ਬਠਿੰਡਾ 3 ਮਾਰਚ,ਬੋਲੇ ਪੰਜਾਬ ਬਿਊਰੋ;
ਅੱਜ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਕਰਜ ਯੂਨੀਅਨ ਜ਼ਿਲਾ ਬਠਿੰਡਾ ਦੇ ਦੇ ਫੀਲਡ ਮੁਲਾਜ਼ਮਾਂ ਨੇ ਜ਼ਿਲਾ ਪ੍ਰਧਾਨ ਬਲਰਾਜ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਸੈਨੀਟੇਸ਼ਨ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੰਡਲ ਦਫਤਰਾਂ ਅੱਗੇ ਰੋਸ ਰੈਲੀ ਕਰਕੇ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਭੇਜੇ ਗਏ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਗੁਰਮੀਤ ਸਿੰਘ ਭੋਡੀਪੁਰਾ ਨੇ ਦੱਸਿਆ ਕਿ ਅੱਜ ਦੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਹਰਨੇਕ ਸਿੰਘ ਗਹਿਰੀ, ਦਰਸ਼ਨ ਸ਼ਰਮਾ,ਸੁਖਚੈਨ ਸਿੰਘ,ਕਿਸ਼ੋਰ ਚੰਦ ਗਾਜ, ਹੰਸਰਾਜ ਬੀਜਵਾ,ਬਲਵਿੰਦਰ ਸਿੰਘ ਜਗਾਰਾਮ, ਹਰਪ੍ਰੀਤ ਸਿੰਘ,ਸਾਧੂ ਸਿੰਘ ਤਲਵੰਡੀ, ਧਰਮ ਸਿੰਘ ਕੋਠਾਗੁਰੂ, ਲਖਬੀਰ ਸਿੰਘ ਭਾਗੀਬਾਂਦਰ, ਜਸਪਾਲ ਸਿੰਘ ਜੱਸੀ ਜਗਲਾਤ,ਗੁਰਜੰਟ ਮਾਨ, ਜਗਦੀਪ ਫੂਸਮੰਡੀ,ਸੁਰੇਸ਼ ਕੁਮਾਰ ਗੋਨਿਆਣਾ, ਗੁਰਚਰਨ ਜੋੜਕੀਆਂ ਨੇ ਕਿਹਾ ਕਿ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਅਤੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ ਵੱਲੋਂ 6 ਮਾਰਚ ਨੂੰ ਸੀਵਰੇਜ ਬੋਰਡ ਦਫਤਰ ਚੰਡੀਗੜ੍ਹ ਅਤੇ 18 ਮਾਰਚ ਨੂੰ ਜਲ ਸਪਲਾਈ ਸੈਨੀਟੇਸ਼ਨ ਦੇ ਹੈਡ ਆਫਿਸ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ ਕਰਨੇ ਹਨ ਉਹਨਾਂ ਦੀ ਤਿਆਰੀ ਵਜੋਂ ਮੰਡਲ ਦਫਤਰਾਂ ਅੱਗੇ ਰੋਸ ਰੈਲੀਆਂ ਕਰਕੇ ਮੰਗ ਪੱਤਰ ਦਿੱਤੇ ਗਏ ਕਿਉਂਕਿ ਉਕਤ ਮਹਿਕਮਿਆਂ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ ਪੇਂਡੂ ਜਲ ਸਪਲਾਈਆਂ ਨੂੰ ਪੰਚਾਇਤਾਂ ਦੇ ਹਵਾਲੇ ਕਰਕੇ ਪੰਚਾਇਤੀਕਰਨ ਕੀਤਾ ਜਾ ਰਿਹਾ ਹੈ ਅਤੇ ਇਨਲਿਸਟ ਮੁਲਾਜ਼ਮਾਂ ਨੂੰ ਤਨਖਾਹਾਂ ਵਧਾਉਣ ਦੀ ਬਜਾਏ ਉਹਨਾਂ ਦੀ ਛਾਂਟੀ ਦੀਆਂ ਤਲਵਾਰਾਂ ਲਟਕਾਈਆਂ ਜਾ ਰਹੀਆਂ ਹਨ ਸੀਵਰੇਜ ਬੋਰਡ ਮੁਲਾਜ਼ਮਾਂ ਦੀਆਂ ਮੰਗਾਂ ਮਹਿਕਮੇ ਵਿੱਚ ਪੁਰਾਣੀ ਪੈਨਸ਼ਨ ਲਾਗੂ ਨਹੀਂ ਕੀਤੀ ਜਾ ਰਹੀ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਮੰਡੀਆਂ ਦੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਮੰਗ ਪੱਤਰ ਵਿੱਚ ਹੋਰ ਦਰਜ ਮੰਗਾਂ ਨੂੰ ਲੈ ਕੇ ਜਿੱਥੇ ਪ੍ਰੋਗਰਾਮ ਪੰਜਾਬ ਪੱਧਰੀ ਹੋਣੇ ਹਨ ਉਹਨਾਂ ਵਿੱਚ ਜਿਲਾ ਬਠਿੰਡਾ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗ












