ਮੋਹਾਲੀ 2 ਮਾਰਚ ,ਬੋਲੇ ਪੰਜਾਬ ਬਿਊਰੋ;
ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਤੇ ਮਾਨਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਕੱਤਰ ਸਕੂਲ ਸਿੱਖਿਆ ਸ਼੍ਰੀਮਤੀ ਸੋਨਾਲੀ ਗਿਰੀ ਜੀ ਦੀ ਯੋਗ ਅਗਵਾਈ ਤਹਿਤ ਅੱਜ ਮਾਨਵ ਮੰਗਲ ਸਕੂਲ ਸੈਕਟਰ 88 ਮੋਹਾਲੀ ਵਿਖੇ ਜਿਲਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਤੇ ਸਲਾਨਾ ਇਨਾਮ ਵੰਡ ਸਮਾਰੋਹ ਤਹਿਤ ਸਮਾਗਮ ਕੀਤਾ ਗਿਆ | ਇਹ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਡਾਕਟਰ ਗਿੰਨੀ ਦੁਗਲ ਅਤੇ ਉਹਨਾਂ ਦੀ ਟੀਮ ਵੱਲੋਂ ਆਯੋਜਿਤ ਕੀਤਾ ਗਿਆ |ਇਸ ਪ੍ਰੋਗਰਾਮ ਵਿੱਚ ਡਾਕਟਰ ਕੁਸਮ ਪਟਿਆਲਾ, ਡਾਕਟਰ ਕ੍ਰਿਤਿਕਾ ਗੋਇਲ ਮੈਕਸ ਹਸਪਤਾਲ ਚੰਡੀਗੜ੍ਹ ਅਤੇ ਸ੍ਰੀਮਤੀ ਆਕ੍ਰਿਤੀ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕੁਰੜੀ ਨੇ ਕਿਸ਼ੋਰ ਸਿੱਖਿਆ ਸਬੰਧੀ ਆਪਣੇ ਵਿਚਾਰ ਵਿਅਕਤ ਕੀਤੇ ਅਤੇ ਬਾਲੜੀਆਂ ਵੱਲ ਵਿਸ਼ੇਸ਼ ਤਵੱਜੋ ਦੇਣ ਦੀ ਗੱਲ ਕੀਤੀ | ਇਸ ਮੌਕੇ ਤੇ ਡਾਕਟਰ ਗਿੰਨੀ ਦੁਗਲ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀ ਕੇਂਦਰਿਤ ਸਿੱਖਿਆ ਉੱਤੇ ਜੋਰ ਦਿੱਤਾ ਜਾਵੇ ਅਤੇ ਅੱਠਵੀਂ, ਦਸਵੀਂ ਤੇ ਬਾਰਵੀਂ ਦੀਆਂ ਚੱਲ ਰਹੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਬੱਚਿਆਂ ਨੂੰ ਸਹਿਜ ਮਹਿਸੂਸ ਕਰਾਉਂਦਿਆਂ ਨਿਯਮਾਂ ਅਨੁਸਾਰ ਪਰੀਖਿਆਵਾਂ ਦਾ ਸੰਚਾਲਨ ਕਰਾਇਆ ਜਾਵੇ | ਉਹਨਾਂ ਨਾਲ ਹੀ ਕਿਹਾ ਕਿ ਸਕੂਲਾਂ ਵਿੱਚ ਪੜ੍ਹਾਈ ਦਾ ਮਾਹੌਲ ਉਸਾਰਨਾ ਵਿਦਿਆਰਥੀਆਂ ਵਿੱਚ ਬੁਨਿਆਦੀ ਸਮਝ ਦਾ ਵਿਕਾਸ ਕਰਨਾ ਅਤੇ ਸੰਕਲਪਗਤ ਸਿੱਖਣ ਪ੍ਰਕਿਰਿਆ ਅਤੇ ਸੁਖਾਵਾ ਮਾਹੌਲ ਉਸਾਰਨਾ ਸਾਡਾ ਮੁੱਖ ਉਦੇਸ਼ ਹੈ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮੈਡੀਟੇਸ਼ਨ ਪ੍ਰੋਗਰਾਮ ਨੂੰ ਸਫਲਤਾ ਸਹਿਤ ਪੂਰਾ ਕਰਨ ਲਈ ਸਮੂਹ ਸਕੂਲ ਮੁਖੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਉਤਸ਼ਾਹ ਨਾਲ ਕਾਰਜ ਕਰਨ ਲਈ ਪ੍ਰੇਰਿਆ| ਇਸ ਮੌਕੇ ਤੇ ਸਲਾਨਾ ਗਤੀਵਿਧੀਆਂ ਦੌਰਾਨ ਬੇਹਤਰੀਨ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ ਲਈ ਰਨਿੰਗ ਟਰਾਫੀਆਂ ਦੇਣ ਦੀ ਰਿਵਾਇਤ ਦਾ ਆਗਾਜ਼ ਕੀਤਾ ਗਿਆ| ਸਾਲ 2025-26 ਲਈ ਰਨਿੰਗ ਟ੍ਰਾਫੀ ਲਈ ਐਸ.ਓ.ਈ 3 ਬੀ 1ਨੇ ਪਹਿਲਾ ਸਥਾਨ, ਐਸ. ਓ.ਈ ਬਨੂੜ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਰਾਮਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹਾਈ ਸਕੂਲਾਂ ਵਿੱਚ ਸਰਕਾਰੀ ਹਾਈ ਸਕੂਲ ਰਾਣੀ ਮਾਜਰਾ ਨੇ ਪਹਿਲਾ ਸਰਕਾਰੀ ਹਾਈ ਸਕੂਲ ਰਸਨ ਹੇੜੀ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਬਲਟਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ |ਇਸ ਦੇ ਨਾਲ ਹੀ ਮਿਡਲ ਸਕੂਲਾਂ ਵਿੱਚ ਸਰਕਾਰੀ ਮਿਡਲ ਸਕੂਲ ਮੁੰਡੀ ਖਰੜ ਨੇ ਪਹਿਲਾ,ਸਰਕਾਰੀ ਮਿਡਲ ਸਕੂਲ ਬਡਾਲੀ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਚਾਹੜ ਮਾਜਰਾ ਨੇ ਤੀਜਾ ਸਥਾਨ ਹਾਸਿਲ ਕੀਤਾ| ਇਹ ਸਮੇਂ ਹੀ ਜ਼ਿਲ੍ਹੇ ਵਿੱਚ ਕਲਾ ਉਤਸਵ, ਮੈਥ ਮੇਲਾ,ਟੀਚਰ ਫੈਸਟ ਅਤੇ ਵਿਗਿਆਨ ਮੇਲੇ ਨਾਲ ਸੰਬੰਧਿਤ ਸਕੂਲਾਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ| ਇਸ ਮੌਕੇ ਤੇ ਐਸ.ਓ.ਈ 3 ਬੀ 1 ਦੇ ਪ੍ਰਿੰਸੀਪਲ ਸਰਦਾਰ ਸਲਿੰਦਰ ਸਿੰਘ ਸਮੇਤ ਰਨਿੰਗ ਟਰਾਫੀ ਜੇਤੂ ਬਾਕੀ ਸਕੂਲ ਪ੍ਰਿੰਸੀਪਲਾਂ ਨੇ ਡਾਕਟਰ ਗਿੰਨੀ ਦੁਗਲ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਇੱਕ ਚੰਗੀ ਸ਼ੁਰੂਆਤ ਦੱਸਿਆ| ਇਸ ਮੌਕੇ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਤੇ ਸੈਕੈਂਡਰੀ ਸਿੱਖਿਆ ਸਰਦਾਰ ਅੰਗਰੇਜ਼ ਸਿੰਘ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਸਰਦਾਰ ਸਤਿੰਦਰਜੀਤ ਸਿੰਘ ਸਮੇਤ ਜਿਲ੍ਹੇ ਦੇ ਸਮੂਹ ਪ੍ਰਿੰਸੀਪਲ ਮੁੱਖ ਅਧਿਆਪਕ ਅਤੇ ਸਕੂਲ ਇੰਚਾਰਜ ਹਾਜ਼ਰ ਸਨ।












