸਕੂਲਾਂ ਵਿੱਚ ਕਰਵਾਉਣ।
ਇਸ ਮੌਕੇ ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਪਿਆਰਾ ਸਿੰਘ ਸੈਂਟਰ ਹੈੱਡ ਟੀਚਰ, ਮੇਜਰ ਸਿੰਘ ਬਲਾਕ ਰਿਸੋਰਸ ਕੋਆਰਡੀਨੇਟਰ, ਪ੍ਰਵੀਨ ਕੁਮਾਰ ਬਲਾਕ ਰਿਸੋਰਸ ਕੋਆਰਡੀਨੇਟਰ, ਸਰਪੰਚ ਪੁਸ਼ਪਿੰਦਰ ਕੌਰ ਖਰਾਜਪੁਰ, ਕੰਵਲਜੀਤ ਸਿੰਘ ਖਰਾਜਪੁਰ ਸਮੇਤ ਬਲਾਕ ਦੇ ਅਧਿਆਪਕ, ਸਕੂਲ ਮੁੱਖ ਅਧਿਆਪਕ ਰੁਪਿੰਦਰ ਕੌਰ ਐੱਚ .ਟੀ ਜਸਮੀਤ ਕੌਰ, ਸੋਨੀਆ, ਮੋਨਿਕਾ, ਗੋਡਵਾਨੀ, ਸੈਂਟਰ ਐਨ.ਟੀ.ਸੀ ਅਧਿਆਪਕ ਹਰਦੀਪ ਕੌਰ, ਸ਼ਮਾ ਦੀਪਤੀ, ਪੂਨਮ ਪਹੁਜਾ, ਹਰਮੀਤ ਕੌਰ, ਪਰਵਿੰਦਰ ਸਿੰਘ, ਮੀਨੂ ਬੱਤਰਾ, ਰੇਨੂੰ ਅਨੇਜਾ, ਸੁਰਭੀ, ਸ਼ਸ਼ੀ ਬਾਲਾ, ਪਰਨੀਤ ਕੌਰ, ਅਨੁਪਮਾ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਮਾਪੇ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।