CM MAAN ਤੋਂ ਪੁਰਾਣੀ ਪੈਨਸ਼ਨ ਦੀ ਮੰਗ ਕਰਦੇ ਮੁਲਾਜ਼ਮ ਗ੍ਰਿਫਤਾਰ ਕਰਕੇ ਥਾਣਿਆਂ ‘ਚ ਕੀਤੇ ਬੰਦ

“ਵਾਅਦਾ ਭੁੱਲ ਗਈ ਸਰਕਾਰ”: ਭਗਵੰਤ ਮਾਨ ਦੀ ਝੁਨੀਰ ਫੇਰੀ ਦੌਰਾਨ ਮੁਲਾਜ਼ਮਾਂ ਦਾ ਜ਼ੋਰਦਾਰ ਰੋਸ-ਪ੍ਰਦਰਸ਼ਨ ਮਾਨਸਾ, 24 ਫਰਵਰੀ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਮਾਨ ਦੀ ਝੁਨੀਰ ਵਿਖੇ ਰੈਲੀ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐਫ਼ ਕਰਮਚਾਰੀ ਯੂਨੀਅਨ ਦੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਥਾਣਿਆਂ ਵਿੱਚ ਬੰਦ ਕਰ […]

Continue Reading

ਭਗਵੰਤ ਮਾਨ ਸਰਕਾਰ ਦਾ ਤਾਨਾਸ਼ਾਹੀ ਫ਼ੈਸਲਾ; ਪ੍ਰੀਖਿਆਵਾਂ ਦੇ ਦਿਨਾਂ ‘ਚ ਹਜ਼ਾਰਾਂ ਅਧਿਆਪਕ ਤੋਰੇ ਗੈਰ-ਵਿਦਿਅਕ ਕੰਮਾਂ ‘ਤੇ..!

ਅਧਿਆਪਕਾਂ ਦੀ ਨਿਯੁਕਤੀ ਹੋਈ ਪੜ੍ਹਾਉਣ ਲਈ, ਪਰ ਪੜ੍ਹਾਈ ਤੋਂ ਇਲਾਵਾ ਸਾਰੇ ਕੰਮ ਕਰਨ ਨੂੰ ਮਜ਼ਬੂਰ-ਡੀ.ਟੀ.ਐਫ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਣੀ ਸਕੂਲੀ ਅਧਿਆਪਕਾਂ ਲਈ ਮੁਸੀਬਤ -ਡੀ.ਟੀ.ਐਫ ਪੰਜਾਬ ਦੇ ਸਰਕਾਰੀ ਸਕੂਲ ਅਤੇ ਅਧਿਆਪਕ ਚੜ੍ਹੇ ਗ਼ੈਰ ਵਿਦਿਅਕ ਕਾਰਜਾਂ ਦੀ ਭੇਂਟ- ਗ਼ੈਰ ਵਿਦਿਅਕ ਕਾਰਜਾਂ ਵਿੱਚ ਉਲਝੇ ਸੂਬੇ ਭਰ ‘ਚੋਂ ਹਜ਼ਾਰਾਂ ਅਧਿਆਪਕ, ਡੀ.ਟੀ.ਐਫ ਪੰਜਾਬ ਵੱਲੋਂ ਕਰੜੇ ਸ਼ਬਦਾਂ […]

