ਪਾਕਿਸਤਾਨ ‘ਚ ਰਿਸ਼ਵਤ ਲੈ ਕੇ ਇਤਿਹਾਸਕ ਗੁਰਦੁਆਰਾ ਸਾਹਿਬ ਵੇਚਿਆ, ਬੁਟੀਕ ਬਣਾਉਣ ਲਈ ਦਿੱਤੀ ਜ਼ਮੀਨ 

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਅੰਮ੍ਰਿਤਸਰ, 2 ਮਾਰਚ, ਬੋਲੇ ਪੰਜਾਬ ਬਿਊਰੋ :

ਪਾਕਿਸਤਾਨ ਵਿੱਚ ਸਿੱਖ ਅਤੇ ਹਿੰਦੂਆਂ ਦੇ ਧਾਰਮਿਕ ਸਥਾਨਾਂ ਨੂੰ ਲਗਾਤਾਰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਹਾਲ ਹੀ ਵਿੱਚ, ਪਾਕਿਸਤਾਨੀ ਸ਼ਹਿਰ ਐਬਟਾਬਾਦ ਵਿੱਚ ਇੱਕ ਗੁਰਦੁਆਰਾ ਸਾਹਿਬ ਦੀ ਇਮਾਰਤ ਗਿਰਾਉਣ ਤੇ ਜ਼ਮੀਨ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ।

ਖਾਲਸਾ ਵੌਕਸ ਦੀ ਇੱਕ ਰਿਪੋਰਟ ਦੇ ਅਨੁਸਾਰ, ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਇੱਕ ਅਧਿਕਾਰੀ ਨੇ ਇੱਕ ਕਰੋੜ ਪਾਕਿਸਤਾਨੀ ਰੁਪਏ ਦੀ ਰਿਸ਼ਵਤ ਲੈਣ ਤੋਂ ਬਾਅਦ ਐਬਟਾਬਾਦ, ਖੈਬਰ ਪਖਤੂਨਖਵਾ ਸੂਬੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਵੇਚ ਦਿੱਤਾ। ਇਸ ਤੋਂ ਇਲਾਵਾ, ਅਧਿਕਾਰੀ ਨੇ ਗੁਰਦੁਆਰੇ ਨੂੰ ਢਾਹੁਣ ਦੀ ਇਜਾਜ਼ਤ ਵੀ ਦੇ ਦਿੱਤੀ। ਹੁਣ, ਖਰੀਦਦਾਰ ਉੱਥੇ ਆਪਣੀਆਂ ਪਤਨੀਆਂ ਲਈ ਬੁਟੀਕ ਬਣਵਾ ਰਿਹਾ ਹੈ।

ETPB ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਪੂਜਾ ਸਥਾਨਾਂ ਦੀ ਦੇਖਭਾਲ ਲਈ ਜ਼ਿੰਮੇਵਾਰ ਸੰਸਥਾ ਹੈ। ਇਹ ਬੋਰਡ ਪਾਕਿਸਤਾਨ ਵਿੱਚ ਸਾਰੇ ਘੱਟ ਗਿਣਤੀ ਭਾਈਚਾਰਿਆਂ ਦੇ ਧਾਰਮਿਕ ਸਥਾਨਾਂ ਦੀ ਨਿਗਰਾਨੀ ਲਈ ਬਣਾਇਆ ਗਿਆ ਸੀ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਟਕ ਜ਼ਿਲ੍ਹੇ ਦੇ ਹਸਨ ਅਬਦਾਲ ਵਿੱਚ ETPB ਪ੍ਰਸ਼ਾਸਕ ਨੇ ਸਿੱਖ ਰਾਜ ਦੌਰਾਨ ਬਣੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਐਬਟਾਬਾਦ ਦਾ ਕਬਜ਼ਾ ਵਾਹਿਦ ਬਾਲਾ ਨਾਮ ਦੇ ਇੱਕ ਸਥਾਨਕ ਨਿਵਾਸੀ ਨੂੰ ਸੌਂਪ ਦਿੱਤਾ। ਅਧਿਕਾਰੀ ਨੇ ਕਥਿਤ ਤੌਰ ‘ਤੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਅਤੇ ਇਸਦੀ ਜਗ੍ਹਾ ‘ਤੇ ਕੱਪੜੇ ਦੀ ਬੁਟੀਕ ਬਣਾਉਣ ਦੀ ਇਜਾਜ਼ਤ ਵੀ ਦਿੱਤੀ।

ਗੁਰਦੁਆਰਾ ਸਿੰਘ ਸਭਾ ਦੀ ਜ਼ਮੀਨਾ ਖਰੀਦਦਾਰ ਵਾਹਿਦ ਬਾਲਾ ਦੱਸਿਆ ਜਾ ਰਿਹਾ ਹੈ, ਜਿਸਨੇ ਇਹ ਜ਼ਮੀਨ ਆਪਣੀਆਂ ਦੋ ਪਤਨੀਆਂ, ਰੀਦਾ ਜਾਦੂਨ ਅਤੇ ਆਇਸ਼ਾ ਵਾਹਿਦ ਨੂੰ ਤਬਦੀਲ ਕਰ ਦਿੱਤੀ ਹੈ। ਉਹ ਹੁਣ ਜਲਦੀ ਹੀ ਉੱਥੇ ਆਪਣਾ ਬੁਟੀਕ ਖੋਲ੍ਹਣ ਦੀ ਯੋਜਨਾ ਬਣਾ ਰਹੇ ਹਨ।

ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਨੇ ਗੁਰਦੁਆਰਾ ਸਾਹਿਬ ਨੂੰ ਵੇਚਣ ਅਤੇ ਢਾਹੁਣ ਦੀ ਇਜਾਜ਼ਤ ਦੇਣ ਵਾਲੇ ਈਟੀਪੀਬੀ ਅਧਿਕਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਰਕਾਰ ਨੂੰ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਬਚਾਉਣ ਦੀ ਵੀ ਅਪੀਲ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।