ਪਟਿਆਲਾ 28 ਫਰਵਰੀ ,ਬੋਲੇ ਪੰਜਾਬ ਬਿਊਰੋ;
ਅੱਜ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਇਕਾਈ ਪਟਿਆਲਾ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਸਰਵਸੰਮਤੀ ਨਾਲ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁੱਖੀ ਦੇ ਚਲਦਿਆਂ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ ਵੱਖ ਆਗੂਆਂ ਵੱਲੋਂ ਦਸਿਆ ਗਿਆ ਕਿ AAP ਸਰਕਾਰ ਦੇ ਸੱਤਾ ਵਿੱਚ ਆਂਉਂਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਦੀਵਾਲੀ (2022) ਮੌਕੇ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਉੱਤੇ 6ਵਾਂ ਪੇਅ ਕਮਿਸ਼ਨ ਅਤੇ CSR ਰੂਲਜ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਹ ਸਰਕਾਰੀ ਵਾਅਦਾ ਹੁਣ ਤੱਕ ਲਗਭਗ ਚਾਰ ਬੀਤ ਜਾਣ ਬਾਅਦ ਵੀ ਅਧੂਰਾ ਰਿਹਾ । ਜਿਸ ਕਰਕੇ ਪੰਜਾਬ ਦੇ ਸਮੂਹ ਕੰਪਿਊਟਰ ਅਧਿਆਪਕਾਂ ਵਲੋਂ 8 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁੱਖੀ ਦੇ ਚਲਦਿਆਂ ਤੇ ਸਰਕਾਰ ਵਲੋਂ ਕੀਤੇ ਵਾਅਦੇ ਯਾਦ ਕਰਵਾਉਣ ਤੇ ਪੱਕੇ ਹੱਲ ਕਰ ਲਈ ਲਈ ਕਾਲੇ ਝੰਡਿਆ ਨਾਲ ਵਿਧਾਨ ਸਭਾ ਦੇ ਅੱਗੇ ਵਿਰੋਧ ਦਰਜ ਕਰਵਾਇਆ ਜਾਵੇਗਾ ਕਿਉਕਿ ਪੰਜਾਬ ਸਰਕਾਰ ਵਲੋਂ ਨਾ ਤਾਂ ਅੱਜ ਤੱਕ ਸਾਡੇ ਤੇ ਛੇਵਾ ਪੇਅ ਕਮੀਸ਼ਨ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਨਿਯਮਾਂ ਅਧੀਨ ਪੰਜਵੇ ਪੇਅ ਕਮਿਸ਼ਨ ਤਹਿਤ ਬਣਦਾ ਪੂਰਾ ਅਣਰਿਵਾਈਜਡ ਡੀਏ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਅਜੇ ਤੱਕ ਡੈਥ ਕੇਸਾਂ ਸਬੰਧੀ ਕੋਈ ਯੋਗ ਪਾਲਿਸੀ ਬਣਾਈ ਗਈ ਹੈ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂਆਂ ਰਣਜੀਤ ਸਿੰਘ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਸੀਮਾ ਰਾਣੀ , ਅਮਨਦੀਪ ਕੌਰ ਵਾਲੀਆ, ਰੂਚੀ ਗਰਗ ਆਦਿ ਨੇ ਦੱਸਿਆ ਕਿ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆ ਨਾਲ ਅਣਗਿਣਤ ਮੀਟਿੰਗਾਂ ਹੋ ਚੁੱਕੀਆਂ ਹਨ ਜਿਸ ਦਾ ਹੁਣ ਤੱਕ ਕੋਈ ਵੀ ਸਿੱਟਾ ਨਹੀਂ ਨਿਕਲਿਆ ਹੈ।
ਉਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਮਜਬੂਰਨ ਹੁਣ ਸਾਨੂੰ ਸਰਕਾਰ ਖਿਲਾਫ ਇਹ ਸਖਤ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ ਕਿਉਂਕਿ ਸਰਕਾਰ ਕੰਪਿਊਟਰ ਅਧਿਆਪਕਾਂ ਦੇ ਪਿਛਲੇ ਲੰਬੇ ਸਮੇੰ ਤੋਂ ਲਟਕਦੇ ਮਸਲੇ ਹੱਲ ਕਰਨ ਲਈ ਬਿਲਕੁਲ ਵੀ ਗੰਭੀਰ ਨਹੀਂ ਹੈ ਤੇ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਬਹੁਤ ਰੋਸ ਹੈ।