Continue Reading

ਤਰੁਣ ਚੁੱਘ ਦੀ ਐਨਆਈਏ ਜਾਂਚ ਮੰਗ ਨੂੰ ਕੈਂਥ ਦਾ ਸਮਰਥਨ, ਕੇਵਲ ਰਾਜ ਪੱਧਰੀ ਜਾਂਚ ਕਾਫ਼ੀ ਨਹੀਂ

ਰਾਜ ਵਿੱਚ ਕਾਨੂੰਨ-ਵਿਵਸਥਾ ਗੰਭੀਰ ਸੰਕਟ ਵਿੱਚ, ਕੈਂਥ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਨੂੰ ਕੇਂਦਰ ਨਾਲ ਮਜ਼ਬੂਤ ਤਾਲਮੇਲ ਦੀ ਅਪੀਲ ਵਧਦੇ ਹਮਲੇ ਅਤੇ ਤਸਕਰੀ ਮਾਮਲੇ ਚਿੰਤਾਜਨਕ, ਕੈਂਥ ਨੇ ਸੁਰੱਖਿਆ ਢਾਂਚੇ ਦੀ ਸਮੀਖਿਆ ਦੀ ਮੰਗ ਕੀਤੀ ਚੰਡੀਗੜ੍ਹ, 24 ਫਰਵਰੀ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਪ੍ਰਦੇਸ਼ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਇੱਕ ਪੁਲਿਸ ਚੌਕੀ ‘ਤੇ ਪੰਜਾਬ ਪੁਲਿਸ ਦੇ ਦੋ ਜਵਾਨਾਂ ਦੀ ਬੇਰਹਿਮੀ ਨਾਲ ਹੱਤਿਆ ਨੂੰ ਬਹੁਤ ਹੀ ਦੁਖਦਾਈ ਅਤੇ ਗੰਭੀਰ ਘਟਨਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਕਾਨੂੰਨ-ਵਿਵਸਥਾ ‘ਤੇ ਹਮਲਾ ਨਹੀਂ, ਸਗੋਂ ਸਰਹੱਦੀ ਰਾਜ ਦੀ ਅੰਦਰੂਨੀ ਸੁਰੱਖਿਆ ‘ਤੇ ਸਿੱਧੀ ਚੋਟ ਹੈ। ਉਨ੍ਹਾਂ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੁਖੀ ਪਰਿਵਾਰਾਂ ਨਾਲ ਗਹਿਰੀ ਸੰਵੇਦਨਾ ਪ੍ਰਗਟ ਕੀਤੀ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੇ ਮਤ ਦਾ ਸਮਰਥਨ ਕਰਦੇ ਹੋਏ ਕੈਂਥ ਨੇ ਇਸ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਤੋਂ ਕਰਵਾਉਣ ਦੀ ਮੰਗ ਦਾ ਪੂਰਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਘਟਨਾ ਦੀ ਗੰਭੀਰਤਾ ਅਤੇ ਇਸ ਦੀ ਸਥਿਤੀ ਨੂੰ ਦੇਖਦੇ ਹੋਏ ਜਾਂਚ ਨੂੰ ਕੇਵਲ ਰਾਜ ਪੱਧਰ ਤੱਕ ਸੀਮਿਤ ਰੱਖਣਾ ਠੀਕ ਨਹੀਂ ਹੋਵੇਗਾ। ਖ਼ਾਸ ਕਰਕੇ ਜਦੋਂ ਇਹ ਵਾਕਿਆ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਵਾਪਰਿਆ ਹੈ, ਤਾਂ ਕਿਸੇ ਵੱਡੀ ਅਤੇ ਸੰਗਠਿਤ ਸਾਜ਼ਿਸ਼ ਦੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਕੈਂਥ ਨੇ ਕਿਹਾ ਕਿ ਹਾਲੀਆ ਸਮੇਂ ਵਿੱਚ ਅੰਮ੍ਰਿਤਸਰ ਵਿੱਚ ਪੁਲਿਸ ਥਾਣਿਆਂ ਨੂੰ ਮਿਲੀਆਂ ਧਮਕੀਆਂ, ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਸਥਾਨਾਂ ‘ਤੇ ਗ੍ਰਨੇਡ ਹਮਲੇ, ਮੋਹਾਲੀ ਵਿੱਚ ਪੁਲਿਸ ਮੁੱਖ ਦਫ਼ਤਰ ‘ਤੇ ਨਿਸ਼ਾਨਾ ਬਣਾਉਣਾ ਅਤੇ ਉੱਚ-ਸੁਰੱਖਿਆ ਜੇਲ੍ਹਾਂ ਦੇ ਅੰਦਰੋਂ ਅਪਰਾਧੀ ਗਿਰੋਹਾਂ ਦੀ ਸਰਗਰਮੀ—ਇਹ ਸਭ ਪੰਜਾਬ ਦੀ ਸੁਰੱਖਿਆ ਪ੍ਰਣਾਲੀ ਉੱਤੇ ਵੱਧਦੇ ਦਬਾਅ ਨੂੰ ਦਰਸਾਉਂਦੇ ਹਨ। ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੇ ਹਾਲਾਤ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੰਵੇਦਨਸ਼ੀਲ ਸੁਰੱਖਿਆ ਮਾਮਲਿਆਂ ਨੂੰ ਸੰਭਾਲਣ ਵਿੱਚ ਸਰਕਾਰ ਦੀ ਇੱਛਾ ਸ਼ਕਤੀ ਕਮਜ਼ੋਰ […]

