ਪਟਿਆਲਾ 28 ਫਰਵਰੀ ,ਬੋਲੇ ਪੰਜਾਬ ਬਿਊਰੋ;
ਡਾ. ਗਾਂਧੀ ਨੇ ਕਿਹਾ ਕਿ ਪੰਡਿਤ ਜਵਾਹਰਲਾਲ ਨਹਿਰੂ ਅਤੇ ਸ਼੍ਰੀ ਰਾਜੀਵ ਗਾਂਧੀ ਦੇ ਦੌਰਾਨ ਸਥਾਪਿਤ ਕੀਤੀਆਂ ਗਈਆਂ ਸੰਸਥਾਵਾਂ ਦਾ ਮਕਸਦ ਸਿੱਖਿਆ ਨੂੰ ਮਜ਼ਬੂਤ ਕਰਨਾ, ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨਾ, ਤਕਨੀਕੀ ਤਰੱਕੀ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣਾ ਸੀ। ਇਹ ਸੰਸਥਾਵਾਂ ਦੇਸ਼ ਨਿਰਮਾਣ ਅਤੇ ਤਰੱਕੀਪਸੰਦ ਸੋਚ ਦੀ ਵਿਰਾਸਤ ਹਨ।
ਉਨ੍ਹਾਂ ਨੇ ਦੋਸ਼ ਲਗਾਇਆ ਕਿ ਭਾਜਪਾ-ਆਰਐਸਐਸ ਕਾਂਗਰਸ ਦੀ ਵਿਰਾਸਤ ਨਾਲ ਜੁੜੀਆਂ ਸੰਸਥਾਵਾਂ ਦੇ ਨਾਮ ਬਦਲ ਕੇ ਇਤਿਹਾਸ ਨੂੰ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਕਦਮ ਲੋਕਾਂ ਦਾ ਧਿਆਨ ਸਿੱਖਿਆ, ਸਿਹਤ, ਬੇਰੋਜ਼ਗਾਰੀ, ਵਾਤਾਵਰਣ ਸੰਕਟ ਅਤੇ ਹੋਰ ਅਹਿਮ ਮੁੱਦਿਆਂ ਤੋਂ ਹਟਾਉਣ ਲਈ ਕੀਤਾ ਜਾ ਰਿਹਾ ਹੈ, ਜੋ ਹਰ ਭਾਰਤੀ ਨੂੰ ਪ੍ਰਭਾਵਿਤ ਕਰਦੇ ਹਨ।
ਡਾ. ਗਾਂਧੀ ਨੇ ਇਸਨੂੰ “ਬਹੁਤ ਹੀ ਨੀਵੇਂ ਪੱਧਰ ਦੀ ਰਾਜਨੀਤੀ” ਕਰਾਰ ਦਿੱਤਾ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਸਲ ਜਨਹਿਤ ਮੁੱਦਿਆਂ ’ਤੇ ਧਿਆਨ ਦੇਵੇ।