Continue Reading

ਭਗਵੰਤ ਮਾਨ ਸਰਕਾਰ ਦੇ ‘ਡਿਜੀਟਲ ਜਸ਼ਨਾਂ’ ‘ਤੇ ਅਧਿਆਪਕਾਂ ਦਾ ਹਮਲਾ; ਕਿਹਾ- 30 ਹਜ਼ਾਰ ਅਸੀਂ ਖਰਚੀਏ, ਵਾਹ-ਵਾਹੀ ਸਰਕਾਰ ਖੱਟੇ

4 ਸਾਲਾਂ ‘ਚ ਸਿਰਫ਼ 4 ਕੰਪਿਊਟਰ: ‘ਵਾਹ-ਵਾਹੀ’ ਖੱਟਣ ਲਈ 30 ਹਜ਼ਾਰ ਦੇ ਅਨੁਮਾਨਿਤ ਖਰਚੇ ਦੇ ਫ਼ਰਮਾਨ ਨੇ ਭੜਕਾਏ ਅਧਿਆਪਕ ਬਿਨਾਂ ਦਸਤਖ਼ਤਾਂ ਵਾਲਾ ਪੱਤਰ ਜਾਰੀ ਕਰਕੇ ਜਿੰਮੇਵਾਰੀ ਤੋਂ ਭੱਜੇ ਅਧਿਕਾਰੀ ਚੰਡੀਗੜ੍ਹ 24 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਤੀ 21 ਫ਼ਰਵਰੀ ਤੋਂ ਸ਼ੁਰੂ ਹੋਣ ਜਾ ਰਹੀ ‘ਅਨਬਾਕਸਿੰਗ ਸੈਲੀਬ੍ਰੇਸ਼ਨ’ (ਉਦਘਾਟਨੀ ਜਸ਼ਨ) ਇੱਕ ਵੱਡੇ ਵਿਵਾਦ […]

Continue Reading

ਨੌਰਥ ਜ਼ੋਨ ਚੈਂਪੀਅਨਸ਼ਿਪ ਵਿੱਚ ਭਾਈ ਗੁਰਪਾਲ ਸਿੰਘ ਤਿੰਮੋਵਾਲ ਦੀ ਸ਼ਾਨਦਾਰ ਜਿੱਤ, ਸਿੱਖ ਪੰਥ ਅਤੇ ਐਸ ਜੀ ਪੀ ਸੀ ਦਾ ਮਾਣ ਵਧਾਇਆ — ਹਰਦੇਵ ਸਿੰਘ ਉੱਭਾ

ਚੰਡੀਗੜ੍ਹ, 24 ਫਰਵਰੀ ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਐਥਲੈਟਿਕਸ ਐਸੋਸੀਏਸ਼ਨ ਵੱਲੋਂ ਸੈਕਟਰ-7 ਸਟੇਡੀਅਮ ਵਿੱਚ ਕਰਵਾਈ ਗਈ ਨੌਰਥ ਜ਼ੋਨ ਚੈਂਪੀਅਨਸ਼ਿਪ ਦੌਰਾਨ ਭਾਈ ਗੁਰਪਾਲ ਸਿੰਘ ਤਿੰਮੋਵਾਲ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ 400 ਮੀਟਰ ਅਤੇ 200 ਮੀਟਰ ਦੌੜਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 400 ਮੀਟਰ ਵਿੱਚ ਸਿਲਵਰ ਮੈਡਲ ਅਤੇ 200 ਮੀਟਰ ਵਿੱਚ ਕਾਂਸੀ ਮੈਡਲ ਜਿੱਤ ਕੇ ਸਿੱਖ ਪੰਥ ਦਾ ਨਾਮ […]

Continue Reading

ਪੈਨਸ਼ਨਰਾ ਦੀ ਮਾਸਿਕ ਇਕੱਤਰਤਾ ਵਿੱਚ ਮੰਗਾ ਤੇ ਹੋਈ ਚਰਚਾ

ਫਤਿਹਗੜ੍ਹ ਸਾਹਿਬ,24, ਫਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਇਕਾਈ ਸ੍ਰੀ ਫਤਿਹਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਪੈਨਸ਼ਨ ਭਵਨ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈਮੰਚ ਸੰਚਾਲਨ ਸ੍ਰੀ ਧਰਮ ਪਾਲ ਅਜਾਦ ਨੇ ਨਿਭਾਈ ਸੰਸਥਾਂ ਦੇ ਪ੍ਰਧਾਨ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਤੇ ਜਸਵਿੰਦਰ ਸਿੰਘ ਆਹਲੂਵਾਲੀਆ ਸ੍ਰੀ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ26 ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ

ਜੇਕਰ ਲੰਮੇ ਸਮੇਂ ਤੋਂ ਕੰਮ ਕਰਦੇ ਜਲ ਸਪਲਾਈ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਵਿਭਾਗ ਵਿੱਚ ਲੈ ਕੇ ਪੱਕੇ ਨਾ ਕੀਤਾ ਤਾਂ ਮਾਰਚ ਮਹੀਨੇ ਵਿੱਚ ਤਿੱਖੇ ਸੰਘਰਸ਼ ਕੀਤੇ ਜਾਣਗੇ– ਸੂਬਾ ਪ੍ਰਧਾਨ ਪਟਿਆਲਾ 24 ਫਰਵਰੀ,ਬੋਲੇ ਪੰਜਾਬ ਬਿਊਰੋ; ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਜਲ ਸਪਲਾਈ ਮੁੱਖ ਦਫਤਰ ਪਟਿਆਲਾ ਵਿਖੇ ਸੂਬਾ ਪ੍ਰਧਾਨ ਦਰਸਵੀਰ ਸਿੰਘ […]

Continue Reading

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ‘ਇੰਡੀਆ ਨਾਕਆਊਟ ਨਾਈਟਸ’ ਦੀ ਪ੍ਰੈਸ ਕਾਨਫਰੰਸ ਆਯੋਜਿਤ

ਮੋਹਾਲੀ 24 ਫਰਵਰੀ ,ਬੋਲੇ ਪੰਜਾਬ ਬਿਊਰੋ; ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ‘ਇੰਡੀਆ ਨਾਕਆਉਟ ਨਾਈਟਸ’ ਲਈ ਅਧਿਕਾਰਿਕ ਪ੍ਰੈਸ ਕਾਨਫਰੰਸ ਕਰਵਾਈ ਗਈ। ਇਹ ਚੈਂਪੀਅਨਸ਼ਿਪ ਭਾਰਤ ਦੀ ਪਹਿਲੀ ਪ੍ਰੋਫੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਜੋਂ ਜਾਣੀ ਜਾ ਰਹੀ ਹੈ। ਇਸ ਪ੍ਰੋਗਰਾਮ ਨਾਲ ਦੇਸ਼ ਵਿੱਚ ਪ੍ਰੋਫੈਸ਼ਨਲ ਬਾਕਸਿੰਗ ਨੂੰ ਇੱਕ ਨਵੀਂ ਦਿਸ਼ਾ ਮਿਲਣ ਦੀ ਉਮੀਦ ਜਤਾਈ ਗਈ। ਇਸ ਮੌਕੇ ਤੇ ਮਸ਼ਹੂਰ ਭਾਰਤੀ ਬਾਕਸਰ ਨੀਰਜ […]

Continue Reading

ਸੰਸਦ ਮੈਂਬਰ ਵਿਕਰਮ ਸਾਹਨੀ ਭਾਰਤ-ਸਵਿਟਜ਼ਰਲੈਂਡ ਸੰਸਦੀ ਸਮੂਹ ਦੇ ਮੈਂਬਰ ਨਿਯੁਕਤ

ਨਵੀਂ ਦਿੱਲੀ 24 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਭਾਰਤ-ਸਵਿਟਜ਼ਰਲੈਂਡ ਸੰਸਦੀ ਦੋਸਤੀ ਸਮੂਹ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ, ਜਿਸਦਾ ਉਦੇਸ਼ ਦੋਵਾਂ ਦੇਸ਼ਾਂ ਵਿਚਕਾਰ ਦੁਵੱਲੇ ਸਹਿਯੋਗ ਅਤੇ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​ਕਰਨਾ ਹੈ। ਡਾ. ਸਾਹਨੀ ਦੀ ਨਿਯੁਕਤੀ ਇੱਕ ਮਹੱਤਵਪੂਰਨ ਸਮੇਂ ‘ਤੇ ਹੋਈ ਹੈ ਜਦੋਂ ਭਾਰਤ […]

Continue Reading

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਦਾ ਸਾਲਾਨਾ ਸਮਾਗਮ ਆਯੋਜਿਤ

ਨਵੀਂ ਦਿੱਲੀ, 24 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਵਿਦਿਆਰਕੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਨਾਗਰਿਕ ਬਣਾਉਣ ਦੀ ਵੀ ਸਿੱਖਲਾਈ ਦਿੱਤੀ ਜਾਂਦੀ ਹੈ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ […]

Continue Reading